Tuesday, April 30, 2024
No menu items!
HomeEducationSafety of School Children! ਸਕੂਲੀ ਬੱਚਿਆਂ ਦੀ ਸੁਰੱਖਿਆ ਦਾ ਮਾਮਲਾ! ਬਾਲ ਸੁਰੱਖਿਆ...

Safety of School Children! ਸਕੂਲੀ ਬੱਚਿਆਂ ਦੀ ਸੁਰੱਖਿਆ ਦਾ ਮਾਮਲਾ! ਬਾਲ ਸੁਰੱਖਿਆ ਯੂਨਿਟ ਵੀ ਜਾਗਿਆ, ਕੱਟੇ 71 ਸਕੂਲੀ ਵਾਹਨਾਂ ਦੇ ਚਲਾਨ

 

Safety of School Children! ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਦਿੱਤੇ ਗਏ ਲੋੜੀਂਦੇ ਨਿਰਦੇਸ਼

ਪੰਜਾਬ ਨੈੱਟਵਰਕ, ਫ਼ਿਰੋਜ਼ਪੁਰ

Safety of School Children! ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕਰਨ ਬਰਾੜ ਦੀ ਯੋਗ ਅਗਵਾਈ ਹੇਠ ਕੰਮ ਕਰ ਰਹੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਹਫ਼ਤਾਵਾਰੀ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 71 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਇਸ ਮੌਕੇ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਪਰਮਜੀਤ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ-Shameful: ਅਧਿਆਪਕ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ, ਬਣਾਈ ਅਸ਼ਲੀਲ ਵੀਡੀਓ

ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਮੇਂ-ਸਮੇਂ ‘ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਜਿਵੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕਡੰਕਟਰ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ-Timing changed: ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਜਸਵਿੰਦਰ ਕੌਰ ਵੱਲੋਂ ਵੀ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਬਾਰੇ ਸਮੇਂ-ਸਮੇਂ ਤੇ ਜਾਣੂ ਕਰਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਸਕੂਲ ਵਾਹਨਾਂ ਦੇ ਡਰਾਇਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ-PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਜਮਾਤ ਦਾ ਨਤੀਜਾ ਇਸ ਦਿਨ ਐਲਾਨੇਗਾ, ਇੰਝ ਕਰੋ ਚੈੱਕ

ਬੱਚਿਆਂ ਦੀ ਚੰਗੀ ਸੁਰੱਖਿਆ ਦੁਆਰਾ ਹੀ ਉਨ੍ਹਾਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸਤਨਾਮ ਸਿੰਘ, ਰਿਜ਼ਨਲ ਟਰਾਸਪੋਰਟ ਅਥਾਰਟੀ ਦਫ਼ਤਰ ਤੋਂ ਹਰਮੀਤ ਸਿੰਘ, ਪੰਜਾਬ ਰੋਡਵੇਜ਼ ਤੋਂ ਨਿਰਦੋਸ਼ ਕੁਮਾਰ, ਸਿੱਖਿਆ ਵਿਭਾਗ ਤੋਂ ਦੀਪਕ ਸ਼ਰਮਾ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ-School of Eminence! ਸਕੂਲ ਆਫ਼ ਐਮੀਨੈਂਸ ‘ਚ ਦਾਖ਼ਲੇ ਲਈ ਪ੍ਰੀਖਿਆ ਦਾ ਨਤੀਜਾ ਜਾਰੀ, ਰੋਪੜ ਦੇ 56% ਵਿਦਿਆਰਥੀ ਹੋਏ ਪਾਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments