Thursday, May 16, 2024
No menu items!
HomePunjabਠੇਕਾ ਮੁਲਾਜ਼ਮਾਂ ਨੇ ਆਪਣੇ ਸਾਥੀ ਗੁਰਦਰਸ਼ਨ ਸਿੰਘ ਨੂੰ ਸੇਵਾ ਮੁਕਤੀ ਮੌਕੇ ਦਿੱਤੀ...

ਠੇਕਾ ਮੁਲਾਜ਼ਮਾਂ ਨੇ ਆਪਣੇ ਸਾਥੀ ਗੁਰਦਰਸ਼ਨ ਸਿੰਘ ਨੂੰ ਸੇਵਾ ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ

 

ਨਿੱਜੀਕਰਨ ਦੀਆਂ ਨੀਤੀਆਂ ਕਾਰਨ ਖਾਲੀ ਹੱਥ ਘਰ ਗਿਆ ਗੁਰਦਰਸ਼ਨ ਸਿੰਘ: ਪ੍ਰਧਾਨ ਜਗਰੂਪ ਸਿੰਘ

ਪੰਜਾਬ ਨੈੱਟਵਰਕ, ਲਹਿਰਾ ਮੁਹੱਬਤ

ਜੀ.ਐੱਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਆਗੂਆਂ ਪ੍ਰਧਾਨ ਜਗਰੂਪ ਸਿੰਘ,ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਦੀ ਅਗਵਾਈ ਵਿੱਚ ਕਨਵੇਅਰ ਸੈੱਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਆਪਣੇ ਸਾਥੀ ਗੁਰਦਰਸ਼ਨ ਸਿੰਘ ਨੂੰ ਸੇਵਾ ਮੁਕਤ ਹੋਣ ਮੌਕੇ ਇੱਕ ਸਾਦੀ ਵਿਦਾਇਗੀ ਪਾਰਟੀ ਕਰਕੇ ਭਰੇ ਮਨ ਨਾਲ਼ ਘਰ ਨੂੰ ਵਿਦਾ ਕੀਤਾ।

ਇਸ ਸਮੇਂ ਹਾਜ਼ਿਰ ਆਗੂਆਂ ਨੇ ਕਿਹਾ ਕਿ ਸਾਥੀ ਗੁਰਦਰਸ਼ਨ ਸਿੰਘ ਪੁੱਤਰ ਧੰਨਾ ਸਿੰਘ ਦਾ ਜਨਮ 7 ਜਨਵਰੀ 1964 ਨੂੰ ਪਿੰਡ ਲਹਿਰਾ ਮੁਹੱਬਤ, ਜਿਲਾ ਬਠਿੰਡਾ ਵਿਖੇ ਹੋਇਆ ਅਤੇ ਸਾਥੀ ਗੁਰਦਰਸ਼ਨ ਸਿੰਘ ਇੱਕ ਅੱਤ ਦਰਜ਼ੇ ਦਾ ਇਮਾਨਦਾਰ-ਮਿਹਨਤੀ ਅਤੇ ਸੰਘਰਸ਼ਸ਼ੀਲ ਸਾਥੀ ਸੀ।

ਸਾਥੀ ਗੁਰਦਰਸ਼ਨ ਸਿੰਘ ਨੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਬਣਨ ਸਮੇਂ 1992 ਤੋਂ ਹੀ ਪਲਾਂਟ ਵਿੱਚ ਕੰਮ ਕਰਦਾ ਆ ਰਿਹਾ ਸੀ ਅਤੇ 2008 ਤੋਂ ਕਨਵੇਅਰ ਸੈੱਲ ਵਿੱਚ ਬਤੌਰ ਸਕਿਲਡ ਵਰਕਰ (ਫਿਟਰ) ਦੀ ਪੋਸਟ ਤੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਵਜੋਂ ਜੋਆਇਨ ਕੀਤਾ ਸੀ।

ਆਗੂਆਂ ਨੇ ਕਿਹਾ ਕਿ ਰੰਗ ਬਦਲ-ਬਦਲਕੇ ਆਉਂਦੀਆਂ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਨਿੱਜੀਕਰਨ/ਕਾਰਪੋਰੇਟ ਪੱਖੀ ਅਤੇ ਲੋਕਮਾਰੂ ਨੀਤੀਆਂ ਦੇ ਕਾਰਨ ਹੀ ਸਾਥੀ ਗੁਰਦਰਸ਼ਨ ਸਿੰਘ ਥਰਮਲ ਪਲਾਂਟ ਵਿੱਚ 31 ਸਾਲ ਲਗਾਤਾਰ ਲੰਬੀਆਂ ਸੇਵਾਵਾਂ ਦੇਣ ਉਪਰੰਤ ਇੱਕ ਆਊਟਸੋਰਸ਼ਡ ਠੇਕਾ ਮੁਲਾਜ਼ਮ ਵਜੋਂ ਹੀ ਸੇਵਾ-ਮੁਕਤ ਹੋਕੇ ਖਾਲੀ ਹੱਥ ਘਰ ਗਿਆ ਹੈ।

ਆਗੂਆਂ ਨੇ ਕਿਹਾ ਬੇਸ਼ੱਕ ਸਾਥੀ ਠੇਕਾ ਮੁਲਾਜ਼ਮਾਂ ਅਤੇ ਸਰਕਲ ਨਾਲ਼ ਸੰਬੰਧਿਤ ਵਧੀਕ ਨਿਗਰਾਨ ਇੰਜੀਨੀਅਰ ਸਿਵ-ਚਰਨਜੀਤ ਸਿੰਘ, ਐੱਸ.ਡੀ.ਓ. ਲਲਿਤ ਕੁਮਾਰ, ਜੇ.ਈ.ਗੁਰਦੀਪ ਸਿੰਘ, ਸੋਢੀ ਇਰੈਕਟਰ ਕੰਪਨੀ ਦੇ ਸਾਈਡ ਇੰਚਾਰਜ਼ ਵਿਨੇ ਤਿਵਾੜੀ ਆਦਿ ਨੇ ਸਾਥੀ ਗੁਰਦਰਸ਼ਨ ਸਿੰਘ ਨੂੰ ਵਿਦਾਇਗੀ ਪਾਰਟੀ ਮੌਕੇ ਛੋਟੇ-ਛੋਟੇ ਗਿਫਟ ਅਤੇ 08 ਹਜ਼ਾਰ ਰੁਪਏ ਨਗਦ ਰਾਸ਼ੀ ਦੇਕੇ ਸਨਮਾਨਿਤ ਕੀਤਾ ਗਿਆ ਹੈ।

ਪਰ ਜੇਕਰ ਕੇਂਦਰ ਅਤੇ ਰਾਜ ਸਰਕਾਰਾਂ ਨੇ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਲੋਕਮਾਰੂ ਨੀਤੀ ਨਾ ਲਿਆਂਦੀ ਹੁੰਦੀ ਤਾਂ ਅੱਜ ਸਾਥੀ ਗੁਰਦਰਸ਼ਨ ਸਿੰਘ ਨੇ ਅੱਜ ਇੱਕ ਰੈਗੂਲਰ ਮੁਲਾਜ਼ਮ ਵਜੋਂ ਸੇਵਾ-ਮੁਕਤ ਹੋਕੇ ਘਰ ਜਾਣਾ ਸੀ ਅਤੇ ਬਾਕੀ ਰਹਿੰਦੇ ਜੀਵਨ ਵਸੇਰੇ ਲਈ ਪੈਨਸ਼ਨ ਆਦਿ ਹੋਰ ਸਹੂਲਤਾਂ ਵੀ ਮਿਲਣੀਆਂ ਸੀ, ਪਰ ਸਰਕਾਰਾਂ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਕਾਰਨ ਅੱਜ ਸਾਥੀ ਗੁਰਦਰਸ਼ਨ ਸਿੰਘ ਨੂੰ ਖਾਲੀ ਹੱਥ ਘਰ ਜਾਣਾ ਪਿਆ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਤਨਦੇਹੀ ਨਾਲ਼ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments