Monday, April 22, 2024
No menu items!
HomePunjabਪੰਜਾਬ ਸਰਕਾਰ 21 ਫ਼ਰਵਰੀ ਨੂੰ ਛੁੱਟੀ ਦਾ ਐਲਾਨ ਕਰੇ- ਮਹਿਤਾ

ਪੰਜਾਬ ਸਰਕਾਰ 21 ਫ਼ਰਵਰੀ ਨੂੰ ਛੁੱਟੀ ਦਾ ਐਲਾਨ ਕਰੇ- ਮਹਿਤਾ

 

ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ ਨੈੱਟਵਰਕ, ਜੈਤੋ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਸਬੰਧੀ ਕੀਤੇ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਇਸ ਇਤਿਹਾਸਕ ਸ਼ਤਾਬਦੀ ਮੌਕੇ 21 ਫ਼ਰਵਰੀ ਨੂੰ ਪੰਜਾਬ ਸਰਕਾਰ ਛੁੱਟੀ ਦਾ ਐਲਾਨ ਕਰੇ। ਉਹਨਾਂ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ, ਜਿਸ ਵਿੱਚ ਸੰਗਤਾਂ ਦੀ ਸ਼ਮੂਲੀਅਤ ਲਈ ਪੰਜਾਬ ਸਰਕਾਰ ਨੂੰ ਛੁੱਟੀ ਕਰਨੀ ਚਾਹੀਦੀ ਹੈ।

ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆ ਭਾਈ ਮਹਿਤਾ ਨੇ ਦੱਸਿਆ ਕਿ ਸ਼ਤਾਬਦੀ ਦਾ ਮੁੱਖ ਸਮਾਗਮ 21 ਫ਼ਰਵਰੀ 2024 ਨੂੰ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ (ਫਰੀਦਕੋਟ) ਵਿਖੇ ਹੋਵੇਗਾ, ਜਦਕਿ ਇਸ ਤੋਂ ਪਹਿਲਾਂ 19 ਅਤੇ 20 ਫ਼ਰਵਰੀ ਨੂੰ ਵੀ ਵੱਖ-ਵੱਖ ਸਮਾਗਮ ਰੱਖੇ ਗਏ ਹਨ। ਉਨ੍ਹਾ ਕਿਹਾ ਕਿ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਖ਼ਾਲਸਈ ਜਾਹੋ-ਜਲਾਲ ਨਾਲ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ 19 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣ ਉਪਰੰਤ ਵਿਸ਼ਾਲ ਨਗਰ ਕੀਰਤਨ (ਸ਼ਹੀਦੀ ਮਾਰਚ) ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪਹੁੰਚ ਕੇ ਸੰਪੂਰਨ ਹੋਵੇਗਾ।

20 ਫ਼ਰਵਰੀ ਨੂੰ ਵੱਖ-ਵੱਖ ਗੁਰਮਤਿ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕਰਨਗੇ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਲੈਕਚਰ, ਕਵਿਤਾ ਤੇ ਕਵੀਸ਼ਰੀ ਵਾਰਾਂ ਰਾਹੀਂ ਇਤਿਹਾਸ ਨੂੰ ਬਿਆਨ ਕੀਤਾ ਜਾਵੇਗਾ। ਭਾਈ ਮਹਿਤਾ ਨੇ ਕਿਹਾ ਕਿ 20 ਫ਼ਰਵਰੀ ਨੂੰ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ ਅਤੇ ਜੈਤੋ ਮੋਰਚੇ ਦੇ ਇਤਿਹਾਸ ਬਾਰੇ ਉਚੇਚੇ ਤੌਰ ’ਤੇ ਤਿਆਰ ਕੀਤੀ ਗਈ ਡਾਕੂਮੈਂਟਰੀ ਵੀ ਵਿਖਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ 21 ਫ਼ਰਵਰੀ 2024 ਨੂੰ ਸ਼ਤਾਬਦੀ ਦੇ ਮੁੱਖ ਸਮਾਗਮ ਵਿਚ ਪੰਥ ਪ੍ਰਸਿੱਧ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਗੁਰੂ-ਜਸ ਨਾਲ ਜੋੜਨਗੇ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਜਥੇਦਾਰ ਤੇ ਪੰਥ ਦੀਆਂ ਪ੍ਰਮੁੱਖ਼ ਸ਼ਖ਼ਸੀਅਤਾਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੀਆਂ।

ਉਹਨਾਂ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਮੌਕੇ ਭਰਵੀਂ ਹਾਜ਼ਰੀ ਵਿੱਚ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਭਾਈ ਮਹਿਤਾ ਨਾਲ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਇੰਚਾਰਜ ਸ. ਕਰਤਾਰ ਸਿੰਘ, ਮੈਨੇਜਰ ਸ. ਜਰਨੈਲ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ ਤੇ ਹੈੱਡ ਪ੍ਰਚਾਰਕ ਸ. ਸਰਬਜੀਤ ਸਿੰਘ ਢੋਟੀਆ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments