Saturday, April 20, 2024
No menu items!
HomePunjabVigilance Big Action: ਵਿਜੀਲੈਂਸ ਦਾ ਵੱਡਾ ਐਕਸ਼ਨ: ਰਿਸ਼ਵਤ ਮੰਗਣ ਵਾਲਾ ਪਟਵਾਰੀ ਗ੍ਰਿਫਤਾਰ

Vigilance Big Action: ਵਿਜੀਲੈਂਸ ਦਾ ਵੱਡਾ ਐਕਸ਼ਨ: ਰਿਸ਼ਵਤ ਮੰਗਣ ਵਾਲਾ ਪਟਵਾਰੀ ਗ੍ਰਿਫਤਾਰ

 

Vigilance Big Action: ਪਟਵਾਰੀ ਕੇਵਲ ਸਿੰਘ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ

ਪੰਜਾਬ ਨੈੱਟਵਰਕ, ਚੰਡੀਗੜ੍ਹ-

Vigilance Big Action: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਹਰਪੁਰਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਕੇਵਲ ਸਿੰਘ ਵਾਸੀ ਪਿੰਡ ਕੰਢਿਆਲਾ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਜੀਵਨਜੋਤ ਸਿੰਘ ਵਾਸੀ ਪਿੰਡ ਖੋਖਰ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਵੱਲੋਂ ਉਸ ਦੀ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਮੇਂ ਰਿਕਾਰਡਿੰਗ ਕਰ ਲਈ ਜਿਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਕੋਲ ਸੌਂਪ ਦਿੱਤਾ।

ਇਸ ਸਬੰਧੀ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਕੀਤੀ ਗਈ ਜਿਸ ਵਿੱਚ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments