Wednesday, May 1, 2024
No menu items!
HomeChandigarhTiming changed: ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

Timing changed: ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

 

Timing changed: ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ

ਪੰਜਾਬ ਨੈੱਟਵਰਕ, ਚੰਡੀਗੜ੍ਹ-

Timing changed: ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਿਹਤ ਵਿਭਾਗ ਦੇ ਵਲੋਂ ਸਰਕਾਰੀ ਹਸਪਤਾਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ। ਦੱਸ ਦਈਏ ਕਿ, 16 ਅਪ੍ਰੈਲ ਤੋਂ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦਾ ਸਮਾਂ ਬਦਲ ਜਾਵੇਗਾ।

ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ, ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਇਨ੍ਹਾਂ ਸੰਸਥਾਵਾਂ ਵਿਚ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਅਤੇ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਸੈਂਟਰ, ਆਮ ਆਦਮੀ ਕਲੀਨਿਕ, ਈ.ਐਸ.ਆਈ. ਹਸਪਤਾਲ ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ-Big News: ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਸਰਟੀਫਿਕੇਟਾਂ ਦੀ ਜਾਂਚ ‘ਤੇ ਲਾਈ ਰੋਕ, ਹੁਕਮ ਜਾਰੀ

ਬੁਲਾਰੇ ਮੁਤਾਬਿਕ, ਸਰਕਾਰੀ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਹੀ 24 ਘੰਟੇ ਜਾਰੀ ਰਹਿਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਵਲ ਸਰਜਨ ਦਫ਼ਤਰ ਅਤੇ ਹਸਪਤਾਲਾਂ ਅੰਦਰਲੇ ਦਫ਼ਤਰਾਂ ਦਾ ਸਮਾਂ ਪਹਿਲਾਂ ਵਾਂਗ ਹੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਰਹੇਗਾ, ਜਿਸ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ-Punjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ

ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲਾਂ ਦਾ ਗਰਮੀਆਂ ਦਾ ਸਮਾਂ (15 ਅਪ੍ਰੈਲ ਤੋਂ 15 ਅਕਤੂਬਰ) ਸਵੇਰੇ 8 ਤੋਂ ਦੁਪਹਿਰ 2 ਵਜੇ ਤਕ ਹੁੰਦਾ ਹੈ ਜਦਕਿ ਸਰਦੀਆਂ ਦਾ ਸਮਾਂ (15 ਅਕਤੂਬਰ ਤੋਂ 15 ਅਪ੍ਰੈਲ) ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਹੁੰਦਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments