Saturday, April 13, 2024
No menu items!
HomeEducationਸਿੱਖਿਆ ਵਿਭਾਗ ਵੱਲੋਂ ਸਕੂਲ ਲੈਕਚਰਾਰ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ!

ਸਿੱਖਿਆ ਵਿਭਾਗ ਵੱਲੋਂ ਸਕੂਲ ਲੈਕਚਰਾਰ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ!

 

ਸਕੂਲ ਲੈਕਚਰਾਰ ਭਰਤੀ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ

4 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ ਦੌਰਾਨ ਮਸਲੇ ਹੱਲ ਨਾ ਹੋਣ ‘ਤੇ ਜਥੇਬੰਦੀ ਵੱਲੋਂ ਤਿੱਖੇ ਸੰਘਰਸ਼ ਦੀ ਚਿਤਾਵਨੀ

ਦਲਜੀਤ ਕੌਰ/ਪੰਜਾਬ ਨੈੱਟਵਰਕ, ਸੰਗਰੂਰ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲੈਕਚਰਾਰ ਭਰਤੀ ਦਾ ਇਸ਼ਤਿਹਾਰ ਜਾਰੀ ਨਾ ਹੋਣ ਕਾਰਨ ਬੇਰੁਜ਼ਗਾਰਾਂ ‘ਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। 343 ਬੇਰੁਜ਼ਗਾਰ ਲੈਕਚਰਾਰ ਯੂਨੀਅਨ ਦੀ ਸੂਬਾ ਪ੍ਰਧਾਨ ਹਰਦੀਪ ਕੌਰ ਅਤੇ ਮੀਤ ਪ੍ਰਧਾਨ ਗਗਨਦੀਪ ਕੌਰ ਨੇ ਕਿਹਾ ਕਿ
8 ਜਨਵਰੀ 2022 ਨੂੰ ਸਿੱਖਿਆ ਵਿਭਾਗ ਪੰਜਾਬ ਵੱਲੋਂ 343 ਲੈਕਚਰਾਰ ਭਰਤੀ ਕਰਨ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ।

ਪਰ ਭਰਤੀ ਦੀਆਂ ਸ਼ਰਤਾਂ ਸਹੀ ਨਾ ਹੋਣ ਕਾਰਨ ਬੇਰੁਜ਼ਗਾਰ ਅਧਿਆਪਕ ਲਗਾਤਾਰ ਨਿਯਮਾਂ ਵਿੱਚ ਸੋਧ ਅਤੇ ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਕਰਦੇ ਰਹੇ। 6 ਨਵੰਬਰ, 2022 ਨੂੰ ਸਿੱਖਿਆ ਵਿਭਾਗ ਨੇ ਭਰਤੀ ਨਿਯਮਾਂ ਵਿੱਚ ਸੋਧ ਕਰਨ ਅਤੇ ਅਸਾਮੀਆਂ ਦੇ ਵਾਧੇ ਦਾ ਵਿਸ਼ਵਾਸ ਦਿਵਾਉਂਦੇ ਹੋਏ ਇਹ ਇਸ਼ਤਿਹਾਰ ਰੱਦ ਕਰ ਦਿੱਤਾ।

ਪ੍ਰੰਤੂ ਹੁਣ ਤੱਕ ਇਸ਼ਤਿਹਾਰ ਜਾਰੀ ਨੂੰ ਹੋਣ ਕਾਰਨ ਬੇਰੁਜ਼ਗਾਰ ਅਧਿਆਪਕਾਂ ਵਿੱਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਕਿਉਂਕਿ ਆਗਾਮੀ ਦਿਨਾਂ ‘ਚ ਲੋਕ ਸਭਾ ਚੋਣਾਂ ਲਈ ਚੋਣ-ਜਾਬਤਾ ਲੱਗ ਸਕਦਾ ਹੈ।

ਇਸ ਕਰਕੇ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਜੇਕਰ 4 ਮਾਰਚ ਨੂੰ ਹੋਣ ਵਾਲੀ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨੇ ਮਸਲੇ ਦਾ ਹੱਲ ਕਰਦਿਆਂ ਇਸ਼ਤਿਹਾਰ ਤੁਰੰਤ ਜਾਰੀ ਨਾ ਕਰਵਾਇਆ ਤਾਂ ਉਹ 11 ਮਾਰਚ ਨੂੰ ਬਜ਼ਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵੱਲ ਕਾਲੇ ਚੋਲ਼ੇ ਪਾ ਕੇ ਰੋਸ-ਮਾਰਚ ਕਰਨਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments