Saturday, May 4, 2024
No menu items!
HomeEducationTeacher Promotions: ਪੰਜਾਬ ਦੇ ਹਜ਼ਾਰਾਂ ਪ੍ਰਾਇਮਰੀ ਅਧਿਆਪਕ ਤਰੱਕੀਆਂ ਤੋਂ ਵਾਂਝੇ!

Teacher Promotions: ਪੰਜਾਬ ਦੇ ਹਜ਼ਾਰਾਂ ਪ੍ਰਾਇਮਰੀ ਅਧਿਆਪਕ ਤਰੱਕੀਆਂ ਤੋਂ ਵਾਂਝੇ!

 

Teacher Promotions: ਜੀਟੀਯੂ ਦੀ ਮੰਗ- ਪ੍ਰਾਇਮਰੀ ਤੋਂ ਮਾਸਟਰ ਕੇਡਰ ਤਰੱਕੀਆਂ ਤੁਰੰਤ ਕੀਤੀਆਂ ਜਾਣ

ਪੰਜਾਬ ਨੈੱਟਵਰਕ, ਪਟਿਆਲਾ

Teacher Promotions: ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਦਾ ਨਾਅਰਾ ਲਾ ਕੇ ਸੱਤਾ ਦੀ ਕੁਰਸੀ ਤੇ ਕਾਬਜ਼ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਾਇਮਰੀ ਤੋਂ ਮਾਸਟਰ ਕਾਡਰ ਤਰੱਕੀਆਂ ਕਰਨ ਵਿੱਚ ਨਾਕਾਮਯਾਬ ਸਾਬਤ ਹੋਈ ਹੈ। ਜਿਸ ਕਾਰਨ ਸੈਂਕੜੇ ਅਧਿਆਪਕ ਤਰੱਕੀਆਂ ਤੋਂ ਬਿਨਾ ਹੀ ਰਿਟਾਇਰ ਹੋ ਰਹੇ ਹਨ।

ਇਹ ਵੀ ਪੜ੍ਹੋPSEB 10th Result 2024: PSEB 10ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਪਟਿਆਲਾ ਦੇ ਜਿਲਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ। ਉਹਨਾਂ ਕਿਹਾ ਪਿਛਲੇ ਛੇ ਸਾਲਾਂ ਤੋਂ ਪ੍ਰਾਇਮਰੀ ਤੋਂ ਮਾਸਟਰ ਕਾਰਡਰ ਦੀਆਂ ਕੋਈ ਵੀ ਪ੍ਰਮੋਸ਼ਨਾਂ ਨਹੀਂ ਹੋ ਰਹੀਆਂ।

ਇਹ ਵੀ ਪੜ੍ਹੋJudges Breaking: ਪੰਜਾਬ ਦੇ 65 ਸੈਸ਼ਨ ਜੱਜਾਂ/ਐਡੀਸ਼ਨਲ ਸੈਸ਼ਨ ਜੱਜਾਂ ਦੇ ਤਬਾਦਲੇ, ਪੜ੍ਹੋ ਲਿਸਟ

ਜਦਕਿ 2018 ਵਿੱਚ ਵੀ ਪ੍ਰਾਇਮਰੀ ਤੋਂ ਮਾਸਟਰ ਕਾਡਰ ਪ੍ਰਮੋਸ਼ਨਾਂ ਨਾ ਮਾਤਰ ਹੀ ਕੀਤੀਆਂ ਗਈਆਂ।ਜਿਸ ਕਾਰਨ ਪੰਜਾਬ ਦੇ ਸੈਂਕੜੇ ਅਧਿਆਪਕ ਬਿਨਾਂ ਪ੍ਰਮੋਸ਼ਨਾਂ ਤੋਂ ਹੀ ਰਿਟਾਇਰ ਹੋ ਰਹੇ ਹਨ ਜਦ ਕਿ ਮਾਸਟਰ ਕੇਡਰ ਦੀਆਂ ਪੰਜਾਬ ਵਿੱਚ ਹਜ਼ਾਰਾਂ ਪੋਸਟਾਂ ਖਾਲੀ ਹਨ।

ਇਹ ਵੀ ਪੜ੍ਹੋElection duty : ਪੰਜਾਬ ‘ਚ 14000 ਅਧਿਆਪਕਾਂ ਦੀ ਲੱਗੀ ਚੋਣ ਡਿਊਟੀ! ਲੇਡੀ ਮੁਲਾਜ਼ਮਾਂ ਦੀ ਤੈਨਾਤੀ ਬਾਰੇ ਪੜ੍ਹੋ ਵੱਡੀ ਅਪਡੇਟ

ਸੀਨੀਅਰ ਅਧਿਆਪਕ ਆਗੂ ਰਣਜੀਤ ਮਾਨ, ਪੁਸ਼ਪਿੰਦਰ ਸਿੰਘ ਹਰਪਾਲਪੁਰ,ਸੁਖਵਿੰਦਰ ਨਾਭਾ, ਕਮਲ ਨੈਨ, ਸੰਦੀਪ ਕੁਮਾਰ ਰਾਜਪੁਰਾ, ਹਿੰਮਤ ਸਿੰਘ ਖੋਖ,ਦੀਦਾਰ ਸਿੰਘ ,ਜਗਪ੍ਰੀਤ ਸਿੰਘ ਭਾਟੀਆ, ਵਿਕਾਸ ਸਹਿਗਲ, ਹਰਪ੍ਰੀਤ ਸਿੰਘ ਉੱਪਲ, ਭੀਮ ਸਿੰਘ, ਮਨਜਿੰਦਰ ਸਿੰਘ ਗੋਲਡੀ,ਗੁਰਪ੍ਰੀਤ ਸਿੰਘ ਸਿੱਧੂ ਨੇ ਰੋਸ ਪ੍ਰਗਟ ਕੀਤਾ ਕਿ ਸਿੱਖਿਆ ਮਹਿਕਮਾ ਇਨ੍ਹਾਂ ਤਰੱਕੀਆਂ ਨੂੰ ਸਮੇਂ ਸਿਰ ਨੇਪਰੇ ਨਾ ਚਾੜ੍ਹ ਕੇ ਪ੍ਰਾਇਮਰੀ ਵਰਗ ਦੇ ਅਧਿਆਪਕਾਂ ਨਾਲ ਕੋਝਾ ਮਜਾਕ ਕਰ ਰਿਹਾ ਹੈ ਜਿਸ ਨੂੰ ਜਥੇਬੰਦੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰੇਗੀ।

ਇਹ ਵੀ ਪੜ੍ਹੋPunjab GP Fund: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਜੀਪੀ ਫੰਡਾਂ ਬਾਰੇ ਸਪੱਸ਼ਟੀਕਰਨ! ਪੜ੍ਹੋ ਵਾਇਰਲ ਪੱਤਰ ਦੀ ਸਚਾਈ

ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਪ੍ਰਾਇਮਰੀ ਅਧਿਆਪਕਾਂ ਦਾ ਸਬਰ ਦਾ ਇਮਤਿਹਾਨ ਨਾ ਲਵੇ ਅਤੇ ਜਲਦੀ ਤੋਂ ਜਲਦੀ ਇਹ ਸਾਰੀਆਂ ਪ੍ਰਮੋਸ਼ਨਾਂ ਕੀਤੀਆਂ ਜਾਣ। ਇਸ ਸਮੇਂ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ ਖੰਗੂੜਾ, ਹਰਵਿੰਦਰ ਸੰਧੂ, ਜਸਵਿੰਦਰ ਪਾਲ ਸ਼ਰਮਾ, ਜਸਵੰਤ ਸਿੰਘ ਨਾਭਾ, ਨਿਰਭੈ ਸਿੰਘ, ਰਜਿੰਦਰ ਸਿੰਘ ਜਵੰਦਾ, ਸੰਜੀਵ ਵਰਮਾ ਆਦਿ ਅਧਿਆਪਕ ਆਗੂ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments