Friday, March 1, 2024
No menu items!
HomeChandigarhWeather Alert: ਮੌਸਮ ਵਿਭਾਗ ਦਾ ਅਲਰਟ, 15 ਫਰਵਰੀ ਤੱਕ ਨਹੀਂ ਮਿਲੇਗੀ ਠੰਡ...

Weather Alert: ਮੌਸਮ ਵਿਭਾਗ ਦਾ ਅਲਰਟ, 15 ਫਰਵਰੀ ਤੱਕ ਨਹੀਂ ਮਿਲੇਗੀ ਠੰਡ ਤੋਂ ਰਾਹਤ, ਮੀਂਹ ਪੈਣ ਦੀ ਸੰਭਾਵਨਾ

 

Weather Alert: ਪੰਜਾਬ ਅਤੇ ਉੱਤਰੀ ਭਾਰਤ ਦੇ ਹੋਰ ਸਥਾਨਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

Weather Alert: ਅਗਲੇ 3 ਦਿਨਾਂ ਤੱਕ ਪੰਜਾਬ ਸਮੇਤ ਉੱਤਰ ਭਾਰਤ ਵਿੱਚ ਤੇਜ਼ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਮੁਤਾਬਕ ਇਹ ਰਫ਼ਤਾਰ 35 ਕਿਲੋਮੀਟਰ ਪ੍ਰਤੀ ਘੰਟਾ ਤੱਕ ਵਧ ਸਕਦੀ ਹੈ, ਜਿਸ ਕਾਰਨ ਲੋਕ ਕੜਾਕੇ ਦੀ ਠੰਢ ਮਹਿਸੂਸ ਕਰਨਗੇ। ਇਸ ਤੋਂ ਇਲਾਵਾ ਪੰਜਾਬ, ਝਾਰਖੰਡ, ਉੱਤਰ ਪ੍ਰਦੇਸ਼ ਅਤੇ ਉੱਤਰੀ ਭਾਰਤ ਦੇ ਹੋਰ ਸਥਾਨਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- PSEB Board Exams: PSEB ਦੀਆਂ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਸੈਂਟਰਾਂ ਨੇੜੇ ਧਾਰਾ 144 ਲਾਗੂ

ਮੌਸਮ ਵਿਭਾਗ ਮੁਤਾਬਕ, ਪਹਾੜਾਂ ‘ਤੇ ਪਈ ਬਰਫ ਦਾ ਅਸਰ ਹੁਣ ਦਿੱਲੀ-ਐੱਨ.ਸੀ.ਆਰ. ‘ਚ ਦਿਖਾਈ ਦੇ ਰਿਹਾ ਹੈ। ਇੱਥੇ ਹਵਾਵਾਂ ਚੱਲਦੀਆਂ ਰਹਿਣਗੀਆਂ। ਲੋਕਾਂ ਨੂੰ ਠੰਢ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।

ਇਹ ਵੀ ਪੜ੍ਹੋ- Non Board Exams: ਸਿੱਖਿਆ ਵਿਭਾਗ ਵੱਲੋਂ ਨਾਨ ਬੋਰਡ ਜਮਾਤਾਂ ਲਈ ਸਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਇੱਕ ਹਫ਼ਤੇ ਬਾਅਦ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਹੋਣ ਦੀ ਸੰਭਾਵਨਾ ਹੈ। ਫਿਲਹਾਲ ਅਗਲੇ ਕੁਝ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ ‘ਚ ਕੱਚੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦਾ ਰੁਝਾਨ ਜਾਰੀ, ਹਾਈਕੋਰਟ ਦਾ ਦਿੱਤਾ ਜਾ ਰਿਹੈ ਹਵਾਲਾ

ਮੌਸਮ ਵਿਭਾਗ ਅਨੁਸਾਰ ਪੰਜਾਬ, ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ ਅਤੇ ਝਾਰਖੰਡ ਵਿੱਚ ਹਲਕੀ ਬਾਰਿਸ਼ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਫਿਲਹਾਲ ਇੱਥੇ ਠੰਡ 15 ਫਰਵਰੀ ਤੱਕ ਜਾਰੀ ਰਹੇਗੀ। ਫਰਵਰੀ ਦੇ ਅੰਤ ਵਿੱਚ, ਇੱਥੇ ਮੌਸਮ ਦਾ ਰੂਪ ਬਦਲ ਜਾਵੇਗਾ ਅਤੇ ਤਾਪਮਾਨ ਵਧਣ ਦੀ ਉਮੀਦ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments