Monday, May 13, 2024
No menu items!
HomeChandigarhਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੂੰ ਮਿਲੇਗਾ ਨਵਾਂ ਚੇਅਰਮੈਨ, ਮਾਨ ਕੈਬਨਿਟ ਨੇ ਲਾਈ...

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੂੰ ਮਿਲੇਗਾ ਨਵਾਂ ਚੇਅਰਮੈਨ, ਮਾਨ ਕੈਬਨਿਟ ਨੇ ਲਾਈ ਮੋਹਰ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਕੈਬਨਿਟ ਦੇ ਵਲੋਂ ਅੱਜ ਇੱਕ ਵੱਡਾ ਫ਼ੈਸਲਾ ਲੈਂਦੇ ਹੋਏ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦਾ ਨਵਾਂ ਚੇਅਰਮੈਨ ਲਾਉਣ ਵਾਲੀ ਫਾਈਲ ਤੇ ਮੋਹਰ ਲਗਾ ਦਿੱਤੀ ਹੈ।

ਦਰਅਸਲ, ਪੰਜਾਬ ਕੈਬਨਿਟ ਵਲੋਂ ਸੀਨੀਅਰ ਆਈਪੀਐਸ ਅਫ਼ਸਰ ਜਤਿੰਦਰ ਸਿੰਘ ਔਲਖ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦਾ ਚੇਅਰਮੈਨ ਲਗਾਉਣ ਬਾਰੇ ਗਵਰਨਰ ਨੂੰ ਫਾਈਲ ਭੇਜ ਦਿੱਤੀ ਹੈ।

ਅਗਲੇ ਕੁੱਝ ਦਿਨਾਂ ਦੇ ਅੰਦਰ ਜਤਿੰਦਰ ਸਿੰਘ ਔਲਖ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦਾ ਚਾਰਜ ਸਾਂਭ ਲੈਣਗੇ।

ਦੱਸ ਦਈਏ ਕਿ, ਪਿਛਲੇ ਕਰੀਬ 5-6 ਮਹੀਨਿਆਂ ਤੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਖਾਲੀ ਪਿਆ ਸੀ, ਜਿਸ ਕਾਰਨ ਕਾਫੀ ਜਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments