Wednesday, May 15, 2024
No menu items!
HomeEducationTeachers Protest: ਮੁੜ ਬਹਾਲ ਕੱਚੇ ਅਧਿਆਪਕ ਜਥੇਬੰਦੀ ਵਲੋਂ ਸੀਐੱਮ ਮਾਨ ਖਿਲਾਫ਼ ਵੱਡੇ...

Teachers Protest: ਮੁੜ ਬਹਾਲ ਕੱਚੇ ਅਧਿਆਪਕ ਜਥੇਬੰਦੀ ਵਲੋਂ ਸੀਐੱਮ ਮਾਨ ਖਿਲਾਫ਼ ਵੱਡੇ ਐਕਸ਼ਨ ਦੀ ਤਿਆਰੀ

 

Teachers Protest: ਮਾਨ ਸਰਕਾਰ ਨੂੰ 2024 ਦੀਆਂ ਵੋਟਾਂ ਸਮੇਂ ਭੁਗਤਨੇ ਪੈ ਸਕਦੇ ਮਾੜੇ ਨਤੀਜੇ-ਮਨਿੰਦਰ

ਪੰਜਾਬ ਨੈੱਟਵਰਕ, ਮਾਨਸਾ –

Teachers Protest: ਪੰਜਾਬ ਵਿੱਚ ਮਾਨ ਸਰਕਾਰ ਦਾ ਸੱਤਾ ਵਿੱਚ ਆਉਣ ਦਾ ਮੁੱਖ ਕਾਰਨ ਹਰ ਮਹਿਕਮੇ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨਾਲ ਹੋ ਰਿਹਾ ਮਤਰੇਈ ਮਾਂ ਵਾਲਾ ਸਲੂਕ ਅਤੇ ਜੋ ਵਲੰਟੀਅਰ ਨੂੰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਆਪਣੇ ਹਿਤ ਲਈ ਬਾਹਰ ਕਰਵਾ ਦਿੱਤਾ ਸੀ ਨੂੰ ਮੁੜ ਬਹਾਲ ਕਰਕੇ ਰੁਜ਼ਗਾਰ ਦੇਣਾ ਸੀ ਸਾਡੀ ਜਥੇਬੰਦੀ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਿੱਖਿਆ ਵਿਭਾਗ ਵਿਚ ਬਹਾਲੀ ਲਈ ਕਾਫ਼ੀ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਵੋਟਾਂ ਤੋ ਪਹਿਲਾ ਮੁੱਖ ਮੰਤਰੀ ਪੰਜਾਬ ਅਤੇ ਕੇਜਰੀਵਾਲ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਬਿਨਾ ਸ਼ਰਤ ਸਾਨੂੰ ਸਿੱਖਿਆ ਵਿਭਾਗ ਵਿਚ ਬਹਾਲ ਕੀਤਾ ਜਾਵੇਗਾ।

ਜਾਣਕਾਰੀ ਦਿੰਦਿਆਂ ਮਨਿੰਦਰ ਕੁਮਾਰ ਨੇ ਦੱਸਿਆ ਕਿ ਆਪਣੇ ਆਪ ਨੂੰ ਆਮ ਲੋਕਾਂ ਦੇ ਮੁੱਖ ਮੰਤਰੀ ਦੱਸਣ ਵਾਲੇ ਮੰਤਰੀ ਵੱਲੋਂ ਕਾਫ਼ੀ ਲੰਮੇ ਸਮੇਂ ਤੋਂ ਮੀਟਿੰਗ ਦੀ ਮੰਗ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਜੇਕਰ ਮੰਗਾਂ ਨੂੰ ਨਾ ਵਿਚਾਰਿਆ ਤਾਂ ਐਜੂਕੇਸ਼ਨ ਵਲੰਟੀਅਰ ਕਰਨਗੇ ਲੜੀਵਾਰ ਗੁਪਤ ਐਕਸ਼ਨ-ਸਿੱਖਿਆ ਵਿਭਾਗ ਵਿੱਚ ਕੰਮ ਕਰ ਚੁੱਕੇ ਐਜੂਕੇਸ਼ਨ ਵਲੰਟੀਅਰ ਪੰਜਾਬ ਵਿੱਚ ਆਪ ਦੀ ਸਰਕਾਰ ਬਣਾ ਕੇ ਰੁਜ਼ਗਾਰ ਨੂੰ ਤਰਸ ਰਹੇ ਹਨ। ਸਭ ਕੁੱਝ ਜਾਣ ਕੇ ਵੀ ਸਰਕਾਰ ਵੱਲੋਂ ਵਲੰਟੀਅਰਾਂ ਦੀਆ ਮੰਗਾਂ ਨੂੰ ਅਣਗੌਲਿਆ ਕਰ ਕੇ ਪੰਜਾਬ ਦੀ ਜਵਾਨੀ ਨੂੰ ਰੁਜ਼ਗਾਰ ਨਾ ਦੇ ਕੇ ਪੰਜਾਬੀਅਤ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋPSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਪੰਜਾਬ ਸਰਕਾਰ ਦਵਾਰਾ ਸਿੱਖਿਆ ਵਿਭਾਗ ਵਿੱਚੋਂ ਬਿਨਾ ਵਜਾ ਕੱਢੇ ਐਜੂਕੇਸ਼ਨ ਵਲੰਟੀਅਰ ਨੂੰ ਵਿਭਾਗ ਵਿੱਚ ਬਹਾਲੀ ਅਤੇ ਵਾਅਦਾ ਖ਼ਿਲਾਫ਼ੀ ਦੇ ਫਲਸਰੂਪ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਲੜੀਵਾਰ ਗੁਪਤ ਐਕਸ਼ਨ ਕੀਤੇ ਜਾਣਗੇ ਜਿਸ ਦਾ ਖ਼ਮਿਆਜ਼ਾ ਪੰਜਾਬ ਸਰਕਾਰ ਨੂੰ ਆਉਣ ਵਾਲੀਆ ਲੋਕ ਸਭਾ ਵੋਟਾਂ ਵਿੱਚ ਭੁਗਤਣਾ ਪਵੇਗਾ।ਇਸ ਮੌਕੇ ਤੇ ਗੁਰਪ੍ਰੀਤ ਸਿੰਘ ਸੰਗਰੂਰ, ਗੁਰਸੇਵਕ ਸਿੰਘ ਮਾਨਸਾ, ਸ਼ੀਤਲ ਰਾਣੀ ਰਾਜਪੁਰਾ, ਰਕਿੰਦਰ ਕੌਰ, ਮਨਜੀਤ ਵਰਮਾ ਨਾਭਾ, ਭੁਪੇਸ਼ ਕੁਮਾਰ ਤੋ ਇਲਾਵਾ ਭਰਾਤਰੀ ਜਥੇਬੰਦੀਆਂ ਦਾ ਸਹਿਯੋਗ ਰਿਹਾ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments