Thursday, May 9, 2024
No menu items!
HomeChandigarhWeather Alert: ਪੰਜਾਬ 'ਚ ਠੰਡ ਬਾਰੇ ਰੈੱਡ ਅਲਰਟ ਜਾਰੀ! ਮੌਸਮ ਵਿਭਾਗ ਨੇ...

Weather Alert: ਪੰਜਾਬ ‘ਚ ਠੰਡ ਬਾਰੇ ਰੈੱਡ ਅਲਰਟ ਜਾਰੀ! ਮੌਸਮ ਵਿਭਾਗ ਨੇ ਦਿੱਤੀ ਵੱਡੀ ਚੇਤਾਵਨੀ

 

Weather Alert- ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 0.2 ਡਿਗਰੀ ਦੀ ਗਿਰਾਵਟ ਦਰਜ

ਪੰਜਾਬ ਨੈੱਟਵਰਕ, ਚੰਡੀਗੜ੍ਹ-

Weather Alert- ਪੰਜਾਬ ਸਮੇਤ ਉੱਤਰੀ-ਪੱਛਮੀ ਭਾਰਤ ਵਿੱਚ ਠੰਡ ਫਿਰ ਵਧ ਗਈ ਹੈ। ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਅਤੇ ਕਈ ਥਾਵਾਂ ‘ਤੇ ਇਹ ਗਿਰਾਵਟ ਜ਼ਿਆਦਾ ਰਹੀ।

ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਲਈ ਸਖ਼ਤ ਠੰਡ ਅਤੇ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏ.ਕੇ. ਸਿੰਘ ਅਨੁਸਾਰ ਸੀਤ ਲਹਿਰ ਕਾਰਨ ਪੰਜਾਬ ਵਿੱਚ ਕੁਝ ਥਾਵਾਂ ’ਤੇ ਠੰਡ ਪੈ ਰਹੀ ਹੈ। ਇਸ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ।

ਇਹ ਵੀ ਪੜ੍ਹੋ-School Timing Change: ਸਕੂਲਾਂ ਦੇ ਸਮੇਂ ‘ਚ ਤਬਦੀਲੀ ਬਾਰੇ DEO ਵਲੋਂ ਹੁਕਮ ਜਾਰੀ

ਮੰਗਲਵਾਰ ਨੂੰ 3.6 ਡਿਗਰੀ ਤਾਪਮਾਨ ਨਾਲ ਪਟਿਆਲਾ ਪੰਜਾਬ ਦਾ ਸਭ ਤੋਂ ਠੰਢਾ ਰਿਹਾ। ਪਟਿਆਲਾ ਵਿੱਚ ਪਾਰਾ ਆਮ ਨਾਲੋਂ 2.8 ਡਿਗਰੀ ਹੇਠਾਂ ਦਰਜ ਕੀਤਾ ਗਿਆ।

ਪੰਜਾਬ ਦੇ ਵਿੱਚ ਘੱਟੋ-ਘੱਟ ਤਾਪਮਾਨ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਚਾਰ ਦਿਨਾਂ ਲਈ ਧੁੰਦ ਦਾ ਅਲਰਟ

ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਬੁੱਧਵਾਰ ਨੂੰ ਰੈੱਡ ਅਲਰਟ ਅਤੇ ਅਗਲੇ ਤਿੰਨ ਦਿਨਾਂ ਲਈ ਆਰੇਂਜ ਅਲਰਟ ਹੋਵੇਗਾ।

ਇਸ ਤੋਂ ਸਪੱਸ਼ਟ ਹੈ ਕਿ ਪੰਜਾਬ ਨੂੰ ਇਸ ਸਮੇਂ ਸੰਘਣੀ ਧੁੰਦ, ਸੀਤ ਲਹਿਰ ਅਤੇ ਠੰਢ ਦੇ ਦਿਨਾਂ ਦੀ ਸਥਿਤੀ ਤੋਂ ਰਾਹਤ ਨਹੀਂ ਮਿਲੇਗੀ। ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ।

ਪੰਜਾਬ ਅਤੇ ਹਰਿਆਣਾ ਵਿੱਚ ਸੀਤ ਲਹਿਰ ਜਾਰੀ

ਪੰਜਾਬ ਅਤੇ ਹਰਿਆਣਾ ਵੀ ਸੀਤ ਲਹਿਰ ਤੋਂ ਮੁਕਤ ਨਹੀਂ ਹਨ। ਦੋਵਾਂ ਸੂਬਿਆਂ ‘ਚ ਜ਼ਿਆਦਾਤਰ ਥਾਵਾਂ ‘ਤੇ ਪਾਰਾ ਹੋਰ ਡਿੱਗ ਗਿਆ ਹੈ। ਕੜਾਕੇ ਦੀ ਠੰਡ ਤੋਂ ਬਚਣ ਲਈ ਲੋਕਾਂ ਨੂੰ ਅੱਗਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ।

Image

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments