Friday, March 1, 2024
No menu items!
HomeChandigarhUnemployed Teachers: ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਮੀਟਿੰਗ...

Unemployed Teachers: ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਮੀਟਿੰਗ ਮੁੜ ਬੇਸਿੱਟਾ, ਭਗਵੰਤ ਮਾਨ ਦੀ ਕੋਠੀ ਘੇਰਣ ਦਾ ਐਲਾਨ

 

Unemployed Teachers: ਮੋਰਚੇ ਵਲੋਂ 11 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਦਾ ਐਲਾਨ 

ਦਲਜੀਤ ਕੌਰ, ਚੰਡੀਗੜ੍ਹ/ਸੰਗਰੂਰ

Unemployed Teachers: ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਹੋਈ ਮੀਟਿੰਗ ਮੁੜ ਬੇਸਿੱਟਾ ਰਹੀ। ਮੋਰਚੇ ਵਲੋਂ 11 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਦਾ ਐਲਾਨ ਕੀਤਾ ਹੈ।

ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਜਸਵੰਤ ਘੁਬਾਇਆ, ਹਰਜਿੰਦਰ ਝੁਨੀਰ ਅਤੇ ਰਿੰਕੂ ਸਿੰਘ ਆਦਿ ਨੇ ਦੱਸਿਆ ਕਿ ਜਿਵੇਂ ਖਦਸ਼ਾ ਸੀ ਕਿ ਸਿੱਖਿਆ ਮੰਤਰੀ ਪਿਛਲੀਆਂ ਮੀਟਿੰਗਾਂ ਵਾਂਗ ਮੁੜ ਲਾਰੇ ਲਗਾਉਣਗੇ, ਉਹੀ ਕੁੱਝ ਵਾਪਰਿਆ ਕਿ ਸਿੱਖਿਆ ਮੰਤਰੀ ਨੇ ਬੇਰੁਜ਼ਗਾਰਾਂ ਦੀਆਂ ਮੰਗਾਂ ਲਈ ਮੁੜ ਟਾਲੇ ਲਗਾਏ ਹਨ।

ਉਹਨਾਂ ਦੱਸਿਆ ਕਿ ਮਾਸਟਰ ਕੇਡਰ ਵਿੱਚ ਸਾਰੇ ਵਿਸ਼ਿਆਂ ਦੀਆਂ ਅਸਾਮੀਆਂ ਭਰਨ, ਉਮਰ ਹੱਦ ਛੋਟ ਦੇਣ, ਕੰਬੀਨੇਸ਼ਨ ਦਰੁਸਤ ਕਰਨ, ਆਰਟ ਐਂਡ ਕਰਾਫਟ ਦਾ ਪੇਪਰ ਲੈਣ ਅਤੇ ਮਲਟੀ ਪਰਪਜ਼ ਹੈਲਥ ਵਰਕਰ ਦੀ ਭਰਤੀ ਤੋਂ ਟਾਲਾ ਵੱਟਿਆ ਹੋਇਆ ਹੈ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਲਾਰੇ ਲਗਾ ਕੇ ਲੋਕ ਸਭਾ ਚੋਣਾਂ ਦੇ ਚੋਣ ਜ਼ਾਬਤੇ ਵਿੱਚ ਫਸਾਉਣਾ ਚਾਹੁੰਦੀ ਹੈ। ਇਸ ਲਈ ਸਰਕਾਰ ਦੇ ਭਰੋਸੇ ਉੱਤੇ ਭਾਵੇਂ 4 ਫਰਵਰੀ ਦਾ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਮੁਲਤਵੀ ਕੀਤਾ ਸੀ, ਪ੍ਰੰਤੂ ਇਸ ਵਾਰ 11 ਫਰਵਰੀ ਨੂੰ ਬੇਰੁਜ਼ਗਾਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਹਰ ਹਾਲਤ ਕਰਨਗੇ।

ਇਸ ਮੌਕੇ ਅਮਨ ਸੇਖਾ, ਰਣਬੀਰ ਨਦਾਮਪੁਰ, ਲਲਿਤਾ ਪਟਿਆਲਾ, ਜਸਵੀਰ ਸਿੰਘ, ਹਰਪ੍ਰੀਤ ਸਿੰਘ, ਰਮਨਦੀਪ ਅਬੋਹਰ, ਪ੍ਰੇਮ ਫਾਜ਼ਿਲਕਾ, ਜਸਮੇਲ ਦੇਧਨਾ ਅਤੇ ਹਰਵਿੰਦਰ ਥੂਹੀ ਆਦਿ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments