Friday, March 1, 2024
No menu items!
HomePunjabPunjab News : ਭਗਵੰਤ ਮਾਨ ਸਰਕਾਰ ਦੇ ਝੂਠੇ ਲਾਅਰਿਆਂ ਤੋਂ ਅੱਕੇ ਮੁਲਾਜ਼ਮਾਂ...

Punjab News : ਭਗਵੰਤ ਮਾਨ ਸਰਕਾਰ ਦੇ ਝੂਠੇ ਲਾਅਰਿਆਂ ਤੋਂ ਅੱਕੇ ਮੁਲਾਜ਼ਮਾਂ ਵੱਲੋਂ ਪੱਕਾ ਮੋਰਚਾ ਲਾਉਣ ਦਾ ਐਲਾਨ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab News: ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ, ਪੰਜਾਬ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਖ਼ਿਲਾਫ਼ ਹੁਸ਼ਿਆਰਪੁਰ ’ਚ 15 ਜਨਵਰੀ ਨੂੰ ਪੱਕਾ ਧਰਨਾ ਲਗਾਉਣ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਨੇ ਪੰਜਾਬ ਸਰਕਾਰ ’ਤੇ ਮੁਲਾਜ਼ਮ ਮਸਲੇ ਹੱਲ ਕਰਨ ਦੀ ਬਜਾਇ ਲਟਕਾਉਣ ਦੇ ਦੋਸ਼ ਲਗਾਏ। ‘ਆਪ’ ਦੇ ਪੌਣੇ ਦੋ ਕੁ ਸਾਲ ਦੇ ਕਾਰਜ਼ਕਾਲ ’ਚ ਵਾਰ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਮੁਲਾਜਮ ਸਮਸਿਆਵਾਂ ਜਿਉਂ ਦੀਆਂ ਤਿਉਂ ਬਣੀਆਂ ਹੋਈਆਂ ਹਨ।

ਸੈਨੀਟੇਸ਼ਨ ਵਿਭਾਗ ’ਚ ਠੇਕੇ ’ਤੇ ਕੰਮ ਕਰਦੇ ਜਾਂ ਕੱਚੇ ਕਾਮੇ ਅਜੇ ਤੱਕ ਪੱਕੇ ਨਹੀਂ ਕੀਤੇ ਗਏ, 110 ਦੇ ਕਰੀਬ ਮ੍ਰਿਤਕ ਮੁਲਾਜ਼ਮਾਂ ਦੇ ਵਾਰਿਸਾਂ ਨੂੰ ਨੌਕਰੀ ਦਾ ਲਾਭ ਨਹੀਂ ਦਿੱਤਾ ਗਿਆ।

ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਉਜਰਤਾਂ ‘ਚ ਕੋਈ ਵਾਧਾ ਨਹੀਂ ਕੀਤਾ ਜਾ ਰਿਹਾ, ਵਿਭਾਗ ਅੰਦਰ ਨਵੀਂ ਭਰਤੀ ‘ਤੇ ਰੋਕ ਲਾਈ ਹੋਈ ਹੈ, ਦਰਜਾ ਤਿੰਨ ਅਤੇ ਚਾਰ ਮੁਲਾਜ਼ਮਾਂ ਦੀਆਂ ਤਰੱਕੀਆਂ ਨਹੀਂ ਕੀਤੀਆਂ ਜਾ ਰਹੀਆਂ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਕਈ ਵਾਰ ਉਚ ਪੱਧਰੀ ਮੀਟਿੰਗਾਂ ਕਰਨ ਦੇ ਬਾਵਜੂਦ ਕਿਸੇ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ।

ਸੂਬਾ ਪ੍ਰਧਾਨ ਨੇ ਜੀਪੀਐਫ਼ ਸਮੇਤ ਅਚਨਚੇਤ, ਕਮਾਈ, ਐਕਸ ਇੰਡੀਆ, ਮੈਡੀਕਲ ਛੁੱਟੀਆਂ ਦੇਣ ਦੀਆਂ ਪਾਵਰਾਂ ਪਹਿਲਾਂ ਵਾਂਗ ਡਵੀਜ਼ਨ ਪੱਧਰ ’ਤੇ ਦੇਣ ਦੀ ਮੰਗ ਨੂੰ ਲੈ ਕੇ ਜਥੇਬੰਦੀ ਨੇ 15 ਤੋਂ 22 ਜਨਵਰੀ ਤੱਕ ਕੈਬਨਿਟ ਮੰਤਰੀ ਜਿੰਪਾ ਦੇ ਸ਼ਹਿਰ ਹੁਸ਼ਿਆਰਪੁਰ ’ਚ ਪੱਕਾ ਮੋਰਚਾ ਲਾਉਣ ਦਾ ਫੈਸਲਾ ਕੀਤਾ ਹੈ। ਮੋਰਚੇ ਦੀ ਲਾਮਬੰਦੀ ਲਈ ਪੰਜਾਬ ਭਰ ‘ਚ ਬਲਾਕ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments