Friday, March 1, 2024
No menu items!
HomeChandigarhਵੱਡਾ ਝਟਕਾ! 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲੀ ਫਾਈਲ 'ਤੇ ਪੰਜਾਬ...

ਵੱਡਾ ਝਟਕਾ! 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲੀ ਫਾਈਲ ‘ਤੇ ਪੰਜਾਬ ਦੇ ਗਵਰਨਰ ਨੇ ਨਹੀਂ ਲਿਆ ਫ਼ੈਸਲਾ

 

ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਮਾਨ ਸਰਕਾਰ ਲਈ ਵੱਡੀ ਚੁਣੌਤੀ ਬਣ ਚੁੱਕਿਆ

ਚੰਡੀਗੜ੍ਹ:

ਪੰਜਾਬ ਦੇ ਵੱਖ ਵੱਖ ਮਹਿਕਮਿਆਂ ਵਿਚ ਠੇਕੇ, ਕੱਚੇ ਅਤੇ ਆਊਟ ਸੋਰਸ ਸਕੀਮ ਅਧੀਨ ਭਰਤੀ ਹੋਏ 36 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਮਾਨ ਸਰਕਾਰ ਲਈ ਵੱਡੀ ਚੁਣੌਤੀ ਬਣ ਚੁੱਕਿਆ ਹੈ।

ਬੇਸ਼ੱਕ ਸਰਕਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕਰ ਚੁੱਕੀ ਹੈ ਅਤੇ ਮੀਟਿੰਗਾਂ ਵਿਚ ਭਰੋਸੇ ਵੀ ਦੇ ਚੁੱਕੀ ਹੈ, ਪਰ ਇੱਕ ਮੀਡੀਆ ਰਿਪੋਰਟ ਦੇ ਮੁਤਾਬਿਕ, ਪੰਜਾਬ ਦੇ ਗਵਰਨਰ ਵਲੋਂ ਹਾਲੇ ਤੱਕ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਾਲੀ ਫਾਈਲ ਤੇ ਹੀ ਫ਼ੈਸਲਾ ਨਹੀਂ ਲਿਆ ਗਿਆ।

ਪੰਜਾਬੀ ਜਾਗਰਣ ਦੀ ਖ਼ਬਰ ਮੁਤਾਬਿਕ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਓਮਾ ਦੇਵੀ ਮਾਮਲੇ ਵਿਚ ਸੁਪਰੀਮ ਕੋਰਟ ਦਾ ਫ਼ੈਸਲਾ ਵੱਡੀ ਕਾਨੂੰਨੀ ਚੁਣੌਤੀ ਬਣਿਆ ਹੋਇਆ ਹੈ, ਕਿਉਂਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਮਨਜ਼ੂਰਸ਼ੁਦਾ ਅਸਾਮੀਆਂ ਦੇ ਉਲਟ ਠੇਕਾ, ਆਊਟ ਸੋਰਸਿੰਗ ਤੇ ਹੋਰ ਢੰਗਾਂ ਰਾਹੀਂ ਮੁਲਾਜ਼ਮ ਭਰਤੀ ਕਰ ਲਏ।

ਭਰਤੀ ਕਰਨ ਵੇਲੇ ਵੱਖ-ਵੱਖ ਵਰਗਾਂ ਜਿਵੇਂ ਸਾਬਕਾ ਫ਼ੌਜੀ, ਖਿਡਾਰੀ, ਅੰਗਹੀਣ, ਅੰਨ੍ਹੇ, ਬੋਲ਼ੇ, ਪੱਛੜੀ ਸ਼ੇ੍ਰਣੀ ਤੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਦਿੱਤੇ ਜਾਂਦੇ ਰਾਖਵਾਂਕਰਨ ਪਾਲਸੀ ਨੂੰ ਧਿਆਨ ’ਚ ਨਹੀਂ ਰੱਖਿਆ। ਇਸੇ ਤਰ੍ਹਾਂ ਪਿਛਲੀਆਂ ਸਰਕਾਰਾਂ ਨੇ ਆਊਟ ਸੋਰਸਿੰਗ, ਠੇਕੇ ’ਤੇ ਮੁਲਾਜ਼ਮਾਂ ਦੀ ਭਰਤੀ ਤਾਂ ਕਰ ਲਈ ਪਰ ਆਸਾਮੀਆਂ ਮਨਜ਼ੂਰ ਨਹੀਂ ਕੀਤੀਆਂ।

ਜਾਣਕਾਰੀ ਅਨੁਸਾਰ ਠੇਕਾ ਆਧਾਰਿਤ ਕਾਮਿਆਂ ਨੂੰ ਪੱਕਾ ਕਰਨ ਲਈ ਦਸ ਸਾਲ ਦੀ ਸਰਵਿਸ, ਮਨਜ਼ੂਰਸ਼ੁਦਾ ਪੋਸਟਾਂ ਦੇ ਆਧਾਰ ’ਤੇ ਭਰਤੀ ਪ੍ਰਕਿਰਿਆ ਪੂਰੀ ਕਰਨ ਦਾ ਸੁਪਰੀਮ ਕੋਰਟ ਦਾ ਫ਼ੈਸਲਾ ਸਰਕਾਰ ਲਈ ਵੱਡੀ ਚੁਣੌਤੀ ਹੈ।

ਸੂਤਰ ਦੱਸਦੇ ਹਨ ਕਿ ਕਾਨੂੰਨੀ ਮਾਹਿਰਾਂ ਨੇ ਆਪਣੀ ਰਾਇ ਦਿੱਤੀ ਹੈ ਕਿ ਓਮਾ ਦੇਵੀ ਮਾਮਲੇ ਦੇ ਸਨਮੁਖ ਫ਼ੈਸਲਾ ਲੈਣਾ ਬਣਦਾ ਹੈ, ਜੇਕਰ ਸਰਕਾਰ ਕੋਈ ਨਵਾਂ ਐਕਟ ਬਣਾਉਣ ਦੀ ਇਛੁੱਕ ਹੈ, ਤਾਂ ਮਾਮਲਾ ਕਾਨੂੰਨੀ ਪੇਚੀਦਗੀ ’ਚ ਫਸ ਸਕਦਾ ਹੈ।

ਜਦਕਿ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਵੀ ਸਰਕਾਰ ਦੇ ਸਬੰਧ ਠੀਕ ਨਹੀਂ ਹਨ। ਅਜਿਹੀ ਸਥਿਤੀ ’ਚ ਸਰਕਾਰ ਨਾ ਕੋਈ ਨਵਾਂ ਕਾਨੂੰਨ ਬਣਾ ਸਕਦੀ ਹੈ ਅਤੇ ਨਾ ਹੀ ਪੁਰਾਣੇ ਕਾਨੂੰਨ ’ਚ ਸੋਧ ਕਰ ਸਕਦੀ ਹੈ। ਜਿਸ ਕਰਕੇ ਸਰਕਾਰ ਲਈ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਮਾਮਲਾ ਗੁੰਝਲਦਾਰ ਬਣਿਆ ਹੋਇਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments