Friday, May 3, 2024
No menu items!
HomeEducationPunjab Govt ਦੇ ਦਾਅਵਿਆਂ ਦੀ ਨਿਕਲੀ ਫੂਕ! ਸਰਕਾਰੀ ਸਕੂਲਾਂ 'ਚ ਨਵੇਂ ਸੈਸ਼ਨ...

Punjab Govt ਦੇ ਦਾਅਵਿਆਂ ਦੀ ਨਿਕਲੀ ਫੂਕ! ਸਰਕਾਰੀ ਸਕੂਲਾਂ ‘ਚ ਨਵੇਂ ਸੈਸ਼ਨ ਦਾ ਮਹੂਰਤ ਬਿਨ੍ਹਾਂ ਕਿਤਾਬਾਂ ਤੋਂ…! ਕਿਵੇਂ ਪੜ੍ਹਨਗੇ ਵਿਦਿਆਰਥੀ?

 

Punjab Govt: ਕਟਿਹਰੇ ‘ਚ ਪੰਜਾਬ ਦਾ ਸਕੂਲ ਸਿੱਖਿਆ ਵਿਭਾਗ ਕਟਿਹਰੇ ‘ਚ, ਡੀਟੀਐੱਫ਼ ਨੇ ਚੁੱਕੇ ਸਵਾਲ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab Govt: “ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਸਰਕਾਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ 1 ਅਪ੍ਰੈਲ ਨੂੰ ਕਿਤਾਬਾਂ ਪਹੁੰਚਾਉਣ ਦੇ ਦਾਅਵਿਆਂ ਦੀ ਫੂਕ ਨਿੱਕਲ ਗਈ ਹੈ।

ਸਕੂਲ ਸਿੱਖਿਆ ਵਿਭਾਗ ਦੁਆਰਾ ਹਾਲੇ ਤੱਕ ਪਹਿਲੀ, ਤੀਜੀ ਤੇ ਚੌਥੀ ਜਮਾਤ ਦੀ ਇੱਕ-ਇੱਕ ਅਤੇ ਛੇਵੀਂ, ਸੱਤਵੀਂ ਤੇ ਅੱਠਵੀਂ ਜਮਾਤ ਦੀਆਂ ਸਿਰਫ ਤਿੰਨ-ਤਿੰਨ ਕਿਤਾਬਾਂ ਹੀ ਸਕੂਲਾਂ ਵਿੱਚ ਪਹੁੰਚਾਈਆਂ ਗਈਆਂ ਹਨ। ਦੂਜੀ ਅਤੇ ਪੰਜਵੀਂ ਜਮਾਤ ਦੀ ਇੱਕ ਕਿਤਾਬ ਵੀ ਸਕੂਲਾਂ ਵਿੱਚ ਨਹੀਂ ਪਹੁੰਚੀ ਹੈ।

ਇਹ ਵੀ ਪੜ੍ਹੋ –Holiday News! ਪੰਜਾਬ ‘ਚ 8 ਅਪ੍ਰੈਲ ਦੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਅਜਿਹੇ ਵਿੱਚ ਸੁਤੇ ਸਿੱਧ ਇਹ ਗੰਭੀਰ ਸਵਾਲ ਉੱਠਦਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਕਿਤਾਬਾਂ ਤੋਂ ਬਿਨਾ ਕਿਵੇਂ ਪੜ੍ਹਨਗੇ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਅਸਲ ਵਿੱਚ ਸਿੱਖਿਆ ਪ੍ਰਤੀ ਕਿੰਨੀ ਕੁ ਸੁਹਿਰਦ ਹੈ ਬੇਸ਼ੱਕ ਉਹ ਸਿੱਖਿਆ ਅਤੇ ਸਿਹਤ ਨੂੰ ਆਪਣੀ ਪਹਿਲ ਦੇ ਦਾਅਵੇ ਕਰਦੀ ਨਹੀਂ ਥੱਕਦੀ।”

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਨੇ ਕੀਤਾ।

ਇਹ ਵੀ ਪੜ੍ਹੋ –ਸਿੱਖਿਆ ਵਿਭਾਗ ਵੱਲੋਂ ਸਖ਼ਤ ਹੁਕਮ ਜਾਰੀ, ਇਨ੍ਹਾਂ ਲਾਪਰਵਾਹ ਅਧਿਆਪਕਾਂ ਖਿਲਾਫ਼ ਹੋਵੇਗੀ ਕਾਰਵਾਈ

ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਆਗੂਆਂ ਨੇ ਕਿਹਾ ਕਿ ਸਰਕਾਰ ਦਾ ਜ਼ੋਰ ਸਿੱਖਿਆ ਅਧਿਕਾਰੀਆਂ ਰਾਹੀਂ ਮੀਟਿੰਗਾਂ ਦੇ ਜ਼ਰੀਏ ਅਧਿਆਪਕਾਂ ‘ਤੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਦੇ ਦਾਬੇ ਮਾਰਨ ‘ਤੇ ਲੱਗਿਆ ਹੋਇਆ ਹੈ ਜਦੋਂ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਸਰਕਾਰ ਨੇ ਚੋਣ ਡਿਊਟੀਆਂ ਦੇ ਜ਼ਰੀਏ ਸਕੂਲਾਂ ਤੋਂ ਬਾਹਰ ਕੀਤੇ ਹੋਏ ਹਨ ਅਤੇ ਸਰਕਾਰ ਦੀ ਨਾ – ਅਹਿਲੀਅਤ ਕਰਕੇ ਵਿਦਿਆਰਥੀ ਕਿਤਾਬਾਂ ਤੋਂ ਵੀ ਸੱਖਣੇ ਹਨ।

ਵਿਦਿਆਰਥੀਆਂ ਨੂੰ ਅਧਿਆਪਕਾਂ ਅਤੇ ਕਿਤਾਬਾਂ ਤੋਂ ਮਹਿਰੂਮ ਕਰਨਾ ਦਰਸਾਉਂਦਾ ਹੈ ਕਿ ਸਿੱਖਿਆ ਅਸਲ ਵਿੱਚ ਸਰਕਾਰ ਦੇ ਏਜੰਡੇ ‘ਤੇ ਕਿੰਨੀ ਪਿੱਛੇ ਹੈ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਨ ਔਜਲਾ ਅਤੇ ਮੀਤ ਪ੍ਰਧਾਨ ਸੁਖਵਿੰਦਰ ਸੁੱਖੀ ਨੇ ਕਿਹਾ ਕਿ ਕਿਤਾਬਾਂ ਦੀ ਸਮੇਂ ਸਿਰ ਪ੍ਰਾਪਤੀ ਨਾ ਹੋਣ ਕਰਕੇ ਅਧਿਆਪਕਾਂ ਨੂੰ ਮਾਪਿਆਂ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਅਜਿਹੇ ਵਿੱਚ ਮਾਪੇ ਕਿਵੇਂ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਾਉਣਗੇ? ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਜਥੇਬੰਦਕ ਸਕੱਤਰ ਕਰਨੈਲ ਚਿੱਟੀ ਅਤੇ ਪ੍ਰੈਸ ਸਕੱਤਰ ਲਖਵੀਰ ਹਰੀਕੇ ਨੇ ਕਿਹਾ ਕਿ ਇਹਨਾਂ ਹਾਲਤਾਂ ਵਿੱਚ ਜੇਕਰ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲ ਵਿੱਚ ਦਾਖਲ ਕਰਾਉਣ ਨੂੰ ਤਰਜੀਹ ਦੇਣ ਤਾਂ ਕੋਈ ਹੈਰਾਨੀ ਦੀ ਗੱਲ ਨਹੀਂ।

Punjab Govt ਦੇ ਦਾਅਵਿਆਂ ਦੀ ਨਿਕਲੀ ਫੂਕ! ਸਰਕਾਰੀ ਸਕੂਲਾਂ ‘ਚ ਨਵੇਂ ਸੈਸ਼ਨ ਦਾ ਮਹੂਰਤ ਬਿਨ੍ਹਾਂ ਕਿਤਾਬਾਂ ਤੋਂ…! ਕਿਵੇਂ ਪੜ੍ਹਨਗੇ ਵਿਦਿਆਰਥੀ?

ਸਰਕਾਰ ਦੁਆਰਾ ਮਿਸ਼ਨ ਸਮਰੱਥ ਵਰਗੇ ‘ਉਪਚਾਰਕ ਅਧਿਆਪਨ’ (ਰੈਮੇਡੀਅਲ ਟੀਚੰਗ) ਦੇ ਪ੍ਰੋਗਰਾਮਾਂ ‘ਤੇ ਜ਼ੋਰ ਦੇ ਕੇ ਵਿਦਿਆਰਥੀਆਂ ਨੂੰ ਅੱਖਰ ਅਤੇ ਅੰਕ ਗਿਆਨ ਤੱਕ ਸੀਮਤ ਕੀਤਾ ਜਾ ਰਿਹਾ ਹੈ ਜਦੋਂ ਕਿ ਸਿੱਖਿਆ ਦਾ ਘੇਰਾ ਬਹੁਤ ਵਿਸ਼ਾਲ ਹੈ ਅਤੇ ਹਰੇਕ ਵਿਦਿਆਰਥੀ ਸਰਵਪੱਖੀ ਸਿੱਖਿਆ ਲੈਣ ਦਾ ਕਾਨੂੰਨੀ ਹੱਕ ਰੱਖਦਾ ਹੈ।

ਇਹ ਵੀ ਇੱਕ ਕਾਰਨ ਹੈ ਕਿ ਸਰਕਾਰ ਕਿਤਾਬਾਂ ਪਹੁੰਚਾਉਣ ਨੂੰ ਤਰਜੀਹ ਨਹੀਂ ਦੇ ਰਹੀ ਅਤੇ ਅਜਿਹੇ ਅਖੌਤੀ ਮਿਸ਼ਨਾਂ ‘ਤੇ ਧਿਆਨ ਕੇਂਦਰਤ ਕਰ ਰਹੀ ਹੈ ਜਿਹੜੇ ਕਿ ਉਲਟਾ ਇਹ ਸਾਬਤ ਕਰਦੇ ਹਨ ਕਿ ਸਾਡਾ ਸਿੱਖਿਆ ਦਾ ਢਾਂਚਾ ਕਿੰਨਾ ਖੁਰਿਆ ਹੋਇਆ ਹੈ ਕਿ ਸਾਨੂੰ ਹਰੇਕ ਸਾਲ ‘ਉਪਚਾਰਕ ਅਧਿਆਪਨ’ ਦੀ ਲੋੜ ਪੈਂਦੀ ਹੈ।

Holiday News! ਪੰਜਾਬ ‘ਚ 8 ਅਪ੍ਰੈਲ ਦੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਸ ਤੋਂ ਪਤਾ ਲਗਦਾ ਹੈ ਕਿ ਅਸਲ ਵਿੱਚ ਸਕੂਲ ਸਿੱਖਿਆ ਵਿਭਾਗ ਕੰਮ ਚਲਾਊ ਤਰੀਕੇ ਨਾਲ ਕੰਮ ਕਰ ਰਿਹਾ ਹੈ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਅਜਿਹੀ ਨੀਤੀ ਤਿਆਗ ਕੇ ਸੱਚਮੁੱਚ ਸਿੱਖਿਆ ਪ੍ਰਤੀ ਸੁਹਿਰਦ ਹੋਵੇ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ,ਅਧਿਆਪਕ ਅਤੇ ਸਰਵਪੱਖੀ ਸਿੱਖਿਆ ਤੋਂ ਮਹਿਰੂਮ ਨਾ ਰੱਖੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments