Saturday, April 13, 2024
No menu items!
HomePunjabਸਾਮਰਾਜ ਸੰਸਾਰ ਦਾ ਵੱਡਾ ਡਾਕੂ! ਕੌਮੀ ਸ਼ਹੀਦਾਂ ਨੂੰ ਥਰਮਲ ਦੇ ਠੇਕਾ ਮੁਲਾਜ਼ਮਾਂ...

ਸਾਮਰਾਜ ਸੰਸਾਰ ਦਾ ਵੱਡਾ ਡਾਕੂ! ਕੌਮੀ ਸ਼ਹੀਦਾਂ ਨੂੰ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਕੀਤਾ ਸਿਜਦਾ

 

ਸਾਮਰਾਜ ਸੰਸਾਰ ਦਾ ਵੱਡਾ ਡਾਕੂ! ਸਾਮਰਾਜ ਤੇ ਉਸਦੇ ਜੋਟੀਦਾਰਾਂ ਵਿਰੁੱਧ ਸੰਘਰਸ਼ ਜਾਰੀ ਰੱਖਣ ਦਾ ਲਿਆ ਅਹਿਦ

ਪੰਜਾਬ ਨੈੱਟਵਰਕ, ਲਹਿਰਾ ਮੁਹੱਬਤ

ਸਾਮਰਾਜ ਸੰਸਾਰ ਦਾ ਵੱਡਾ ਡਾਕੂ! ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਸ਼ਹੀਦ-ਏ-ਆਜ਼ਮ ਸ੍ਰ.ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਾਮਰਾਜ ਵਿਰੋਧੀ ਦਿਨ ਵਜੋਂ ਮਨਾਇਆ ਗਿਆ।

ਇਸ ਸਮੇਂ ਠੇਕਾ ਮੁਲਾਜ਼ਮਾਂ ਅਤੇ ਬੀਕੇਯੂ ਏਕਤਾ ਉੱਗਰਾਹਾਂ ਦੇ ਕਾਰਕੁਨਾਂ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸਕੱਤਰ ਜਗਸੀਰ ਸਿੰਘ ਭੰਗੂ ਨੇ 23 ਮਾਰਚ ਨੂੰ ਬਰਨਾਲਾ ਵਿਖੇ ਹੋ ਰਹੀ ਸਾਂਝੀ ਵੱਡੀ ਰੈਲੀ ਵਿੱਚ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਨਕਲਾਬ ਅਤੇ ਬਦਲਾਅ ਦਾ ਨਾਅਰਾ ਲਾਕੇ ਸੱਤਾ ਦੀ ਕੁਰਸੀ ਤੇ ਬਿਰਾਜਮਾਨ ਹੋਈ ‘ਆਪ ਸਰਕਾਰ’ ਵੀ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਤਰਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪੇ ਲਾ ਰਹੀ ਹੈ।

ਆਪਣੇ ਦੋ ਸਾਲਾਂ ਦੇ ਕਾਰਜਕਾਲ ਵਿੱਚ ਸਰਕਾਰੀ ਵਿਭਾਗਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸੰਬੰਧੀ ਹਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਇਸ ਸਮੇਂ ਹਾਜ਼ਿਰ ‘ਲੋਕ ਮੋਰਚਾ ਪੰਜਾਬ’ ਦੇ ਸੂਬਾ ਸਕੱਤਰ ਜਗਮੇਲ ਸਿੰਘ ਨੇ ਸ਼ਹੀਦਾਂ ਦੇ ਇਨਕਲਾਬੀ ਵਿਚਾਰਾਂ ਨੂੰ ਉਚਿਆਉਣ ਤੇ ਮੌਜੂਦਾ ਸਮੇਂ ਆਪੋ-ਆਪਣੇ ਚੱਲ ਰਹੇ ਸੰਘਰਸ਼ਾਂ ਨੂੰ ਇਹਨਾਂ ਵਿਚਾਰਾਂ ਅਨੁਸਾਰ ਢਾਲਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਕਿਹਾ ਸੀ ਕਿ ‘ਸਾਮਰਾਜ ਸੰਸਾਰ ਦਾ ਵੱਡਾ ਡਾਕੂ ਹੈ’।

ਇਹ ਅੱਜ ਪੂਰੀ ਤਰ੍ਹਾਂ ਸੱਚ ਹੈ ਕਿ ਭਾਰਤ ਦੇ ਹਰ ਖੇਤਰ ਅੰਦਰ ਸਾਮਰਾਜ ਵਿਸ਼ਵ ਵਪਾਰ ਸੰਸਥਾ,ਵਿਸ਼ਵ ਬੈਂਕ ਵਰਗੀਆਂ ਸੰਸਥਾਵਾਂ ਤੇ ਸੰਧੀਆਂ ਸਮਝੌਤਿਆਂ ਰਾਹੀਂ ਖੇਤੀ ਸਨਅਤ ਤੇ ਸੇਵਾਵਾਂ ਦੇ ਅਦਾਰਿਆਂ ਤੇ ਨੰਗੇ ਚਿੱਟੇ ਡਾਕੇ ਮਾਰ ਰਿਹਾ ਹੈ,ਇਹਨਾਂ ਡਾਕਿਆਂ ਵਿੱਚ ਭਾਰਤੀ ਕਾਰਪੋਰੇਟ ਤੇ ਹਰ ਰੰਗ ਦੀਆਂ ਸਰਕਾਰਾਂ ਕਮਿਸ਼ਨ ਏਜੰਟਾਂ ਬਣ ਰਲਕੇ ਹੱਥ ਰੰਗ ਰਹੇ ਹਨ,ਉਹਨਾਂ ਕਿਹਾ ਕਿ ਅੱਜ ਸ਼ਹੀਦਾਂ ਦੇ ਵਿਚਾਰਾਂ ਤੇ ਪਹਿਰਾ ਦੇਕੇ ਲੁੱਟ ਦਾਬੇ ਵਿਤਕਰਿਆਂ ਤੋਂ ਮੁਕਤ ਨਿਜ਼ਾਮ ਸਿਰਜਣ ਲਈ ਮੁਲਕ ਨੂੰ ਸਾਮਰਾਜ ਤੇ ਉਸਦੇ ਦੇਸੀ ਏਜੰਟਾਂ ਤੋਂ ਮੁਕਤ ਕਰਾਉਣ ਦੀ ਸਖ਼ਤ ਲੋੜ ਹੈ।

ਇਸ ਸਮੇਂ ਹਾਜ਼ਿਰ ਪ੍ਰਧਾਨ ਜਗਰੂਪ ਸਿੰਘ ਅਤੇ ਮੀਤ ਪ੍ਰਧਾਨ ਬਲਜਿੰਦਰ ਮਾਨ ਨੇ ਕਿਹਾ ਕਿ ਅੱਜ ਸਾਂਝੇ ਰਾਹੀਂ ਇਹਨਾਂ ਮੰਗਾਂ ਨੂੰ ਉਭਾਰਨ ਦੀ ਲੋੜ ਹੈ,ਖੇਤੀ ਖੇਤਰ ਵਿੱਚ ਸਾਮਰਾਜੀ ਬਹੁਕੌਮੀ ਕੰਪਨੀਆਂ ਤੇ ਦੇਸ਼ੀ ਕਾਰਪੋਰੇਟਾਂ ਦੇ ਦਾਖਲੇ ਦੀ ਨੀਤੀ ਰੱਦ ਕੀਤੀ ਜਾਵੇ,ਘੱਟੋ-ਘੱਟ ਸਮਰਥਨ ਮੁੱਲ ਉੱਤੇ ਫ਼ਸਲਾਂ ਦੀ ਸਰਕਾਰੀ ਖਰੀਦ ਦੀ ਗਰੰਟੀ ਕਰਦਾ ਕਾਨੂੰਨ ਬਣਾਇਆ ਜਾਵੇ,ਸਰਵ ਵਿਆਪਕ ਜਨਤਕ ਵੰਡ ਪ੍ਰਣਾਲੀ ਪੂਰੀ ਤਰ੍ਹਾਂ ਲਾਗੂ ਕੀਤੀ ਜਾਵੇ,ਖੇਤੀ ਖੇਤਰ ਵਿੱਚ ਬਜ਼ਟ ਰਕਮ ਵਿੱਚ ਵਾਧਾ ਕੀਤਾ ਜਾਵੇ।

ਕਿਸਾਨਾਂ-ਮਜ਼ਦੂਰਾਂ ਸਮੇਤ ਸਮੁੱਚੀ ਵਸੋਂ ਦੀਆਂ ਲੋੜਾਂ ਦੀ ਪੂਰਤੀ ਵਾਲਾ ਰੁਜ਼ਗਾਰ ਮੁਖੀ,ਸਵੈ ਨਿਰਭਰਤਾ ਵਾਲਾ,ਜ਼ਹਿਰਾਂ ਮੁਕਤ ਖੇਤੀ ਵਾਲਾ ਤੇ ਸਨਅਤੀਕਰਨ ਲਈ ਆਧਾਰ ਬਣਨ ਵਾਲਾ ਖੇਤੀ ਮਾਡਲ ਲਾਗੂ ਕੀਤਾ ਜਾਵੇ,ਸਾਮਰਾਜੀ ਬਹੁਕੌਮੀ ਕੰਪਨੀਆਂ ਤੇ ਦੇਸ਼ੀ ਕਾਰਪੋਰੇਟਾਂ ਨੂੰ ਟੈਕਸ ਛੋਟਾਂ ਦੇਣ ਦੀ ਨੀਤੀ ਰੱਦ ਕਰਕੇ ਸਿੱਧੇ ਟੈਕਸ ਲਾਏ ਜਾਣ,ਜਗੀਰਦਾਰਾਂ ਦੀਆਂ ਜਾਇਦਾਦਾਂ ਨੂੰ ਵੀ ਟੈਕਸ ਘੇਰੇ ਵਿੱਚ ਲਿਆਂਦਾ ਜਾਵੇ,ਖੇਤੀ ਲਾਗਤ ਵਸਤਾਂ ਤੇ ਖਪਤਕਾਰੀ ਵਸਤਾਂ ਦੀਆਂ ਮਹਿੰਗ ਘਟਾਈ ਜਾਵੇ।

ਵਿਸ਼ਵ ਵਪਾਰ ਸੰਸਥਾ,ਕੌਮਾਂਤਰੀ ਮੁਦਰਾ ਕੋਸ਼ ਤੇ ਵਿਸ਼ਵ ਬੈਂਕ ਵਰਗੀਆਂ ਸਾਮਰਾਜੀ ਵਿੱਤੀ ਸੰਸਥਾਵਾਂ ਵਿੱਚੋਂ ਦੇਸ ਨੂੰ ਬਾਹਰ ਕੀਤਾ ਜਾਵੇ,ਇਹਨਾਂ ਸੰਸਥਾਵਾਂ ਤੇ ਸਾਮਰਾਜੀ ਮੁਲਕਾਂ ਨਾਲ ਕੀਤੇ ਸਮਝੌਤੇ ਰੱਦ ਕੀਤੇ ਜਾਣ,ਨਿੱਜੀਕਰਨ,ਉਦਾਰੀਕਰਨ ਤੇ ਸੰਸਾਰੀਕਰਨ ਦੀਆਂ ਨੀਤੀਆਂ ਨੂੰ ਮੁਕੰਮਲ ਤੌਰ ‘ਤੇ ਰੱਦ ਕੀਤਾ ਜਾਵੇ,ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰਕੇ ਜ਼ਮੀਨਾਂ ਬੇਜ਼ਮੀਨੇ ਤੇ ਥੁੜ ਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਵਿੱਚ ਵੰਡੀਆਂ ਜਾਣ।

ਛੋਟੇ ਕਿਸਾਨਾਂ,ਮਜ਼ਦੂਰਾਂ ਤੇ ਛੋਟੇ ਕਾਰੋਬਾਰੀਆਂ ਦੇ ਸਮੁੱਚੇ ਸਾਹੂਕਾਰਾ ਤੇ ਬੈਂਕ ਕਰਜ਼ੇ ਮਨਸੂਖ਼ ਕੀਤੇ ਜਾਣ,ਸੂਦਖੋਰੀ ਨੂੰ ਨੱਥ ਪਾਉਂਦਾ ਕਾਨੂੰਨ ਬਣਾਇਆ ਜਾਵੇ,ਖੇਤ ਮਜ਼ਦੂਰਾਂ ਤੇ ਕਿਸਾਨਾਂ ਸਮੇਤ ਸਭਨਾਂ ਕਿਰਤੀਆਂ ਨੂੰ ਗੁਜ਼ਾਰੇਯੋਗ ਪੈਨਸ਼ਨ ਲਾਗੂ ਕੀਤੀ ਜਾਵੇ,ਨਵੇਂ ਲੇਬਰ ਕੋਡ ਮਨਸੂਖ਼ ਕਰਕੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਵਾਲੇ ਕਿਰਤ ਕਾਨੂੰਨ ਲਾਗੂ ਕੀਤੇ ਜਾਣ।

ਹਰ ਲੋੜਬੰਦ ਨੂੰ ਉਹਦੀ ਯੋਗਤਾ ਸਮਰੱਥਾ ਅਨੁਸਾਰ ਪੱਕਾ ਰੁਜ਼ਗਾਰ ਦਿੱਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਹਰ ਵਰਗ ਦੇ ਠੇਕਾ ਮੁਲਾਜ਼ਮਾਂ ਨੂੰ ਤਜ਼ਰਬੇ ਅਤੇ ਪਹਿਲ ਦੇ ਆਧਾਰ ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ,ਸਭਨਾਂ ਵਿਭਾਗਾਂ ਦੀਆਂ ਖਾਲੀ ਆਸਾਮੀਆਂ ਰੈਗੂਲਰ ਆਧਾਰ ‘ਤੇ ਫੋਰੀ ਭਰੀਆਂ ਜਾਣ,ਬਿਜਲੀ,ਪਾਣੀ,ਸਿਹਤ,ਸਿੱਖਿਆ,ਆਵਾਜਾਈ ਵਰਗੀਆਂ ਮੁੱਢਲੀਆਂ ਸਹੂਲਤਾਂ ਮੁਹਈਆ ਕੀਤੀਆਂ ਜਾਣ,ਸਭਨਾਂ ਬੇਘਰੇ ਪੇਂਡੂ ਤੇ ਸ਼ਹਿਰੀ ਲੋਕਾਂ ਨੂੰ ਪਲਾਟ/ਮਕਾਨ ਦਿੱਤੇ ਜਾਣ,ਜਮਹੂਰੀ ਹੱਕਾਂ ਨੂੰ ਕੁਚਲਦੇ ਸਾਰੇ ਕਾਲੇ ਕਨੂੰਨ ਰੱਦ ਕੀਤੇ ਜਾਣ।

 

RELATED ARTICLES
- Advertisment -

Most Popular

Recent Comments