Monday, May 20, 2024
No menu items!
HomeEducationTeachers Protest: ਅਧਿਆਪਕਾਂ ਦੀਆਂ ਮੰਗਾਂ ਅਤੇ ਮਸਲੇ ਹੱਲ ਨਾ ਕਰਨ 'ਤੇ ਸਿੱਖਿਆ...

Teachers Protest: ਅਧਿਆਪਕਾਂ ਦੀਆਂ ਮੰਗਾਂ ਅਤੇ ਮਸਲੇ ਹੱਲ ਨਾ ਕਰਨ ‘ਤੇ ਸਿੱਖਿਆ ਮੰਤਰੀ ਖਿਲਾਫ਼ DTF ਵਲੋਂ ਵੱਡੇ ਸੰਘਰਸ਼ ਦਾ ਐਲਾਨ

 

Teachers Protest: ਵਿਭਾਗੀ ਮਸਲੇ ਹੱਲ ਨਾ ਕਰਨ ‘ਤੇ ਸਿੱਖਿਆ ਮੰਤਰੀ ਖਿਲਾਫ 19 ਮਈ ਨੂੰ ਸੂਬਾਈ ਰੋਸ ਪ੍ਰਦਰਸ਼ਨ ਦਾ ਫੈਸਲਾ

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਦਲਜੀਤ ਕੌਰ/ਪੰਜਾਬ ਨੈੱਟਵਰਕ, ਚੰਡੀਗੜ੍ਹ

Teachers Protest: ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਖਿਲਾਫ਼ ਵੱਡੇ ਸੰਘਰਸ਼ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਡੀਟੀਐੱਫ਼ ਆਗੂਆਂ ਨੇ ਕਿਹਾ ਕਿ, ਸਿੱਖਿਆ ਮੰਤਰੀ ਵੱਲੋਂ ਪਿਛਲੇ ਦਿਨੀਂ ਵਿਭਾਗੀ ਮਾਮਲਿਆਂ ਸੰਬੰਧੀ ਜਥੇਬੰਦੀ ਨਾਲ ਕੀਤੀ ਮੀਟਿੰਗ ਵਿੱਚ ਦਿੱਤੇ ਭਰੋਸਿਆਂ ਦੇ ਬਾਵਜੂਦ ਅਧਿਆਪਕ ਸਾਥੀਆਂ ਵਿੱਚੋਂ ਪਿਛਲੇ 13 ਸਾਲ ਤੋਂ ਨਿਗੁਣੀ ਤਨਖਾਹ ‘ਤੇ ਸੋਸ਼ਣ ਦਾ ਸ਼ਿਕਾਰ 8886 ਅਸਾਮੀਆਂ ਨਾਲ ਸਬੰਧਿਤ ਅਧਿਆਪਕ ਨਰਿੰਦਰ ਭੰਡਾਰੀ (ਸਾਇੰਸ ਮਾਸਟਰ, ਜਿਲ੍ਹਾ ਕਪੂਰਥਲਾ) ਨੂੰ ਸਿੱਖਿਆ ਵਿਭਾਗ ਵੱਲੋਂ ਜਾਰੀ ਟਰਮੀਨੇਸ਼ਨ ਤਜ਼ਵੀਜ (ਠੇਕਾ ਸਰਵਿਸ ਦੌਰਾਨ 8 ਸਾਲ ਪਹਿਲਾਂ ਬੱਚਿਆਂ ਨੂੰ ਟਿਊਸ਼ਨ ਪੜਾਉਣ ਦੇ ਗੈਰ ਵਾਜਿਬ ਹਵਾਲੇ ਨਾਲ) ਵਾਪਸ ਲੈ ਕੇ ਪੂਰੀ ਤਨਖਾਹ ‘ਤੇ ਸੇਵਾ ਕਨਫਰਮ ਕੀਤੇ ਜਾਣ।

ਇਹ ਵੀ ਪੜ੍ਹੋChandigarh! ਸਰਕਾਰੀ ਸਕੂਲਾਂ ਦੇ 10 ਪ੍ਰਿੰਸੀਪਲ ਸਸਪੈਂਡ, ਸਫ਼ਾਈ ਸੇਵਕਾਂ ਦੀ ਭਰਤੀ ‘ਚ ਲੱਖਾਂ ਰੁਪਏ ਦੇ ਘਪਲੇ ਦਾ ਦੋਸ਼

ਪਿਛਲੇ 11 ਸਾਲਾਂ ਤੋਂ ਆਪਣੇ ਰੈਗੂਲਰ ਆਰਡਰਾਂ ਦੀ ਉਡੀਕ ਵਿੱਚ 3442 ਮਾਸਟਰ ਕਾਡਰ ਭਰਤੀ ਦੇ ਅਧਿਆਪਕ ਰਵਿੰਦਰ ਕੰਬੋਜ (ਸ.ਮਿ.ਸ. ਕਰਤਾਰਪੁਰ ਚਰਾਸੋਂ, ਜਿਲ੍ਹਾ ਪਟਿਆਲਾ) ਦੀ M.Phil. (Edu.) ਦੀ ਡਿਗਰੀ ਸੰਬੰਧਿਤ ਵਿਸ਼ੇ ਦੀ ਨਾ ਹੋਣ ਦੇ ਗੈਰ-ਵਾਜਿਬ ਹਵਾਲੇ ਨਾਲ ਰੋਕੇ ਰੈਗੂਲਰ ਆਰਡਰ ਰਿਲੀਜ਼ ਕੀਤੇ ਜਾਣ, ਭ੍ਰਿਸ਼ਟਾਚਾਰ ਅਤੇ ਵੱਡੀਆਂ ਬੇਨਿਯਮੀਆਂ ਲਈ ਦੋਸ਼ੀ ਬੀ.ਪੀ.ਈ.ਓ. ਜਖਵਾਲੀ (ਫਤਹਿਗੜ੍ਹ ਸਾਹਿਬ) ਨੂੰ ਫੌਰੀ ਜਿਲ੍ਹੇ ਵਿੱਚੋਂ ਬਾਹਰ ਤਬਦੀਲ ਕਰਦਿਆਂ ਬਣਦੀ ਕਾਰਵਾਈ ਕੀਤੇ ਜਾਣ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਲਟਕ ਰਹੀਆਂ ਹਨ।

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਇਸੇ ਤਰ੍ਹਾਂ ਪਿਕਟਸ ਅਧੀਨ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਤੌਰ ‘ਤੇ ਮਰਜ਼ ਕੀਤੇ ਜਾਣ ਅਤੇ ਛੇਵਾਂ ਪੰਜਾਬ ਤਨਖ਼ਾਹ ਕਮਿਸ਼ਨ ‘ਤੇ ਮਹਿੰਗਾਈ ਭੱਤੇ ਦੇ ਸਾਰੇ ਲਾਭ ਲਾਗੂ ਕੀਤੇ ਜਾਣ, ਸਿੱਖਿਆ ਵਿਭਾਗ ਵੱਲੋਂ ਪਿਛਲੇ 6 ਸਾਲ ਤੋਂ ਜਾਮ ਹੋਈ ਈ.ਟੀ.ਟੀ. ਤੋਂ ਮਾਸਟਰ ਕਾਡਰ ਦੀ ਪੈਂਡਿੰਗ ਤਰੱਕੀ, ਮਾਸਟਰ, ਲੈਕਚਰਾਰ, ਹੈਡਮਾਸਟਰ, ਪ੍ਰਿੰਸੀਪਲਾਂ, ਸੀ.ਐਂਡ.ਵੀ. ਅਤੇ ਨਾਨ ਟੀਚਿੰਗ ਕਾਡਰਾਂ ਦੀਆਂ ਲਟਕੀਆਂ ਤਰੱਕੀਆਂ ਨੇਪਰੇ ਚਾੜਣ ਸੰਬੰਧੀ, ਓ.ਡੀ.ਐੱਲ. ਅਧਿਆਪਕਾਂ ਵਿੱਚੋਂ ਵੱਖ-2 ਕਾਰਨਾਂ ਦੇ ਹਵਾਲੇ ਨਾਲ ਰਹਿੰਦੇ ਅਧਿਆਪਕਾਂ ਦੇ ਰੈਗੂਲਰ ਆਰਡਰ ਜਾਰੀ ਕੀਤੇ ਜਾਣ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

7654 ਅਸਾਮੀਆਂ ਅਧੀਨ ਭਰਤੀ 14 ਹਿੰਦੀ ਅਧਿਆਪਕਾਂ ਦੀ ਮੈਰਿਟ ਰਿਵਾਇਜਡ ਹੋਣ ਦੇ ਹਵਾਲੇ ਨਾਲ ਰੋਕੀ ਰੈਗੂਲਰਾਇਜੇਸ਼ਨ ਨੂੰ ਮਾਣਯੋਗ ਹਾਈਕੋਰਟ ਵੱਲੋਂ CWP-2302-2015 ਤਹਿਤ ਹੋਏ ਫੈਸਲੇ ਅਤੇ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਅਨੁਸਾਰ ਮਿਤੀ 06-4-2014 ਤੋਂ ਲਾਗੂ ਕੀਤਾ ਜਾਣ ਸਮੇਤ ਅਨੇਕਾਂ ਮਾਮਲਿਆਂ ਨੂੰ ਹੱਲ ਕਰਨ ਵਿੱਚ ਵਿਭਾਗ ਵੱਲੋਂ ਲਾਰਾ ਲਾਊ ਨੀਤੀ ਅਪਣਾਈ ਜਾ ਰਹੀ ਹੈ। ਇੰਨ੍ਹਾਂ ਵਿਭਾਗੀ ਮਾਮਲਿਆਂ ਦੇ ਹੱਲ ਨਾ ਕਰਨ ਦੇ ਵਿਰੋਧ ਵਿੱਚ 1 ਤੋਂ 10 ਮਈ ਦਰਮਿਆਨ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪੁਤਲੇ ਫੂਕੇ ਜਾਣ ਅਤੇ ਮੁੱਖ ਮੰਤਰੀ ਵੱਲ ਵਿਰੋਧ ਪੱਤਰ ਭੇਜੇ ਜਾਣ ਦੇ ਐਕਸ਼ਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਸ ਮੌਕੇ ਹਾਜ਼ਰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂਆਂ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਸਵਿੰਦਰ ਔਜਲਾ, ਰਘਬੀਰ ਭਵਾਨੀਗੜ੍ਹ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ ਨੇ ਐਲਾਨ ਕੀਤਾ ਕਿ 15 ਮਈ ਤੱਕ ਮਸਲਿਆਂ ਦੇ ਹੱਲ ਨਾ ਕੀਤੇ ਜਾਣ ‘ਤੇ 19 ਮਈ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਚੋਣ ਹਲਕੇ ਅਨੰਦਪੁਰ ਸਾਹਿਬ ਵਿੱਚ ਸੂਬਾ ਪੱਧਰੀ ਰੋਸ ਮੁਜਾਹਰਾ ਕੀਤਾ ਜਾਵੇਗਾ।

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments