Saturday, May 18, 2024
No menu items!
HomeEducationਕੜਾਕੇ ਦੀ ਠੰਡ 'ਚ ਬੇਰੁਜ਼ਗਾਰ ETT ਟੈਟ ਪਾਸ ਅਧਿਆਪਕਾਂ ਨੇ ਸਾੜੀ ਸਿੱਖਿਆ...

ਕੜਾਕੇ ਦੀ ਠੰਡ ‘ਚ ਬੇਰੁਜ਼ਗਾਰ ETT ਟੈਟ ਪਾਸ ਅਧਿਆਪਕਾਂ ਨੇ ਸਾੜੀ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਰਥੀ

 

ਪਿੰਡ ਗੰਭੀਰਪੁਰ ਵਿਖੇ ਪੱਕਾ ਮੋਰਚਾ ਲਗਾ ਕੇ ਬੈਠੇ ETT ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ

ਪੰਜਾਬ ਨੈੱਟਵਰਕ, ਸ੍ਰੀ ਅਨੰਦਪੁਰ ਸਾਹਿਬ :

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਆਪਣੀ ਨਿਯੁਕਤੀ ਦੀ ਮੰਗ ਲੈ ਕੇ ਪਿਛਲੇ 101 ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ETT ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਨੇ ਸਿੱਖਿਆ ਮੰਤਰੀ ਦੀ ਅਰਥੀ ਸਾੜੀ।

ਇਸ ਦੌਰਾਨ ਅਧਿਆਪਕਾਂ ਨੇ ਰੋਡ ਜਾਮ ਕਰ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਖਿਲਾਫ ਜਮ ਕੇ ਰੋਸ ਮੁਜ਼ਾਹਰਾ ਕੀਤਾ। ਇਸ ਮੋਰਚੇ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਕਮੇਟੀ ਮੈਂਬਰ ਬਲਿਹਾਰ ਬੱਲੀ, ਪਰਮਪਾਲ, ਬੱਗਾ ਖੁਡਾਲ, ਕੁਲਵਿੰਦਰ ਬਰੇਟਾ, ਰਮੇਸ਼ ਅਬੋਹਰ, ਪਰਗਟ ਸਿੰਘ, ਜੱਸੀ ਬਿੱਲਾ, ਹਰੀਸ਼ ਕੁਮਾਰ ਤੇ ਬੰਟੀ ਅਬੋਹਰ ਨੇ ਦੱਸਿਆ ਕਿ ਅਸੀਂ ਪਿਛਲੇ 101 ਦਿਨਾਂ ਤੋਂ ਕੜਾਕੇ ਦੀ ਠੰਡ ਵਿਚ ਇੱਥੇ ਪੱਕਾ ਮੋਰਚਾ ਲਗਾ ਕੇ ਬੈਠੇ ਹਾਂ।

ਪਰ ਪੰਜਾਬ ਸਰਕਾਰ ਸਾਡੀ ਕੋਈ ਸਾਰ ਨਹੀ ਲੈ ਰਹੀ, ਜਿਸ ਦੇ ਰੋਸ ਵਜੋਂ ਯੂਨੀਅਨ ਨੇ ਲਗਾਤਾਰ ਧਰਨੇ ਪ੍ਰਦਰਸ਼ਨ ਕਰਨ ਦਾ ਪੋ੍ਗਰਾਮ ਉਲੀਕਿਆ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕ ਪਿਛਲੇ ਦਿਨਾਂ ਤੋਂ ਸ਼ਾਂਤਮਈ ਢੰਗ ਨਾਲ ਬੈਠ ਕੇ ਆਪਣੀਆਂ ਮੰਗਾਂ ਦੀ ਪੂਰਤੀ ਦੀ ਗੁਹਾਰ ਲਗਾ ਰਹੇ ਸਨ ਪਰ ਸਰਕਾਰ ਲਗਾਤਾਰ ਅਧਿਆਪਕਾਂ ਨੂੰ ਅੱਖੋਂ-ਪਰੋਖੇ ਕਰ ਰਹੀ ਹੈ।

ਜਿਸ ਕਾਰਨ ਹੁਣ ਬੇਰੁਜ਼ਗਾਰਾਂ ਦੇ ਸਬਰ ਦਾ ਬੰਨ੍ਹ ਟੁੱਟ ਚੁੱਕਾ ਹੈ। ਜਿਸ ਦੇ ਨਤੀਜੇ ਵਜੋਂ ਰੋਸ ਮੁਜਾਹਰੇ ਅਰੰਭੇ ਗਏ ਹਨ। ਆਗੂਆਂ ਨੇ ਕਿਹਾ ਕਿ ਉਕਤ ਈਟੀਟੀ 5994 ਭਰਤੀ ਸਬੰਧੀ ਅਗਲੀ ਸੁਣਵਾਈ 30 ਜਨਵਰੀ ਨੂੰ ਹੋਣੀ ਹੈ। ਇਸ ਲਈ ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਇਸ ਸੁਣਵਾਈ ਦੌਰਾਨ ਪੁਖਤਾ ਦਸਤਾਵੇਜ ਪੇਸ਼ ਕਰਕੇ ਸਾਡੀ ਭਰਤੀ ਹਾਈਕੋਰਟ ਵਿੱਚੋਂ ਬਾਹਰ ਕਢਵਾਈ ਜਾਵੇ।

ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਜਾਣਬੁੱਝ ਕੇ 5994 ਭਰਤੀ ਨੂੰ ਹਾਈਕੋਰਟ ਵਿੱਚੋਂ ਬਾਹਰ ਨਹੀਂ ਕੱਢਵਾ ਰਹੀ। ਉਨਾਂ ਆਖਿਆ ਕਿ ਪੰਜਾਬ ਸਰਕਾਰ ਡੰਗ ਟਪਾਊ ਨੀਤੀ ਤਹਿਤ ਕੰਮ ਕਰ ਰਹੀ ਹੈ।

ਉਨਾਂ ਕਿਹਾ ਕਿ ਜੇਕਰ ਜੇਕਰ 30 ਜਨਵਰੀ ਨੂੰ ਸਾਡੀ ਭਰਤੀ ਹਾਈਕੋਰਟ ਵਿਚੋਂ ਬਾਹਰ ਨਹੀ ਆਉਂਦੀ ਤਾਂ ਪੰਜਾਬ ਸਰਕਾਰ ਖਿਲਾਫ ਵੱਖ ਵੱਖ ਪ੍ਰਕਾਰ ਦੇ ਐਕਸ਼ਨ ਕੀਤੇ ਜਾਣਗੇ ਅਤੇ ਆਗਾਮੀ ਲੋਕ ਸਭਾ ਚੋਣਾਂ ਅਤੇ ਮਿਊਂਸਪਲ ਚੋਣਾਂ ਦੌਰਾਨ ਸਰਕਾਰ ਦੇ ਖ਼ਿਲਾਫ਼ ਪ੍ਰਚਾਰ ਕੀਤਾ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments