Saturday, April 13, 2024
No menu items!
HomeChandigarhTeachers Protest: ਕੰਪਿਊਟਰ ਅਧਿਆਪਕਾਂ ਵੱਲੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ! ਸੈਂਕੜੇ ਅਧਿਆਪਕਾਂ...

Teachers Protest: ਕੰਪਿਊਟਰ ਅਧਿਆਪਕਾਂ ਵੱਲੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ! ਸੈਂਕੜੇ ਅਧਿਆਪਕਾਂ ਨੂੰ ਚੰਡੀਗੜ੍ਹ ਪੁਲਿਸ ਨੇ ਜਬਰੀ ਕੀਤਾ ਗ੍ਰਿਫਤਾਰ

 

Teachers Protest: ਵਿਧਾਨ ਸਭਾ ਤੋਂ 800 ਮੀਟਰ ਦੂਰੀ ਤੇ ਰੋਸ ਪ੍ਰਦਰਸ਼ਨ ਕਰ ਰਹੇ ਸੈਂਕੜੇ ਕੰਪਿਊਟਰ ਅਧਿਆਪਕ ਪੁਲਿਸ ਨੇ ਜਬਰਦਸ਼ਤੀ ਕੀਤੇ ਗਿਰਫ਼ਤਾਰ, ਬਜ਼ਟ ਸੈਸ਼ਨ ਵਿੱਚ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨਾ ਮੰਨਣ ਦਾ ਰੋਸ

ਪੰਜਾਬ ਨੈੱਟਵਰਕ, ਚੰਡੀਗੜ੍ਹ-

Teachers Protest: ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅੱਜ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਦੀ ਅਗਵਾਈ ਵਿੱਚ ਉਲੀਕੇ ਗਏ ਵਿਧਾਨ ਸਭਾ ਘਿਰਾਓ ਦੇ ਸੰਘਰਸ਼ ਦੇ ਦੌਰਾਨ ਵੱਡੀ ਗਿਣਤੀ ਵਿੱਚ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਸ਼ਿਰਕਤ ਕਰਦੇ ਹੋਏ ਆਪਣੇ ਹੱਕਾਂ ਪ੍ਰਤੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਇਕੱਤਰ ਹੋਏ ਸੂਬੇ ਭਰ ਦੇ ਸੈਂਕੜੇ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਜਬਰਦਸਤ ਨਾਅਰੇਬਾਜ਼ੀ ਕਰਦੇ ਹੋਏ ਰੋਸ਼ ਪ੍ਰਦਰਸ਼ਨ ਕੀਤਾ।

ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਅਤੇ ਹੋਰਨਾਂ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਤੋਂ ਉਨਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਉਨਾਂ ਦੇ ਬਣਦੇ ਜਾਇਜ਼ ਹੱਕ ਬਹਾਲ ਨਹੀਂ ਕੀਤੇ ਜਾ ਰਹੇ ਹਨ ਜਿਸ ਕਰਕੇ ਉਹਨਾਂ ਨੂੰ ਲਗਾਤਾਰ ਸੰਘਰਸ਼ ਕਰਨਾ ਪੈ ਰਿਹਾ ਹੈ।

ਉਹਨਾਂ ਕਿਹਾ ਕਿ ਉਹ ਪਿਛਲੇ ਲਗਭਗ ਦੋ ਦਹਾਕਿਆਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ ਪਰ ਕਿਸੇ ਵੀ ਸਰਕਾਰ ਨੇ ਉਹਨਾਂ ਦੀ ਇੱਕ ਨਹੀਂ ਸੁਣੀ। ਪ੍ਰਧਾਨ ਗੁਰਵਿੰਦਰ ਸਿੰਘ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸਾਰੇ ਆਗੂਆਂ ਵੱਲੋਂ ਉਨਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਉਹਨਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਅੱਜ ਉਹੀ ਆਗੂ ਉਹਨਾਂ ਦੀ ਗੱਲ ਸੁਣਨ ਤੱਕ ਤਿਆਰ ਨਹੀਂ ਹਨ।

ਉਹਨਾਂ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 15 ਸਤੰਬਰ 2022 ਨੂੰ ਆ ਜਨਤਕ ਤੌਰ ਤੇ ਐਲਾਨ ਕਰਦੇ ਹੋਏ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ ਮੰਨਦੇ ਹੋਏ ਉਹਨਾਂ ਨੂੰ ਦਿਵਾਲੀ ਦਾ ਤੋਹਫਾ ਦੇਣ ਦਾ ਐਲਾਨ ਕੀਤਾ ਸੀ। ਪਰ ਉਹ ਐਲਾਨ ਚੋਣ ਜੁਮਲਾ ਹੀ ਨਿਕਲਿਆ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਖ-ਵੱਖ ਜਨਤਕ ਸਮਾਗਮਾਂ ਦੇ ਦੌਰਾਨ ਉਨਾਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਐਲਾਨ ਕਰ ਚੁੱਕੇ ਹਨ ਪਰ ਉਹਨਾਂ ਦੀ ਆਸ ਨੂੰ ਅਜੇ ਤੱਕ ਬੂਰ ਨਹੀਂ ਪਿਆ ਹੈ।

ਅੱਜ ਚੰਡੀਗੜ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਜ਼ਬਰਦਸਤੀ ਗ੍ਰਿਫਤਾਰ ਕਰਕੇ ਸੈਕਟਰ 39 ਚੰਡੀਗੜ ਦੇ ਪੁਲਿਸ ਥਾਣੇ ਵਿੱਚ ਕੀਤਾ ਇਕੱਤਰ। ਜਿੱਥੇ ਉਹਨਾਂ ਨੇ ਜੰਮ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ। ਸਰਕਾਰ ਦੇ ਇਸ ਧੱਕੇ ਦੀ ਪੰਜਾਬ ਦੀਆਂ ਭਰਾਤਰੀ ਜਥੇਬੰਦੀਆਂ ਨੇ ਨਿੰਦਿਆ ਕੀਤੀ ਅਤੇ ਕੰਪਿਊਟਰ ਅਧਿਆਪਕਾਂ ਦਾ ਸਾਥ ਦੇਣ ਦਾ ਐਲਾਨ ਕੀਤਾ। ਕੰਪਿਊਟਰ ਅਧਿਆਪਕਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਤਾਂ ਉਹ ਆਉਣ ਵਾਲੀਆਂ ਚੋਣਾਂ ਵਿੱਚ ਦੇਣਗੇ ਪੰਜਾਬ ਸਰਕਾਰ ਨੂੰ ਇਸ ਦਾ ਜਵਾਬ।

ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਜਿੱਥੇ ਅੰਮ੍ਰਿਤਸਰ ਵਿਖੇ ਕੰਪਿਊਟਰ ਅਧਿਆਪਕ ਵਿਕਾਸ ਕੁਮਾਰ ਵੱਲੋਂ ਲਗਾਤਾਰ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਜਿਸ ਵਿਚ ਸਾਰੇ ਪੰਜਾਬ ਦੇ ਕੰਪਿਊਟਰ ਜ਼ਿਲ੍ਹਾ ਵਾਰ ਉੱਥੇ ਪੁੱਜ ਕੇ ਰੋਸ ਪ੍ਰਗਟ ਕਰ ਰਹੇ ਹਨ , ਉੱਥੇ ਕੰਪਿਊਟਰ ਅਧਿਆਪਕਾਂ ਵੱਲੋਂ ਵੱਖ-ਵੱਖ ਸੰਘਰਸ਼ ਐਕਸ਼ਨਾਂ ਦੌਰਾਨ ਆਪਣੇ ਹੱਕਾਂ ਦੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਦੇ ਲਈ ਹਰ ਤਰ੍ਹਾਂ ਦਾ ਹੀਲਾ ਵਸੀਲਾ ਵਰਤਿਆ ਜਾ ਰਿਹਾ ਹੈ।

ਪਰ ਸੂਬਾ ਸਰਕਾਰ ਵੱਲੋਂ ਉਨਾਂ ਨੂੰ ਲਗਾਤਾਰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਜੋ ਕਿ ਨਿੰਦਣਯੋਗ ਹੈ ਅਤੇ ਇਸਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ। ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ, ਉਹਨਾਂ ਦੀ ਸਿਰਫ ਇੱਕੋ ਇੱਕ ਮੰਗ ਹੈ ਕਿ ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਉਹਨਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਿਨਾਂ ਦੇਰੀ ਅਤੇ ਬਿਨਾਂ ਸ਼ਰਤ ਬਹਾਲ ਕੀਤੇ ਜਾਣ ਅਤੇ ਸਿੱਖਿਆ ਵਿਭਾਗ ਵਿੱਚ ਸ਼ਿਫਟ ਕੀਤਾ ਜਾਵੇ ਅਤੇ ਜੇਕਰ ਸਮਾਂ ਰਹਿੰਦੇ ਸੂਬਾ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ ਜਿਸ ਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ, ਮੀਤ ਪ੍ਰਧਾਨ ਪਰਮਵੀਰ ਸਿੰਘ ਪੰਮੀ, ਜਨਰਲ ਸਕੱਤਰ ਪਰਮਿੰਦਰ ਸਿੰਘ ਘੁਮਾਣ, ਹਰਪ੍ਰੀਤ ਸਿੰਘ, ਮੀਤ ਪ੍ਰਧਾਨ ਅਨਿਲ ਐਰੀ, ਏਕਮਕਾਰ ਸਿੰਘ, ਸਿਕੰਦਰ ਸਿੰਘ, ਰਮਨ ਕੁਮਾਰ ਜਲੰਧਰ, ਰੋਬਿਨ ਸ਼ਰਮਾ ਮਲੇਰਕੋਟਲਾ ਆਦਿ ਦੇ ਨਾਲ ਨਾਲ ਸਮੂਹ ਸੂਬਾ ਕਮੇਟੀ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments