Friday, May 17, 2024
No menu items!
HomeEducationMaster Cadre Union: ਮਾਸਟਰ ਕੇਡਰ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਖ਼ਿਲਾਫ਼ ਵੱਡੇ ਸੰਘਰਸ਼...

Master Cadre Union: ਮਾਸਟਰ ਕੇਡਰ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਖ਼ਿਲਾਫ਼ ਵੱਡੇ ਸੰਘਰਸ਼ ਦਾ ਐਲਾਨ

 

Master Cadre Union: 19 ਜਨਵਰੀ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਹੀਂ ਸਿੱਖਿਆ ਮੰਤਰੀ ਨੂੰ ਭੇਜੇ ਜਾਣਗੇ ਯਾਦ ਪੱਤਰ”

ਪੰਜਾਬ ਨੈੱਟਵਰਕ, ਚੰਡੀਗੜ੍ਹ-

Master Cadre Union: ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ, ਸੂਬਾ ਜਨਰਲ ਸਕੱਤਰ ਬਲਜਿੰਦਰ ਧਾਲੀਵਾਲ, ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਬੁੱਟਰ, ਜਨਰਲ ਸਕੱਤਰ ਹਰਪਾਲ ਸਿੰਘ, ਸਰਪ੍ਰਸਤ ਕੁਲਜੀਤ ਮਾਨ, ਮੀਤ ਪ੍ਰਧਾਨ ਗੁਰਸੇਵਕ ਸਿੰਘ ਬਰਾੜ, ਵਿੱਤ ਸਕੱਤਰ ਗੁਰਮੀਤ ਸਿੰਘ ਗਿੱਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਧਿਆਪਕਾਂ ਦੀਆਂ ਮੰਗਾਂ ਦੇ ਹੱਲ ਨੂੰ ਲੈ ਕੇ ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਇੱਕ ਵਫ਼ਦ 7 ਨਵੰਬਰ 2023 ਨੂੰ ਸਿੱਖਿਆ ਮੰਤਰੀ ਦੇ ਓ ਐਸ ਡੀ ਗੁਲਸ਼ਨ ਛਾਬੜਾ ਅਤੇ ਡੀ ਪੀ ਆਈ ਸੈਕੰਡਰੀ ਸੰਜੀਵ ਕੁਮਾਰ ਸ਼ਰਮਾ ਨੂੰ ਮਿਲਿਆ ਸੀ।

ਸਿੱਖਿਆ ਮੰਤਰੀ ਦੇ ਓ ਐਸ ਡੀ ਗੁਲਸ਼ਨ ਛਾਬੜਾ ਅਤੇ ਡੀ ਪੀ ਆਈ ਸੈਕੰਡਰੀ ਸੰਜੀਵ ਕੁਮਾਰ ਸ਼ਰਮਾ ਨੂੰ ਮਾਸਟਰ ਕੇਡਰ ਯੂਨੀਅਨ ਪੰਜਾਬ ਵੱਲੋਂ ਅਧਿਆਪਕ ਵਰਗ ਦੀਆਂ ਜਾਇਜ਼ ਮੰਗਾਂ ਜਿਵੇਂ 2.59 ਗੁਣਾਂਕ ਜਾਰੀ ਕਰਵਾਉਣ ਸੰਬੰਧੀ/ਪੇਂਡੂ ਭੱਤਾ ,ਬਾਰਡਰ ਅਲਾਉਂਸ ਅਤੇ ਹੋਰ ਭੱਤਿਆਂ ਦੀ ਬਹਾਲੀ ਸੰਬੰਧੀ, ਮਾਸਟਰ ਕੇਡਰ ਤੋ ਲੈਕਚਰਾਰ ਅਤੇ ਮੁੱਖ ਅਧਿਆਪਕ ਦੀਆਂ ਪਲਮੋਸ਼ਨਾਂ ਕਰਨ ਸੰਬੰਧੀ, ਐਸ ਐਸ ਏ ਰਮਸਾ ਅਧਿਆਪਕਾਂ ਦੀ ਲੈਂਥ ਆਫ਼ ਸਰਵਿਸ ਅਨੁਸਾਰ ਬਣਦਿਆਂ ਅਚਨਚੇਤ ਛੁੱਟੀਆਂ ਦਾ ਪੱਤਰ ਜਾਰੀ ਕਰਨ ਸੰਬੰਧੀ, 200/ਰੁਪਏ ਪ੍ਰਤੀ ਮਹੀਨਾ ਜਜ਼ੀਆ ਟੈਕਸ ਤੁਰੰਤ ਵਾਪਸ ਲੈਣ ਸੰਬੰਧੀ, ODL ਨਾਲ ਸੰਬੰਧਿਤ ਅਧਿਆਪਕਾਂ ਦੀਆਂ ਬਤੌਰ ਲੈਕਚਰਾਰ ਪਰਮੋਸ਼ਨਾਂ ਕਰਨ ਸੰਬੰਧੀ, ਨਵ ਨਿਯੁਕਤ ਅਧਿਆਪਕ 3704,2392 ਅਤੇ 4161ਅਧਿਆਪਕਾਂ ਤੇ ਪੰਜਾਬ ਦਾ ਪੁਰਾਣਾ ਪੇਅ ਸਕੇਲ ਲਾਗੂ ਕਰਨ ਸੰਬੰਧੀ ਅਤੇ ਪੀ ਟੀ ਆਈ ਤੋ ਡੀ ਪੀ ਈ ਦੀਆਂ ਪਰਮੋਸ਼ਨਾ ਕਰਨ ਸੰਬੰਧੀ,ਆਦਿ ਮੰਗਾਂ ਦੇ ਹੱਲ ਮੀਟਿੰਗ ਕੀਤੀ ਸੀ।

ਉਸ ਵਕਤ ਅਧਿਕਾਰੀਆਂ ਵੱਲੋਂ ਇਹਨਾਂ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਦੋ ਮਹੀਨੇ ਬੀਤ ਜਾਣ ਤੇ ਇੱਕ ਵੀ ਮੰਗ ਹੱਲ ਨਹੀਂ ਕੀਤੀ ਗਈ। ਇਸ ਦੇ ਵਿਰੋਧ ਵਿੱਚ ਮਾਸਟਰ ਕੇਡਰ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਕਰਨ ਦਾ ਐਲਾਨ ਕੀਤਾ ਅਤੇ 19 ਜਨਵਰੀ ਨੂੰ ਸੂਬੇ ਦੇ ਸਾਰੇ ਜ਼ਿਲਿਆ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਹੀਂ ਸਿੱਖਿਆ ਮੰਤਰੀ ਨੂੰ ਯਾਦ ਪੱਤਰ ਭੇਜੇ ਜਾਣਗੇ ਅਤੇ ਫਿਰ ਵੀ ਸਿੱਖਿਆ ਮੰਤਰੀ ਮੀਟਿੰਗ ਕਰਕੇ ਇਹਨਾਂ ਮੰਗਾਂ ਨੂੰ ਹੱਲ ਨਹੀਂ ਕਰਦੇ ਅਤੇ ਇਹਨਾਂ ਮੰਗਾਂ ਨੂੰ ਅਣਗੌਲਿਆ ਕਰਦੇ ਹਨ ਤਾਂ ਜਲਦੀ ਹੀ ਤਿਖ ਐਕਸ਼ਨ ਉਲੀਕੇ ਜਾਣਗੇ। ਇਸ ਸਮੇਂ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ, ਕੁਲਦੀਪ ਸਿੰਘ, ਗੁਰਜੀਤ ਸਿੰਘ, ਸੁਖਦਰਸ਼ਨ ਸਿੰਘ, ਰਵੀ ਕੁਮਾਰ, ਨਵਦੀਪ ਸਿੰਘ, ਰਸ਼ਪਾਲ ਸਿੰਘ, ਪਰਗਟ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਦੁੱਗਲ, ਕੁਲਵਿੰਦਰ ਸਿੰਘ ਬਰਾੜ, ਨਵਦੀਪ ਸਿੰਘ ਭੁੱਲਰ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments