Friday, March 1, 2024
No menu items!
HomePunjabTransfer of Police: ਡੀਜੀਪੀ ਪੰਜਾਬ ਵੱਲੋਂ ਪੁਲਿਸ ਅਧਿਕਾਰੀਆਂ ਦੇ ਤਬਾਦਲੇ

Transfer of Police: ਡੀਜੀਪੀ ਪੰਜਾਬ ਵੱਲੋਂ ਪੁਲਿਸ ਅਧਿਕਾਰੀਆਂ ਦੇ ਤਬਾਦਲੇ

 

Transfer of Police- ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਡੀਜੀਪੀ ਨੇ ਗੁਰਦਾਸਪੁਰ ਦੇ ਕਈ ਐਸ ਐਚ ਓ ਤੇ ਸਬ ਇੰਸਪੈਕਟਰ ਕੀਤੇ ਤਬਦੀਲ

ਰੋਹਿਤ ਗੁਪਤਾ, ਗੁਰਦਾਸਪੁਰ

Transfer of Police- ਡੀਜੀਪੀ ਪੰਜਾਬ ਵੱਲੋਂ ਅੰਮ੍ਰਿਤਸਰ ਪਠਾਨਕੋਟ, ਬਟਾਲਾ ਅਤੇ ਗੁਰਦਾਸਪੁਰ ਪੁਲਿਸ ਦੇ ਕਈ ਸਬ ਇੰਸਪੈਕਟਰ ਅਤੇ ਇੰਸਪੈਕਟਰ ਰੈਂਕ ਦੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਸ ਤਹਿਤ ਗੁਰਦਾਸਪੁਰ ਨਾਲ ਸੰਬੰਧਿਤ ਕਈ ਇੰਸਪੈਕਟਰ ਅਤੇ ਸਬ ਇੰਸਪੈਕਟਰ ਰੈਂਕ ਦੇ ਪੁਲਿਸ ਅਧਿਕਾਰੀ ਵੀ ਤਬਦੀਲ ਕਰ ਦਿੱਤੇ ਗਏ ਹਨ।

ਤਬਾਦਲਿਆਂ ਦੀਆ ਤਿੰਨ ਲਿਸਟਾਂ ਬੀਤੇ ਦਿਨ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਤਬਦੀਲ ਕੀਤੇ ਗਏ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਨਵੀਂ ਪੋਸਟਿੰਗ ਤੇ ਚਾਰਜ ਲੈ ਕੇ ਰੇਂਜ ਅਫਸਰ ਨੂੰ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ।

ਤਬਾਦਲਿਆਂ ਦੀਆਂ ਜਾਰੀ ਕੀਤੀਆਂ ਗਈਆਂ ਨਵੀਆਂ ਲਿਸਟਾਂ ਅਨੁਸਾਰ ਅਨੁਸਾਰ ਸੀ ਆਈ ਏ ਸਟਾਫ ਦੇ ਇੰਚਾਰਜ ਇੰਸਪੈਕਟਰ ਕਪਿਲ ਕੋਸ਼ਲ ਅਤੇ ਥਾਣਾ ਸਿਟੀ ਗੁਰਦਾਸਪੁਰ ਦੇ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਨੂੰ ਅੰਮ੍ਰਿਤਸਰ ਸਿਟੀ ਵਿਖੇ ਤਬਦੀਲ ਕੀਤਾ ਗਿਆ ਹੈ।

ਇਸੇ ਤਰ੍ਹਾਂ ਕਲਾਨੋਰ ਥਾਣੇ ਦੇ ਐਸਐਚ ਓ ਮੇਜਰ ਸਿੰਘ , ਧਾਰੀਵਾਲ ਥਾਣੇ ਦੇ ਐਸਐਚ ਓ ਸਰਬਜੀਤ ਸਿੰਘ , ਕਾਹਨੂਵਾਨ ਦੇ ਐਸਐਚ ਓ ਬਲਵੀਰ ਸਿੰਘ,ਸਬ ਇੰਸਪੈਕਟਰ ਦੀਪਿਕਾ, ਜਨਕ ਰਾਜ, ਓਕਾਰ ਸਿੰਘ ,ਪਰਮਜੀਤ ਸਿੰਘ, ਪ੍ਰਹਲਾਦ ਸਿੰਘ, ,ਸ਼ੇਰ ਜਸਪਾਲ ਸਿੰਘ, ਸੁਰਜਨ ਸਿੰਘ ਅਤੇ ਅਮਨਦੀਪ ਕੌਰ ਨੂੰ ਵੀ ਅੰਮ੍ਰਿਤਸਰ ਸਿਟੀ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ,ਇੰਸਪੈਕਟਰ ਹਰਪਾਲ ਸਿੰਘ ਅਤੇ ਇੰਸਪੈਕਟਰ ਕੁਲਵਿੰਦਰ ਸਿੰਘ ਨੂੰ ਗੁਰਦਾਸਪੁਰ ਤੋਂ ਅੰਮ੍ਰਿਤਸਰ ਰੂਲਰ ਵਿਖੇ ਤਬਦੀਲ ਕੀਤਾ ਗਿਆ ਹੈ। ਦੀਨਾ ਨਗਰ ਦੇ ਥਾਣੇ ਦੇ ਐਸ ਐਚ ਓ ਮਨਜੀਤ ਸਿੰਘ ਅਤੇ ਇੰਸਪੈਕਟਰ ਮਨੋਜ ਕੁਮਾਰ ਨੂੰ ਪਠਾਨਕੋਟ ਵਿਖੇ ਤਬਦੀਲ ਕੀਤਾ ਗਿਆ ਹੈ।

ਪੁਲਿਸ ਅਧਿਕਾਰੀਆਂ ਦੇ ਤਬਾਦਲਿਆਂ ਦੀ ਜਾਰੀ ਇੱਕ ਹੋਰ ਲਿਸਟ ਅਨੁਸਾਰ ਸਬ ਇੰਸਪੈਕਟਰ ਦਵਿੰਦਰ ਸਿੰਘ, ਜਸਬੀਰ ਸਿੰਘ ,ਕੁਲਵਿੰਦਰਜੀਤ ਸਿੰਘ, ਸੁਖਵਿੰਦਰ ਸਿੰਘ ਸੁਲੱਖਣ ਰਾਮ ਪੁਸ਼ਪਾ ਦੇਵੀ ,ਅਮਨਦੀਪ ਕੌਰ ਨੂੰ ਗੁਰਦਾਸਪੁਰ ਤੋਂ ਅੰਮ੍ਰਿਤਸਰ ਰੂਲਰ ਵਿਖੇ ਤਬਦੀਲ ਕੀਤਾ ਗਿਆ ਹੈ ਜਦਕਿ ਸਬ ਇੰਸਪੈਕਟਰ ਗੁਰਵਿੰਦਰ ਪਾਲ ਸਿੰਘ,ਸੁਵਿੰਦਰਜੀਤ ਸਿੰਘ ਅਤੇ ਜਸਦੀਪ ਸਿੰਘ ਦਾ ਤਬਾਦਲਾ ਪਠਾਨਕੋਟ ਜਿਲੇ ਵਿਚ ਕੀਤਾ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments