Friday, March 1, 2024
No menu items!
HomeEducationਭਗਵੰਤ ਮਾਨ ਸਰਕਾਰ ਖਿਲਾਫ਼ PSTET ਪਾਸ ਬੇਰੁਜ਼ਗਾਰ ਡੀਪੀਆਈ ਅਧਿਆਪਕਾਂ ਵਲੋਂ ਪੱਕਾ ਮੋਰਚਾ...

ਭਗਵੰਤ ਮਾਨ ਸਰਕਾਰ ਖਿਲਾਫ਼ PSTET ਪਾਸ ਬੇਰੁਜ਼ਗਾਰ ਡੀਪੀਆਈ ਅਧਿਆਪਕਾਂ ਵਲੋਂ ਪੱਕਾ ਮੋਰਚਾ ਲਾਉਣ ਦਾ ਐਲਾਨ

 

PSTET ਪਾਸ ਬੇਰੁਜ਼ਗਾਰ ਡੀ. ਪੀ. ਈ. ਅਧਿਆਪਕ ਯੂਨੀਅਨ ਵਲੋਂ 11 ਫਰਵਰੀ ਨੂੰ ਸੰਗਰੂਰ ਵਿਖੇ ਧਰਨਾ ਲਾਏ ਜਾਣ ਦਾ ਐਲਾਨ

ਪੰਜਾਬ ਨੈੱਟਵਰਕ, ਚੰਡੀਗੜ੍ਹ-

PSTET ਪਾਸ ਬੇਰੁਜ਼ਗਾਰ ਡੀ. ਪੀ. ਈ. ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਰਮਨਪ੍ਰੀਤ ਸਿੰਘ ਬੈਂਸ ਦੀ ਅਗਵਾਈ ਵਿਚ ਪਿਛਲੇ ਦਿਨੀਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨਾਲ ਹੋਈ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਬੈਂਸ ਦੇ ਨਕਾਰਾਤਮਕ ਰਵੱਈਏ ਅਤੇ ਸਕੂਲਾਂ ਅੰਦਰ ਖੇਡਾਂ ਕਰਵਾਉਣ ਅਤੇ ਸਿੱਖਿਆ ਦੇ ਅਧਿਆਪਕਾਂ ਦੀ ਭਰਤੀ ਪੰਜਾਬ ਸਰਕਾਰ ਵਲੋਂ ਨਹੀਂ ਕੀਤੇ ਜਾਣ ਨੂੰ ਦੇਖਦੇ ਹੋਏ ਯੂਨੀਅਨ ਵਲੋਂ 11 ਫਰਵਰੀ ਨੂੰ ਸੰਗਰੂਰ ਵਿਖੇ ਧਰਨਾ ਲਾਏ ਜਾਣ ਦਾ ਐਲਾਨ ਕੀਤਾ ਗਿਆ ਹੈ|

ਇਹ ਵੀ ਪੜ੍ਹੋ-‘ Government Employee DA Hike: ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖ਼ਬਰੀ! ਇਸ ਸੂਬੇ ਦੀ ਸਰਕਾਰ ਵਲੋਂ DA ਵਧਾਉਣ ਦਾ ਐਲਾਨ

ਪ੍ਰਧਾਨ ਬੈਂਸ ਨੇ ਕਿਹਾ ਕਿ ਸਰਕਾਰ ਨੇ ਸਕੂਲਾਂ ਵਿੱਚ ਖ਼ਾਲੀ ਪਈਆਂ 1000 ਲੈਕਚਰਾਰ ਅਤੇ 2500 ਡੀ. ਪੀ. ਈ. ਦੀਆਂ ਅਸਾਮੀਆਂ ਨੂੰ ਭਰਨ ਲਈ ਪੀ. ਐੱਸ. ਟੈੱਟ. ਦੇ ਆਧਾਰ ਤੇ ਅਸਾਮੀਆਂ ਦੇ ਇਸ਼ਤਿਹਾਰ ਨਹੀਂ ਕੱਢੇ ਜਾ ਰਹੇ ਅਤੇ ਯੂਨੀਅਨ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ|

ਇਹ ਵੀ ਪੜ੍ਹੋ-‘ Good News: ਭਗਵੰਤ ਮਾਨ ਸਰਕਾਰ ਦਾ ਪੰਜਾਬੀਆਂ ਦੇ ਹੱਕ ‘ਚ ਵੱਡਾ ਫ਼ੈਸਲਾ!

ਜਿਸ ਤੋਂ ਇਹ ਸਾਫ ਹੈ ਕਿ ਸਰਕਾਰ ਸਰੀਰਕ ਸਿੱਖਿਆ ਅਧਿਆਪਕਾਂ ਬਾਰੇ ਕੁਝ ਨਹੀਂ ਕਰ ਰਹੀ| ਇਕ ਪਾਸੇ ਪੰਜਾਬ ਸਰਕਾਰ ਵਲੋਂ ਪੰਜਾਬ ਸੂਬੇ ਨੂੰ ਖੇਡਾਂ ਵਿਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ|

ਇਹ ਵੀ ਪੜ੍ਹੋ-‘ ਅਧਿਆਪਕ ਵਲੋਂ ਵਿਦਿਆਰਥਣ ਨਾਲ ਬਲਾਤਕਾਰ, FIR ਦਰਜ

ਉਨ੍ਹਾਂ ਕਿਹਾ ਹੈ ਕਿ ਪੀ. ਐੱਸ. ਟੈੱਟ. ਪਾਸ ਬੇਰੋਜ਼ਗਾਰ ਡੀ. ਪੀ. ਈ. ਅਧਿਆਪਕ ਯੂਨੀਅਨ ਪੰਜਾਬ ਵੱਲੋਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਪੰਜਾਬ ਦੀ ਰਿਹਾਇਸ਼ ਮੂਹਰੇ ਪੱਕਾ ਧਰਨਾ ਲਗਾਇਆ ਜਾਵੇਗਾ| 11 ਫਰਵਰੀ ਨੂੰ ਸੰਗਰੂਰ ਵਿਖੇ ਅਧਿਆਪਕਾਂ ਵੱਲੋਂ ਧਰਨਾ ਲਾਇਆ ਜਾ ਰਿਹਾ ਹੈ|

ਇਹ ਵੀ ਪੜ੍ਹੋ-‘ Punjab News: ਵਿਵਾਦਾਂ ‘ਚ ਘਿਰਿਆ ਮੈਰੀਟੋਰੀਅਸ ਸਕੂਲ! ਵਿਦਿਆਰਥੀ ਕਰਨ ਲੱਗੇ ਖੁਦਕੁਸ਼ੀਆਂ, ਮਾੜੇ ਪ੍ਰਬੰਧਾਂ ਖ਼ਿਲਾਫ਼ PSU ਵੱਲੋਂ ਰੋਸ ਪ੍ਰਦਰਸ਼ਨ

ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਮਾਲਵਿੰਦਰ ਸਿੰਘ, ਸੁਖਦੀਪ ਸਿੰਘ ਸਮੇਤ ਗਗਨਦੀਪ ਕੌਰ, ਹੰਸਰਾਜ, ਰਜੀਵ ਕੁਮਾਰ, ਹਰਦੀਪ ਸਿੰਘ, ਗੁਰਪਾਲ ਸਿੰਘ, ਦਰਸ਼ਨ ਸਿੰਘ, ਅਜੀਤਪਾਲ ਸਿੰਘ, ਗੁਰਦੇਵ ਸਿੰਘ ਨਵਦੀਪ ਸਿੰਘ ਹਾਜ਼ਰ ਸਨ|

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments