Friday, April 19, 2024
No menu items!
HomeEducationਸਿੱਖਿਆ ਵਿਭਾਗ ਪੰਜਾਬ ਦਾ ਫਰਮਾਨ! 22 ਫਰਵਰੀ ਨੂੰ ਸਾਰੇ ਸਕੂਲਾਂ ’ਚ ਆਰੰਭ...

ਸਿੱਖਿਆ ਵਿਭਾਗ ਪੰਜਾਬ ਦਾ ਫਰਮਾਨ! 22 ਫਰਵਰੀ ਨੂੰ ਸਾਰੇ ਸਕੂਲਾਂ ’ਚ ਆਰੰਭ ਹੋਵੇਗੀ ਮੈਗਾ ਦਾਖਲਾ ਮੁਹਿੰਮ

 

ਸਰਕਾਰੀ ਸਕੂਲਾਂ ਵਿੱਚ ਦਾਖਲਾ ਦਰ ਵਧਾਉਣ ਦੀ ਮੁਹਿੰਮ ਨੂੰ ਸਫ਼ਲਤਾ ਨਾਲ ਲਾਗੂ ਕਰਨ ਬਾਰੇ ਸਮੀਖਿਆ ਮੀਟਿੰਗ

ਦਲਜੀਤ ਕੌਰ, ਸੰਗਰੂਰ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਹੁਣ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖਲਾ ਦਰ ਵਧਾਉਣ ਲਈ ਵਿਆਪਕ ਪੱਧਰ ’ਤੇ ਮਿਸ਼ਨ ਇਨਰੋਲਮੈਂਟ ਦਾ ਆਗਾਜ਼ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ ਦੇ ਇਸ ਸ਼ਹਿਰ ‘ਚ 23 ਫਰਵਰੀ ਦੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੇ ਨਾਲ ਨਾਲ ਹੋਰ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਇਸ ਮੁਹਿੰਮ ਦਾ ਹਿੱਸਾ ਬਣਦੇ ਹੋਏ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਸੁਵਿਧਾਵਾਂ ਦੇ ਉੱਚੇ ਹੋਏ ਮਿਆਰ ਬਾਰੇ ਜਾਗਰੂਕਤਾ ਪੈਦਾ ਕਰਨਗੇ।

ਇਹ ਵੀ ਪੜ੍ਹੋ-Rain Alert: ਮੌਸਮ ਵਿਭਾਗ ਵਲੋਂ ਪੰਜਾਬ ‘ਚ 22 ਫਰਵਰੀ ਤੱਕ ਪਵੇਗਾ ਭਾਰੀ ਮੀਂਹ, ਗੜੇਮਾਰੀ ਦੀ ਚੇਤਾਵਨੀ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਸਮੂਹ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰਾਂ, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਸਮੂਹ ਸਰਕਾਰੀ ਸਕੂਲਾਂ ਦੇ ਮੁਖੀਆਂ ਤੇ ਅਧਿਆਪਕਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਸਮੀਖਿਆ ਮੀਟਿੰਗ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 22 ਫਰਵਰੀ ਨੂੰ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਮੈਗਾ ਦਾਖਲਾ ਮੁਹਿੰਮ ਦਾ ਆਗਾਜ਼ ਕਰਦੇ ਹੋਏ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਘਰ ਘਰ ਤੱਕ ਪਹੁੰਚ ਕਰਦਿਆਂ ਪ੍ਰੇਰਨਾ ਮੁਹਿੰਮ ਜੋਸ਼ੋ ਖਰੋਸ਼ ਨਾਲ ਆਰੰਭੀ ਜਾਵੇ। ਉਨ੍ਹਾਂ ਕਿਹਾ ਕਿ ਮਾਪਿਆਂ ਨਾਲ ਨਿਰੰਤਰ ਰਾਬਤਾ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਉਪਲੱਬਧ ਕਰਵਾਈਆਂ ਸਹੂਲਤਾਂ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਸਕੂਲੋਂ ਵਿਰਵੇ ਬੱਚਿਆਂ ਨੂੰ ਇਸ ਨਵੇਂ ਵਿਦਿਅਕ ਸੈਸ਼ਨ ਦੌਰਾਨ ਸਕੂਲਾਂ ਵਿੱਚ ਦਾਖਲਾ ਦਿਵਾਉਣ ਲਈ ਵੀ ਲੋੜੀਂਦੇ ਕਦਮ ਪੁੱਟੇ ਜਾਣ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਦਾ ਸਹਿਯੋਗ ਲੈਂਦੇ ਹੋਏ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਨੂੰ ਵਧ ਚੜ੍ਹ ਕੇ ਯਕੀਨੀ ਬਣਾਇਆ ਜਾਵੇ ਤਾਂ ਜੋ ਪਿਛਲੇ ਸਾਲਾਂ ਨਾਲੋਂ ਇਸ ਸਾਲ ਦਾਖਲਾ ਦਰ ਵਿੱਚ ਵਾਧੇ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੀਟਿੰਗ ਦੌਰਾਨ ਐੱਸ.ਡੀ.ਐੱਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐੱਸ.ਡੀ.ਐੱਮ ਲਹਿਰਾ ਸੂਬਾ ਸਿੰਘ, ਐੱਸ.ਡੀ.ਐੱਮ ਸੁਨਾਮ ਪਰਮੋਦ ਸਿੰਗਲਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ) ਮੇਵਾ ਸਿੰਘ ਸਿੱਧੂ, ਜਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਬਲਜਿੰਦਰ ਕੌਰ, ਪ੍ਰਿੰਸੀਪਲ ਪਰਮਲ ਸਿੰਘ, ਪ੍ਰਿੰਸੀਪਲ ਬਿਪਨ ਕੁਮਾਰ ਚਾਵਲਾ, ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਸਕੂਲਾਂ ਦੇ ਇੰਚਾਰਜ਼ ਵੀ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments