Saturday, April 13, 2024
No menu items!
HomeChandigarhOld Pension Scheme: ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ 'ਤੇ ਵਿਧਾਨ ਸਭਾ 'ਚ...

Old Pension Scheme: ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ‘ਤੇ ਵਿਧਾਨ ਸਭਾ ‘ਚ ਮਾਨ ਸਰਕਾਰ ਨੇ ਵੱਟੀ ਚੁੱਪੀ, 8% DA ‘ਤੇ ਵੀ ਨਹੀਂ ਦਿੱਤਾ ਜਵਾਬ

 

Old Pension Scheme: ਬਜਟ ‘ਚ ਮੁਲਾਜ਼ਮਾਂ ਲਈ ਕੋਈ ਵੱਡਾ ਫ਼ੈਸਲਾ ਨਾ ਹੋਣ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਸਰਕਾਰ ਖਿਲਾਫ਼ ਕੱਢੀ ਭੜਾਸ

ਪੰਜਾਬ ਨੈੱਟਵਰਕ, ਚੰਡੀਗੜ੍ਹ-

Old Pension Scheme: ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਵਲੋਂ ਜਾਰੀ ਕੀਤਾ ਗਿਆ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਅਧੂਰਾ ਨੋਟੀਫਿਕੇਸ਼ਨ ਇਕ ਵਾਰ ਫਿਰ ਵਿਵਾਦਾਂ ਵਿਚ ਘਿਰ ਗਿਆ ਹੈ।

ਦਰਅਸਲ, ਪੰਜਾਬ ਵਿਧਾਨ ਸਭਾ ਦੇ ਬਜਟ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਮੇਤ ਮੁਲਾਜ਼ਮਾਂ ਦੇ 8 ਪ੍ਰਤੀਸ਼ਤ ਡੀਏ ਅਤੇ ਮੁਲਾਜ਼ਮਾਂ ਦੀਆਂ ਹੋਰਨਾਂ ਮੰਗਾਂ ਤੇ ਮਾਨ ਸਰਕਾਰ ਦੀ ਚੁੱਪੀ ਅਤੇ ਬਜਟ ਵਿਚ ਮੁਲਾਜ਼ਮਾਂ ਲਈ ਕੋਈ ਵੱਡਾ ਫ਼ੈਸਲਾ ਨਾ ਹੋਣ ਦੇ ਰੋਸ ਵਜੋਂ ਜਿਥੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ਼ ਭੜਾਸ ਕੱਢੀ।

ਉਥੇ ਹੀ ਕਾਂਗਰਸ ਨੇ ਵੀ ਇਸ ਨੂੰ ਮੁੱਦਾ ਬਣਾਇਆ ਅਤੇ ਕਿਹਾ ਕਿ, ਹਿਮਾਚਲ ਵਿਚ ਕਾਂਗਰਸ ਦੀ ਸਰਕਾਰ ਪੰਜਾਬ ਦੀ ਆਪ ਸਰਕਾਰ ਤੋਂ ਬਾਅਦ ਬਣੀ, ਉਥੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਹੋ ਚੁੱਕੀ ਹੈ, ਪਰ ਪੰਜਾਬ ਦੇ ਅੰਦਰ ਮਾਨ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਕੇ, ਗੂੰਗੀ ਬੋਲੀ ਬਣੀ ਬੈਠੀ ਹੈ।

ਕਾਂਗਰਸ ਨੇ ਸਵਾਲ ਕੀਤਾ ਕਿ, ਮਾਨ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਕਦੋਂ ਜਾਰੀ ਕਰੇਗੀ ਅਤੇ ਇਹ ਵੀ ਦੱਸੇ ਕਿ, ਮੁਲਾਜ਼ਮਾਂ ਦਾ 8 ਪ੍ਰਤੀਸ਼ਤ ਮਹਿੰਗਾਈ ਭੱਤਾ ਕਦੋਂ ਮਿਲੇਗਾ?

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments