Saturday, April 13, 2024
No menu items!
HomeEducationUnemployed Front: ਬੇਰੁਜ਼ਗਾਰਾਂ ਦਾ ਵੱਡਾ ਐਲਾਨ! ਰੁਜ਼ਗਾਰ ਲਈ ਸੌਂਪੇ ਜਾਣਗੇ AAP ਉਮੀਦਵਾਰਾਂ...

Unemployed Front: ਬੇਰੁਜ਼ਗਾਰਾਂ ਦਾ ਵੱਡਾ ਐਲਾਨ! ਰੁਜ਼ਗਾਰ ਲਈ ਸੌਂਪੇ ਜਾਣਗੇ AAP ਉਮੀਦਵਾਰਾਂ ਨੂੰ ਮੰਗ ਪੱਤਰ

 

Unemployed Front: ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਮੰਗ ਪੱਤਰ ਦੇਣ ਦੀ ਯੋਜਨਾ ਉਲੀਕੀ

ਦਲਜੀਤ ਕੌਰ, ਸੰਗਰੂਰ:

Unemployed Front: ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੀਆਂ ਬੇਰੁਜ਼ਗਾਰ ਜਥੇਬੰਦੀਆਂ ਉੱਤੇ ਆਧਾਰਿਤ ਬੇਰੁਜ਼ਗਾਰ ਸਾਂਝਾ ਮੋਰਚਾ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਮੰਗ ਪੱਤਰ ਦੇਣ ਦੀ ਯੋਜਨਾ ਉਲੀਕੀ ਹੈ।

ਬੇਰੁਜ਼ਗਾਰ ਸਾਂਝੇ ਮੋਰਚੇ ਦੀ ਸਥਾਨਕ ਬੀ ਐੱਸ ਐਨ ਐਲ ਪਾਰਕ ਵਿੱਚ ਹੋਈ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਆਗੂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਜਸਵੰਤ ਸਿੰਘ ਘੁਬਾਇਆ ਅਤੇ ਹਰਜਿੰਦਰ ਸਿੰਘ ਝੁਨੀਰ ਨੇ ਦੱਸਿਆ ਕਿ ਦੋ ਸਾਲ ਦੇ ਕਾਰਜ ਕਾਲ਼ ਦੌਰਾਨ ਮਾਸਟਰ ਕੇਡਰ, ਆਰਟ ਐਂਡ ਕਰਾਫਟ, ਮਲਟੀਪਰਪਜ਼ ਹੈਲਥ, ਲੈਕਚਰਾਰ ਦੀ ਇਕ ਵੀ ਅਸਾਮੀ ਉੱਤੇ ਭਰਤੀ ਨਹੀਂ ਕੀਤੀ। ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦੇ ਜਿਓਂ ਦੀ ਤਿਉਂ ਲਟਕ ਰਹੇ ਹਨ।

ਮੋਰਚੇ ਨੇ ਫੈਸਲਾ ਕੀਤਾ ਕਿ ਸੱਤਾਧਾਰੀ ਪਾਰਟੀ ਦੇ ਚੋਣਾਂ ਲੜ ਰਹੇ ਉਮੀਦਵਾਰਾਂ, ਉਹਨਾਂ ਦੇ ਪਰਿਵਾਰਿਕ ਮੈਬਰਾਂ, ਮੰਤਰੀਆਂ ਅਤੇ ਵਿਧਾਇਕਾਂ ਨੂੰ ਪਿੰਡਾਂ ਵਿੱਚ ਚੋਣ ਪ੍ਰਚਾਰ ਮੌਕੇ ਆਉਣ ਵੇਲੇ ਸਾਂਝੇ ਮੋਰਚੇ ਦੇ ਮੰਗ ਪੱਤਰ ਦਿੱਤੇ ਜਾਣਗੇ।

ਉਹਨਾਂ ਅੱਗੇ ਦੱਸਿਆ ਕਿ ਮਾਲਵੇ ਖਿੱਤੇ ਦੀਆਂ ਪੰਜ ਲੋਕ ਸਭਾ ਸੀਟਾਂ ਪਟਿਆਲਾ, ਸੰਗਰੂਰ, ਬਠਿੰਡਾ, ਫ਼ਰੀਦਕੋਟ ਅਤੇ ਫਿਰੋਜ਼ਪੁਰ ਦੇ ਉਮੀਦਵਾਰਾਂ ਨੂੰ ਉਨ੍ਹਾਂ ਦੇ ਮੁੱਖ ਦਫਤਰਾਂ ਵਿੱਚ ਸੰਬੰਧਤ ਲੋਕ ਸਭਾ ਹਲਕੇ ਦੇ ਬੇਰੁਜ਼ਗਾਰਾਂ ਵੱਲੋ ਮਾਰਚ ਕਰਕੇ ਮੰਗ ਪੱਤਰ ਦਿੱਤੇ ਜਾਣਗੇ।

ਉਹਨਾਂ ਅੱਗੇ ਦੱਸਿਆ ਕਿ ਪੰਜਾਬ ਫੇਰੀ ਮੌਕੇ ਆਉਣ ਵੇਲੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਬੇਰੁਜ਼ਗਾਰ ਮੋਰਚਾ ਮੰਗ ਪੱਤਰ ਦੇਵੇਗਾ।

ਚੋਣ ਜ਼ਾਬਤਾ ਖਤਮ ਹੋਣ ਤੋਂ ਤੁਰੰਤ ਬਾਅਦ ਜੇਕਰ ਬੇਰੁਜ਼ਗਾਰਾਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਨਾ ਕੀਤਾ ਗਿਆ ਤਾਂ 9 ਜੂਨ ਨੂੰ ਮੁੱਖ ਮੰਤਰੀ ਦੀ ਸਥਾਨਕ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

ਇਸ ਮੌਕੇ 14 ਮਾਰਚ ਨੂੰ ਪੰਜਾਬ ਸਰਕਾਰ ਦੀ ਸਬ ਕਮੇਟੀ ਨਾਲ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨਾਲ ਹੋਈ ਮੀਟਿੰਗ ਬਾਰੇ ਵਿਸਥਾਰਤ ਗੱਲਬਾਤ ਹੋਈ।

ਇਸ ਮੌਕੇ ਅਮਨ ਸੇਖਾ, ਮੁਨੀਸ਼ ਫਾਜ਼ਿਲਕਾ, ਸੁਖਪਾਲ ਖ਼ਾਨ, ਹਰਦੀਪ ਸਿੰਘ, ਜਗਸੀਰ ਜਲੂਰ, ਕੁਲਵਿੰਦਰ ਸਿੰਘ ਨਿਜ਼ਾਮਪੁਰ, ਰਣਬੀਰ ਨਦਾਮਪੁਰ, ਮਨਪ੍ਰੀਤ ਸਿੰਘ ਘਰਾਚੋਂ, ਹਰਦਮ ਸਿੰਘ, ਮਨਦੀਪ ਸਿੰਘ ਸੰਗਰੂਰ ਆਦਿ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments