Sunday, May 5, 2024
No menu items!
HomeChandigarhTeachers News: ਕੰਪਿਊਟਰ ਅਧਿਆਪਕ ਭਲਕੇ ਚੰਡੀਗੜ੍ਹ 'ਚ CM ਰਿਹਾਇਸ਼ ਦਾ ਘਿਰਾਓ ਕਰਕੇ...

Teachers News: ਕੰਪਿਊਟਰ ਅਧਿਆਪਕ ਭਲਕੇ ਚੰਡੀਗੜ੍ਹ ‘ਚ CM ਰਿਹਾਇਸ਼ ਦਾ ਘਿਰਾਓ ਕਰਕੇ ਲੱਭਣਗੇ ਭਗਵੰਤ ਮਾਨ

 

Teachers News: ਪੰਜਾਬ ਸਿਵਲ ਸਰਵਿਸ ਸੇਵਾ ਨਿਯਮ ਪੂਰਨ ਰੂਪ ਵਿੱਚ ਕੰਪਿਊਟਰ ਅਧਿਆਪਕਾਂ ਤੇ ਲਾਗੂ ਨਹੀਂ ਕੀਤੇ

ਪੰਜਾਬ ਨੈੱਟਵਰਕ, ਮਾਲੇਰਕੋਟਲਾ 

Teachers News: ਪੰਜਾਬ ਸਰਕਾਰ ਦੇ ਲਾਰੇ–ਲੱਪੇ ਅਤੇ ਟਾਲ ਮਟੋਲ ਦੀ ਨੀਤੀ ਅਤੇ ਕੰਪਿਊਟਰ ਅਧਿਆਪਕਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਵਤੀਰੇ ਦੇ ਰੋਸ ਵਜੋ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਅਤੇ ਸੂਬਾ ਕਮੇਟੀ ਨੇ ਫੈਸਲੇ ਮੁਤਬਿਕ ਜਿਿਲ੍ਹਆ ਵਿੱਚ ਮੁੱਖ ਮੰਤਰੀ ਭਾਲ ਯਾਤਰਾ ਤੋਂ ਬਾਅਦ ਮੋਹਾਲੀ ਵਿਖੇ ਇਕੱਤਰ ਹੋ ਕੇ 21 ਜਨਵਰੀ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕਰਕੇ ਭਗਵੰਤ ਸਿੰਘ ਮਾਨ ਦੀ ਭਾਲ ਕੀਤੀ ਜਾਵੇਗੀ।

ਕਿਉਕਿ ਕੰਪਿਊਟਰ Teachers ਦੀਆ ਜਾਇਜ ਅਤੇ ਹੱਕੀ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਵਾਰ-ਵਾਰ ਮੁੱਖ ਮੰਤਰੀ ਪੰਜਾਬ ਜੱਥੇਬੰਦੀ ਨੂੰ ਮੰਟਿੰਗ ਲਈ ਸਮਾਂ ਦੇਣ ਉਪਰੰਤ ਮੀਟਿੰਗਾਂ ਤੋਂ ਲਗਾਤਾਰ ਟਾਲਾ ਵੱਟ ਰਿਹਾ ਹੈ।

ਇਹ ਵੀ ਪੜ੍ਹੋ- Weather Alert: ਮੌਸਮ ਵਿਭਾਗ ਵਲੋਂ ਅਲਰਟ ਜਾਰੀ, ਠੰਡ ਦੇ ਕਹਿਰ ਤੋਂ ਅਜੇ ਕੋਈ ਰਾਹਤ ਨਹੀਂ!

ਜਿਲਾ ਮਾਲੇਰਕੋਟਲਾ ਪ੍ਰਧਾਨ ਦਵਿੰਦਰ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਕੁਨਾਲ ਕਪੂਰ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਉਦਿਆ ਸਾਂਝੇ ਤੌਰ ਪੈ੍ਰਸ ਨੂੰ ਜਾਣਕਾਰੀ ਦਿੱਤੀ ਕਿ ਬੇਸ਼ੱਕ 2011 ਵਿੱਚ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾਇਟੀ ਵਿੱਚ ਨਿਯੁਕਤੀ ਪੱਤਰਾਂ ਅਨੁਸਾਰ ਪੰਜਾਬ ਸਿਵਲ ਸਰਵਿਸ ਸੇਵਾਵਾਂ ਨਿਯਮਾਂ ਤਹਿਤ ਰੈਗੂਲਰ ਕਰ ਦਿੱਤਾ।

ਪਰ ਪੰਜਾਬ ਸਿਵਲ ਸਰਵਿਸ ਸੇਵਾ ਨਿਯਮ ਪੂਰਨ ਰੂਪ ਵਿੱਚ ਕੰਪਿਊਟਰ ਅਧਿਆਪਕਾਂ ਤੇ ਲਾਗੂ ਨਹੀਂ ਕੀਤੇ ਗਏ, ਜਿਸ ਸਬੰਧੀ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ, ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ, ਸਬ-ਕਮੇਟੀ ਪੰਜਾਬ ਸਰਕਾਰ ਨਾਲ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ।

ਜਿਨ੍ਹਾਂ ਵਿੱਚ ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਕੋਈ ਵੀ ਹੱਲ ਨਹੀ ਕੀਤਾ ਜਾ ਰਿਹਾ ਹੈ। ਜਿਕਰਯੋਗ ਹੈ ਕਿ ਲਗਭਗ 6-7 ਵਾਰ ਮੁੱਖ ਮੰਤਰੀ ਪੰਜਾਬ ਦੇ ਦਫਤਰ ਤੋਂ ਜੱਥੇਬੰਦੀ ਨੂੰ ਮੀਟਿੰਗ ਦੇ ਕੇ ਬਲਾਇਆ ਗਿਆ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰ ਵਾਰ ਜਾਇਜ ਅਤੇ ਹੱਕੀ ਮੰਗਾਂ ਦਾ ਹੱਲ ਕਰਨ ਦੀ ਬਜਾਏ ਮੀਟਿੰਗ ਤੋਂ ਟਾਲ ਵੱਟ ਲਿਆ।

ਭਾਵੇਂ 15 ਸਤੰਬਰ 2022 ਵਿੱਚ ਅਨੇਕਾਂ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਖਬਾਰਾਂ, ਸ਼ੋਸ਼ਲ ਮੀਡੀਆ ਅਤੇ ਆਮ ਆਦਮੀ ਪਾਰਟੀ ਦੇ ਵੱਖ-2 ਮੰਚਾਂ ਤੇ ਕੰਪਿਊਟਰ ਅਧਿਆਪਕਾਂ ਨੁੰ ਦੀਵਾਲੀ ਦੇ ਮੌਕੇ ਤੇ ਬਣਦੇ ਲਾਭ ਦੇਣ ਦਾ ਐਲਾਨ ਕੀਤਾ ਸੀ ਜੋ 2 ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ ਗਿਆ।

ਕੰਪਿਊਟਰ ਅਧਿਆਪਕਾਂ ਦੇ ਪੰਜਾਬ ਰਾਜ ਦੇ ਹੋਰਨਾਂ ਸਰਕਾਰੀ ਮੁਲਜਮਾਂ ਵਾਂਗ ਬਣਦੇ ਲਾਭ ਜਿਵੇਂ ਪੰਜਾਬ ਸਿਵਲ ਸਰਵਿਸ ਸੇਵਾ ਨਿਯਮ ਪੂਰਨ ਰੂਪ ਵਿਚ ਲਾਗੂ ਕਰਨਾ, 6ਵਾਂ ਪੇਅ ਕਮਿਸ਼ਨ, ਏ.ਸੀ.ਪੀ., ਨੋਕਰੀ ਦੌਰਾਨ ਮੋਤ ਹੋ ਜਾਣ ਕਰਕੇ ਆਸ਼ਰਿਤਾਂ ਨੂੰ ਸਰਕਾਰੀ ਸੇਵਾ ਵਿੱਚ ਨੋਕਰੀ, ਮੈਡੀਕਲ ਪ੍ਰਤੀਪੂਰਤੀ, ਫੈਮਿਲੀ ਪੈਨਸ਼ਿਨ, ਛੁੱਟੀਆਂ ਅਤੇ ਹੋਰ ਵਿੱਤੀ ਲਾਭ ਰੋਕ ਰੱਖੇ ਹਨ, ਜਿਨ੍ਹਾਂ ਨੂੰ ਕੰਪਿਊਟਰ ਅਧਿਆਪਕਾਂ ਤੇ ਬਗੈਰ ਦੇਰੀ ਤੁਰੰਤ ਲਾਗੂ ਕੀਤਾ ਜਾਵੇ।

ਜੇਕਰ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਅਤੇ ਹੱਕੀ ਮੰਗਾਂ ਨੂੰ ਪ੍ਰਵਾਨ ਨਹੀ ਕਰਦੀ ਤਾਂ ਆਰ-ਪਾਰ ਦਾ ਸੰਘਰਸ਼ ਝੱਲਣ ਲਈ ਪੰਜਾਬ ਸਰਕਾਰ ਤਿਆਰ ਰਹੇ, ਜਿਸ ਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।


ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ 
Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments