Sunday, May 5, 2024
No menu items!
HomeChandigarhWeather Alert: ਮੌਸਮ ਵਿਭਾਗ ਵਲੋਂ ਅਲਰਟ ਜਾਰੀ, ਠੰਡ ਦੇ ਕਹਿਰ ਤੋਂ ਅਜੇ...

Weather Alert: ਮੌਸਮ ਵਿਭਾਗ ਵਲੋਂ ਅਲਰਟ ਜਾਰੀ, ਠੰਡ ਦੇ ਕਹਿਰ ਤੋਂ ਅਜੇ ਕੋਈ ਰਾਹਤ ਨਹੀਂ!

 

Weather Forecast By IMD- ਅਗਲੇ ਤਿੰਨ ਦਿਨਾਂ ਦੌਰਾਨ ਠੰਢ ਤੋਂ ਲੈ ਕੇ ਬੇਹੱਦ ਠੰਢੇ ਰਹਿਣ ਦੀ ਸੰਭਾਵਨਾ

ਪੰਜਾਬ ਨੈੱਟਵਰਕ, ਚੰਡੀਗੜ੍ਹ

Weather Forecast By IMD: ਅਗਲੇ ਪੰਜ ਦਿਨਾਂ ਦੌਰਾਨ ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਅਨੁਸਾਰ ਅਗਲੇ ਤਿੰਨ ਦਿਨਾਂ ਦੌਰਾਨ ਠੰਢ ਤੋਂ ਲੈ ਕੇ ਬੇਹੱਦ ਠੰਢੇ ਰਹਿਣ ਦੀ ਸੰਭਾਵਨਾ ਹੈ।

ਉੱਤਰੀ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਅਗਲੇ ਤਿੰਨ ਦਿਨਾਂ ਦੌਰਾਨ ਸ਼ੀਤ ਲਹਿਰ ਦੇ ਗੰਭੀਰ ਹਾਲਾਤ ਜਾਰੀ ਰਹਿ ਸਕਦੇ ਹਨ। ਮੌਸਮ ਵਿਭਾਗ ਪੰਜਾਬ ਨੇ ਵੀ ਕੜਾਕੇ ਦੀ ਠੰਡ ਪੈਣ ਬਾਰੇ ਅਲਰਟ ਜਾਰੀ ਕਰਿਆ ਹੈ।

ਉਥੇ ਹੀ ਉੱਤਰਾਖੰਡ ਦੇ ਵੱਖ-ਵੱਖ ਹਿੱਸਿਆਂ ਵਿੱਚ ਸਵੇਰ ਤੋਂ 23 ਜਨਵਰੀ ਤੱਕ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਬਣੇ ਰਹਿਣ ਦੀ ਸੰਭਾਵਨਾ ਹੈ। ਪੰਜਾਬ, ਪੂਰਬੀ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਉੱਤਰੀ ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਨੂੰ ਅਜੇ ਵੀ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ।

ਪੰਜਾਬ, ਸਮੇਤ ਰਾਸ਼ਟਰੀ ਰਾਜਧਾਨੀ ਦਿੱਲੀ, ਪੂਰੇ ਉੱਤਰੀ ਭਾਰਤ ਦੇ ਲੋਕ ਕੜਾਕੇ ਦੀ ਠੰਡ ਨਾਲ ਜੂਝ ਰਹੇ ਹਨ। ਧੁੰਦ ਨੇ ਜਨਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 4-5 ਦਿਨਾਂ ‘ਚ ਸਥਿਤੀ ਅਜਿਹੀ ਹੀ ਰਹੇਗੀ ਅਤੇ ਠੰਡ ‘ਚ ਕੋਈ ਕਮੀ ਨਹੀਂ ਆਵੇਗੀ।

ਅਜਿਹਾ ਹੀ ਮੌਸਮ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਜਾਰੀ ਰਹੇਗਾ। ਦੂਜੇ ਪਾਸੇ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ 6 ਤੋਂ 10 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Image

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments