Sunday, May 19, 2024
No menu items!
HomeChandigarhTeacher Transfer Policy! ਪੰਜਾਬ ਸਰਕਾਰ ਨੇ ਆਪਣੇ ਫ਼ੈਸਲੇ 'ਚ ਕੀ ਕਿਹਾ? ਪੜ੍ਹੋ...

Teacher Transfer Policy! ਪੰਜਾਬ ਸਰਕਾਰ ਨੇ ਆਪਣੇ ਫ਼ੈਸਲੇ ‘ਚ ਕੀ ਕਿਹਾ? ਪੜ੍ਹੋ ਪੂਰਾ ਵੇਰਵਾ

 

Teacher Transfer Policy! ਅਧਿਆਪਕਾਂ ਲਈ ਨਵੀਂ ਤੇ ਪਾਰਦਰਸ਼ੀ ਨੀਤੀ ਨੂੰ ਹਰੀ ਝੰਡੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

Teacher Transfer Policy! ਪੰਜਾਬ ਕੈਬਨਿਟ ਨੇ ਅਧਿਆਪਕਾਂ ਲਈ ਨਵੀਂ ਅਤੇ ਪਾਰਦਰਸ਼ੀ ਤਬਾਦਲਾ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਨੀਤੀ ਨੂੰ ਬਹੁਤ ਸੁਖਾਲਾ ਬਣਾ ਦਿੱਤਾ ਗਿਆ ਹੈ ਤਾਂ ਕਿ ਅਧਿਆਪਕ ਬਦਲੀਆਂ ਲਈ ਇਧਰ-ਉਧਰ ਭਟਕਣ ਦੀ ਬਜਾਏ ਬੱਚਿਆਂ ਨੂੰ ਪੜ੍ਹਾਉਣ ਵਿੱਚ ਹੋਰ ਵੀ ਤਨਦੇਹੀ ਨਾਲ ਆਪਣਾ ਯੋਗਦਾਨ ਪਾ ਸਕਣ।

ਇਸ ਨੀਤੀ ਤਹਿਤ ਜਿਹੜੇ ਅਧਿਆਪਕਾਂ ਦੇ ਪਰਿਵਾਰਕ ਮੈਂਬਰ ਕਿਸੇ ਕਰੌਨਿਕ ਬਿਮਾਰੀ ਤੋਂ ਪੀੜਤ ਹਨ, ਉਹ ਅਧਿਆਪਕ ਆਪਣੇ ਪਰਿਵਾਰ ਦੀ ਦੇਖਭਾਲ ਲਈ ਸਾਰਾ ਸਾਲ ਹੀ ਅਪਲਾਈ ਕਰ ਸਕਦੇ ਹਨ।

ਪੀ.ਆਈ.ਟੀ. ਦੀ ਇਮਾਰਤ ਵਿੱਚ ‘ਸਕੂਲ ਆਫ਼ ਐਮੀਨੈਂਸ’ ਹੋਵੇਗਾ ਸਥਾਪਤ

ਮੰਤਰੀ ਮੰਡਲ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਸ਼ੇਖ ਸੁਭਾਨ ਵਿੱਚ ਸਥਿਤ ਪੰਜਾਬ ਇੰਸਟੀਚਿਊਟ ਆਫ ਟੈਕਨਾਲੌਜੀ (ਪੀ.ਆਈ.ਟੀ.) ਦੀ ਇਮਾਰਤ ਵਿੱਚ ‘ਸਕੂਲ ਆਫ ਐਮੀਨੈਂਸ’ ਸਥਾਪਤ ਕਰਨ ਦਾ ਐਲਾਨ ਕੀਤਾ ਹੈ।

ਇਹ ਸਕੂਲ ਸਰਕਾਰੀ ਸੀਨੀਅਰ ਸੈਕੰਡਰੀ ਵਿੱਚ ਤਜਵੀਜ਼ਤ ਕੀਤਾ ਗਿਆ ਸੀ ਪਰ ਜਗ੍ਹਾ ਦੀ ਘਾਟ ਕਾਰਨ ਇਹ ਸਕੂਲ ਪੀ.ਆਈ.ਟੀ. ਵਿੱਚ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਸਕੂਲ ਆਹਲਾ ਦਰਜੇ ਦੀਆਂ ਸਹੂਲਤਾਂ ਨਾਲ ਲੈਸ ਹੋਵੇਗਾ ਜਿੱਥੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments