ਮੰਗਲਵਾਰ, ਨਵੰਬਰ 12, 2024
No menu items!
HomeEducationTeacher News: ਮੈਰੀਟੋਰੀਅਸ ਟੀਚਰਾਂ ਨੂੰ ਸਿੱਖਿਆ ਵਿਭਾਗ 'ਚ ਜਲਦ ਰੈਗੂਲਰ ਕਰੇ ਸਰਕਾਰ:...

Teacher News: ਮੈਰੀਟੋਰੀਅਸ ਟੀਚਰਾਂ ਨੂੰ ਸਿੱਖਿਆ ਵਿਭਾਗ ‘ਚ ਜਲਦ ਰੈਗੂਲਰ ਕਰੇ ਸਰਕਾਰ: ਸੀਨੀਅਰ ਮੀਤ ਪ੍ਰਧਾਨ ਡਾ. ਟੀਨਾ

Published On

 

Teacher News: ਮੈਰੀਟੋਰੀਅਸ ਸਕੂਲਾਂ ਦੇ ਟੀਚਰਾਂ ਦਾ ਲਗਾਤਾਰ ਹੋ ਰਿਹਾ ਸ਼ੋਸ਼ਣ , ਪਿਛਲੇ 10 ਸਾਲਾਂ ਵਿੱਚ ਤਨਖਾਹ ਵਾਧਾ ਸਿਰਫ਼ 2326 ਰੁਪਏ – ਜਨਰਲ ਸਕੱਤਰ ਡਾ. ਅਜੇ ਕੁਮਾਰ

ਪੰਜਾਬ ਨੈੱਟਵਰਕ, ਚੰਡੀਗੜ੍ਹ

Teacher News: ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਬਾਅਦ ਦੁਪਹਿਰ ਸਾਰੇ ਮੈਰੀਟੋਰੀਅਸ ਸਕੂਲਾਂ ਦੇ ਗੇਟਾਂ ਅੱਗੇ ਮੁੱਖ ਮੰਤਰੀ ਭਗਵੰਤ ਮਾਨ ,ਸਿੱਖਿਆ ਮੰਤਰੀ ਹਰਜੋਤ ਬੈਂਸ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੁਤਲੇ ਫੂਕੇ ਗਏ ਅਧਿਆਪਕਾਂ ਦੇ ਵਿੱਚ ਬਹੁਤ ਜ਼ਿਆਦਾ ਰੋਹ ਦੇਖਣ ਨੂੰ ਮਿਲਿਆ ਕਿ ਕਿਸ ਤਰ੍ਹਾਂ ਦੇ ਨਾਲ ਸਰਕਾਰ ਪਿਛਲੇ ਢਾਈ ਸਾਲਾਂ ਵਿੱਚ ਕੁੰਭਕਰਨੀ ਨੀਂਦ ਸੁੱਤੀ ਪਈ ਹੈ।

ਇਹਨਾਂ ਸਕੂਲਾਂ ਦੇ ਨਤੀਜੇ ਬਹੁਤ ਜ਼ਿਆਦਾ ਬੇਹਤਰ ਹਨ ਪਰ ਸਿੱਖਿਆ ਦੇ ਨਾਮ ਤੇ ਸੱਤਾ ਵਿੱਚ ਆਈ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਤੇ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕ ਰਹੀਆਂ ਮੰਗਾਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਸੰਬੰਧੀ ਕੋਈ ਸਾਰਥਿਕ ਹੁੰਗਾਰਾ ਨਹੀਂ ਭਰਿਆ ਗਿਆ , ਮੈਰੀਟੋਰੀਅਸ ਅਧਿਆਪਕਾਂ ਨੇ ਲਗਾਤਾਰ ਨਾਅਰੇਬਾਜ਼ੀ ਕੀਤੀ।

ਇਸ ਸਮੇਂ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਡਾ. ਟੀਨਾ ਨੇ ਕਿਹਾ ਕਿ ਚਿਰਾਂ ਤੋਂ ਲਟਕਦੀਆਂ ਮੰਗਾਂ ਵੱਲ ਸਰਕਾਰ ਬਿਲਕੁਲ ਵੀ ਧਿਆਨ ਨਹੀਂ ਦੇ ਰਹੀ। ਇਸ ਕਰਕੇ ਆਉਣ ਵਾਲੇ ਸਮੇਂ ਵਿੱਚ ਸਖਤ ਐਕਸ਼ਨ ਕੀਤੇ ਜਾਣਗੇ ਜਿਸ ਦਾ ਖਮਿਆਜਾ ਸਰਕਾਰ ਨੂੰ ਭੁਗਤਣਾ ਪਵੇਗਾ।

ਦੂਜੇ ਪਾਸੇ ਜਨਰਲ ਸਕੱਤਰ ਡਾ. ਅਜੇ ਸ਼ਰਮਾ ਨੇ ਕਿਹਾ ਕਿ ਸਰਕਾਰ ਮੈਰੀਟੋਰੀਅਸ ਟੀਚਰਾਂ ਦੀਆਂ ਮੰਗਾਂ ਵੱਲ ਸ਼ਾਨਦਾਰ ਨਤੀਜੇ ਹੋਣ ਦੇ ਬਾਵਜੂਦ ਵੀ ਕੋਈ ਧਿਆਨ ਨਹੀਂ ਦੇ ਰਹੀ ਜਿਸ ਕਰਕੇ ਸਾਰੇ ਕਾਡਰ ਵਿੱਚ ਪੂਰਨ ਰੋਸ ਪਾਇਆ ਜਾ ਰਿਹਾ ਹੈ।

ਪਿਛਲੇ 10 ਸਾਲਾਂ ਵਿੱਚ ਤਨਖਾਹ ਵਾਧਾ ਸਿਰਫ਼ 2326 ਰੁਪਏ ਹੋਇਆ ਹੈ, ਇਸ ਤੋਂ ਵੱਧ ਸ਼ੋਸ਼ਣ ਹੋਰ ਕੀ ਹੋ ਸਕਦਾ ਹੈ ਜੇਕਰ ਸਰਕਾਰ ਅਜੇ ਵੀ ਮੈਰੀਟੋਰੀਅਸ ਟੀਚਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਦੀ ਆ ਤਾਂ ਭਵਿੱਖ ਦੇ ਵਿੱਚ ਤਿੱਖੇ ਐਕਸ਼ਨ ਕੀਤੇ ਜਾਣਗੇ ਤੇ ਸਰਕਾਰ ਦਾ ਭੰਡੀ ਪ੍ਰਚਾਰ ਕੀਤਾ ਜਾਵੇਗਾ।

 

RELATED ARTICLES
- Advertisment -

Most Popular

Recent Comments