Saturday, May 4, 2024
No menu items!
HomeEducationUnemployed: ਪੰਜਾਬ ਦੇ ਹਜ਼ਾਰਾਂ ਬੇਰੁਜ਼ਗਾਰਾਂ ਨੇ ਭਗਵੰਤ ਮਾਨ ਸਰਕਾਰ ਦੀ 2 ਸਾਲਾਂ...

Unemployed: ਪੰਜਾਬ ਦੇ ਹਜ਼ਾਰਾਂ ਬੇਰੁਜ਼ਗਾਰਾਂ ਨੇ ਭਗਵੰਤ ਮਾਨ ਸਰਕਾਰ ਦੀ 2 ਸਾਲਾਂ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ

 

Unemployed: ਪੰਜ ਬੇਰੁਜ਼ਗਾਰ ਜਥੇਬੰਦੀਆਂ ਨੇ ਡਾ. ਬਲਬੀਰ ਨੂੰ ਸੌਂਪਿਆ ਮੰਗ ਪੱਤਰ

ਦਲਜੀਤ ਕੌਰ, ਪਟਿਆਲਾ

Unemployed: ਲੋਕ ਸਭਾ ਚੋਣਾਂ ਦਾ ਮੈਦਾਨ ਭਖਣ ਤੋ ਪਹਿਲਾਂ ਹੀ ਪੰਜਾਬ ਦੇ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਦੀ ਦੋ ਸਾਲ ਦੀ ਕਾਰਗੁਜ਼ਾਰੀ ਦਾ ਲੇਖਾ ਜੋਖਾ ਜਨਤਾ ਦੀ ਕਚਹਿਰੀ ਵਿੱਚ ਰੱਖਣ ਅਤੇ ਆਉਂਦੇ ਤਿੰਨ ਸਾਲਾਂ ਵਿੱਚ ਰੁਜ਼ਗਾਰ ਦੇ ਮਸਲੇ ਉੱਤੇ ਸਰਕਾਰ ਨੂੰ ਗੰਭੀਰ ਹੋਣ ਦੀ ਚਿਤਾਵਨੀ ਦੇਣ ਲਈ ਆਪਣਾ ਸੰਘਰਸ਼ ਵਿੱਢ ਦਿੱਤਾ ਹੈ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਪੰਜ ਬੇਰੁਜ਼ਗਾਰ ਜਥੇਬੰਦੀਆਂ ਉੱਤੇ ਆਧਾਰਿਤ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਥਾਨਕ ਗੁਰਦਵਾਰਾ ਦੁਖਨਿਵਾਰਨ ਸਾਹਿਬ ਦੇ ਸਾਹਮਣੇ ਇਕੱਠੇ ਹੋਣ ਤੋਂ ਬਾਅਦ ਮਾਰਚ ਕਰਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਨਾਮ ਮੰਗ ਪੱਤਰ ਉਹਨਾਂ ਦੇ ਬੇਟੇ ਨੂੰ ਸੌਂਪਿਆ।

ਬੇਰੁਜ਼ਗਾਰਾਂ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਉੱਪਰ ਦੋਸ਼ ਲਗਾਇਆ ਕਿ ਉਹਨਾਂ ਨੇ ਸਿਹਤ ਨਾਲ ਸੰਬੰਧਤ ਜਥੇਬੰਦੀਆਂ ਨਾਲ ਦੋ ਸਾਲਾਂ ਦੌਰਾਨ ਕੋਈ ਪੈਨਲ ਮੀਟਿੰਗ ਨਹੀਂ ਕੀਤੀ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝੁਨੀਰ ਅਤੇ ਅਮਨਦੀਪ ਸਿੰਘ ਸੇਖਾ ਨੇ ਦੱਸਿਆ ਕਿ ਪੰਜਾਬ ਦੀ ਸਰਕਾਰ ਨੇ ਦੋ ਸਾਲ ਵਿੱਚ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਇੱਕ ਵੀ ਭਰਤੀ ਨਹੀਂ ਕੀਤੀ ਸਗੋਂ ਪਿਛਲੀ ਸਰਕਾਰ ਮੌਕੇ ਦੀਆਂ ਜਾਰੀ ਭਰਤੀਆਂ ਨੂੰ ਲਟਕਾਇਆ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਰੁਜ਼ਗਾਰ ਦੇਣ ਦਾ ਵਾਅਦਾ ਲੈ ਕੇ ਸੱਤਾ ਵਿਚ ਆਈ ਸਰਕਾਰ ਨੇ ਰੁਜ਼ਗਾਰ ਦੇਣ ਦੀ ਬਜਾਏ ਅਨੇਕਾਂ ਵਾਰ ਮੁੱਖ ਮੰਤਰੀ ਦੀ ਕੋਠੀ ਅੱਗੇ ਸੰਗਰੂਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਠੀ ਅੱਗੇ ਗੰਭੀਰਪੁਰਾ ਵਿਖੇ ਪੰਜਾਬ ਦੀ ਪੜੀ ਲਿਖੀ ਬੇਰੁਜ਼ਗਾਰ ਨੌਜਵਾਨੀ ਉੱਤੇ ਜ਼ਬਰ ਕੀਤਾ ਹੈ, ਜਿਸਦਾ ਖਮਿਆਜ਼ਾ ਇਹਨਾ ਨੂੰ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ।

ਇਹ ਵੀ ਪੜ੍ਹੋUnemployed Teachers: ਧੌਲੇ ਆ ਚੱਲੇ, ਹੁਣ ਤਾਂ ਨਿਯੁਕਤੀ ਪੱਤਰ ਦੇ ਦਿਓ! 2364 ਬੇਰੁਜ਼ਗਾਰ ਅਧਿਆਪਕਾਂ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ

ਉਹਨਾਂ ਕਿਹਾ ਕਿ ਸਰਕਾਰ ਨੇ ਜੇਕਰ ਬਾਕੀ ਬਚੇ ਤਿੰਨ ਸਾਲਾਂ ਵਿੱਚ ਭਰਤੀ ਨਾ ਕੀਤੀ ਤਾਂ ਪੰਜਾਬ ਦੇ ਬੇਰੁਜ਼ਗਾਰ ਹਰੇਕ ਮੋੜ ਉੱਤੇ ਸਰਕਾਰ ਨੂੰ ਘੇਰਨਗੇ।

ਇਸ ਮੌਕੇ ਡਾ. ਬਲਬੀਰ ਸਿੰਘ ਦੇ ਪੁੱਤਰ ਰਾਹੁਲ ਨੇ ਜਿਉਂ ਹੀ ਬੇਰੁਜ਼ਗਾਰਾਂ ਤੋ ਮੰਗ ਪੱਤਰ ਪ੍ਰਾਪਤ ਕਰਨਾ ਚਾਹਿਆ ਤਾਂ ਬੇਰੁਜ਼ਗਾਰਾਂ ਨੇ ਤਿੱਖੇ ਸਵਾਲ ਕਰਕੇ ਲਾਜਵਾਬ ਕਰ ਦਿੱਤਾ।

ਬੇਰੁਜ਼ਗਾਰਾਂ ਨੇ ਪਿਛਲੇ ਸਮੇਂ ਮੁੱਖ ਮੰਤਰੀ ਦੀ ਕੋਠੀ ਅੱਗੇ ਹੋਏ ਲਾਠੀਚਾਰਜ, ਸਰਕਾਰ ਵੱਲੋਂ ਵਾਅਦਾ ਕਰਨ ਦੇ ਬਾਵਜੂਦ 55% ਦੀ ਸ਼ਰਤ ਰੱਦ ਨਾ ਕਰਨ, ਆਰਟ ਐਂਡ ਕਰਾਫਟ ਦੀਆਂ 250 ਅਸਾਮੀਆਂ ਦਾ ਪੇਪਰ ਨਾ ਲੈਣ ਅਤੇ ਉਮਰ ਹੱਦ ਛੋਟ ਨਾ ਦੇਣ ਉੱਤੇ ਇਤਰਾਜ਼ ਜਤਾਇਆ।

ਇਹ ਵੀ ਪੜ੍ਹੋ-Election duty: ਅਧਿਆਪਕਾਂ /ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਧਿਆਨ ‘ਚ ਰੱਖ ਕੇ ਲਗਾਈਆਂ ਜਾਣ ਚੋਣ ਡਿਊਟੀਆਂ: DTF

ਇਸ ਮੌਕੇ ਜਗਸੀਰ ਝਲੂਰ, ਸੰਦੀਪ ਮੋਫਰ ਮਾਨਸਾ, ਕੁਲਵਿੰਦਰ ਸਿੰਘ ਨਿਜ਼ਾਮਪੁਰ, ਸ਼ੈਲੇਸ਼ ਕੁਮਾਰ ਪਟਿਆਲਾ, ਲਲਿਤਾ ਪਟਿਆਲਾ, ਮਨਜੀਤ ਕੌਰ ਘੱਗਾ, ਪਰਦੀਪ ਕੌਰ ਪਾਤੜਾਂ, ਰਾਧਿਕਾ ਪਟਿਆਲਾ, ਪ੍ਰੀਤੀ ਨਾਭਾ, ਗਗਨਦੀਪ ਕੌਰ ਸਮਾਣਾ, ਗੁਰਦੀਪ ਕੌਰ ਫਤਹਿ ਮਾਜਰੀ, ਰਮਨਦੀਪ ਕੌਰ ਫਤਹਿ ਮਾਜਰੀ, ਸ਼ਿੰਗਾਰਾ ਸਿੰਘ ਫਤਹਿ ਮਾਜਰੀ, ਹੁਰਪ੍ਰੀਤ ਸਿੰਘ ਮਾਨਸਾ, ਅੰਮ੍ਰਿਤ ਸਿੰਘ ਪਟਿਆਲਾ, ਲਖਵੀਰ ਸਿੰਘ ਬਰਨਾਲਾ, ਮਨਪ੍ਰੀਤ ਸਿੰਘ ਭੁੱਚੋ ਮੰਡੀ, ਨਾਹਰ ਸਿੰਘ, ਸਤਨਾਮ ਸਿੰਘ, ਹੀਰਾ ਲਾਲ ਅੰਮ੍ਰਿਤਸਰ, ਹਰਮਨਦੀਪ ਸਿੰਘ ਪਾਤੜਾਂ, ਪਰਮੀਤ ਫਤਹਿਗੜ੍ਹ ਸਾਹਿਬ, ਰਮਨਪ੍ਰੀਤ ਕੌਰ ਪਟਿਆਲਾ, ਸਿਮਰਨਜੀਤ ਕੌਰ ਪਟਿਆਲਾ, ਹਰਪ੍ਰੀਤ ਸਿੰਘ ਫਤਹਿਗੜ੍ਹ ਸਾਹਿਬ, ਜਤਿੰਦਰ ਸਿੰਘ ਪਟਿਆਲਾ ਆਦਿ ਹਾਜ਼ਰ ਸਨ।

ਇਹ ਹਨ ਮੁੱਖ ਮੰਗਾਂ:-

1. ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਦੀ ਉਮਰ ਹੱਦ ਵਿੱਚ ਛੋਟ ਦੇ ਕੇ ਭਰਤੀ ਕੀਤੀ ਜਾਵੇ।

2. ਆਰਟ ਐਂਡ ਕਰਾਫਟ ਦਾ ਲਿਖਤੀ ਪੇਪਰ ਤੁਰੰਤ ਲਿਆ ਜਾਵੇ।

3. ਮਲਟੀ ਪਰਪਜ਼ ਹੈਲਥ ਵਰਕਰ ਦੀਆਂ ਸਾਰੀਆਂ ਖਾਲੀ ਅਸਾਮੀਆਂ ਉੱਤੇ ਉਮਰ ਹੱਦ ਛੋਟ ਦੇ ਕੇ ਭਰਤੀ ਕੀਤੀ ਜਾਵੇ।

4. ਲੈਕਚਰਾਰ ਦੇ ਸਾਰੇ ਵਿਸ਼ਿਆਂ ਦੀ ਭਰਤੀ ਦਾ ਇਸ਼ਤਿਹਾਰ, ਕੰਬੀਨੇਸ਼ਨ ਦਰੁਸ਼ਤ ਕਰਕੇ ਮੁੜ ਜਾਰੀ ਕੀਤਾ ਜਾਵੇ ਅਤੇ ਭਰਤੀ ਰੱਦ ਹੋਣ ਕਾਰਣ ਓਵਰ ਏਜ਼ ਹੋ ਚੁੱਕੇ ਉਮੀਦਵਾਰਾਂ ਨੂੰ ਮੌਕਾ ਦਿੱਤਾ ਜਾਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments