Friday, May 17, 2024
No menu items!
HomeChandigarhWeather Alert: ਮੌਸਮ ਵਿਭਾਗ ਦਾ ਅਲਰਟ! ਪੰਜਾਬ ਸਮੇਤ ਉੱਤਰੀ ਭਾਰਤ 'ਚ 3...

Weather Alert: ਮੌਸਮ ਵਿਭਾਗ ਦਾ ਅਲਰਟ! ਪੰਜਾਬ ਸਮੇਤ ਉੱਤਰੀ ਭਾਰਤ ‘ਚ 3 ਦਿਨ ਪਵੇਗਾ ਭਾਰੀ ਮੀਂਹ- ਤੂਫ਼ਾਨ ਦੀ ਚੇਤਾਵਨੀ

 

Weather Alert: ਤੂਫ਼ਾਨ ਦੇ ਨਾਲ ਨਾਲ ਅਸਮਾਨੀ ਬਿਜਲੀ ਵੀ ਡਿੱਗ ਸਕਦੀ ਹੈ…

ਪੰਜਾਬ ਨੈੱਟਵਰਕ, ਚੰਡੀਗੜ੍ਹ-

Weather Alert: ਮੌਸਮ ਵਿਭਾਗ ਦੇ ਵਲੋਂ ਕੀਤੀ ਗਈ ਤਾਜਾ ਭਵਿੱਖਬਾਣੀ ਦੇ ਮੁਤਾਬਿਕ, ਪੰਜਾਬ ਸਮੇਤ ਉੱਤਰੀ ਭਾਰਤ ‘ਚ ਤਿੰਨ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤੂਫ਼ਾਨ ਵੀ ਆ ਸਕਦਾ ਹੈ।

ਮੌਸਮ ਵਿਭਾਗ ਦੇ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਿਕ, 13 ਅਪ੍ਰੈਲ, 14 ਅਪ੍ਰੈਲ ਤੇ 15 ਅਪ੍ਰੈਲ ਨੂੰ ਪੰਜਾਬ, ਉੱਤਰ ਪ੍ਰਦੇਸ਼ ਤੇ ਹਰਿਆਣਾ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਤੂਫ਼ਾਨ ਦੇ ਨਾਲ ਨਾਲ ਅਸਮਾਨੀ ਬਿਜਲੀ ਵੀ ਡਿੱਗ ਸਕਦੀ ਹੈ। ਇਸ ਤੋਂ ਇਲਾਵਾ 10 ਤੇ 11 ਅਪ੍ਰੈਲ ਨੂੰ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ‘ਚ ਮੀਂਹ ਪਵੇਗਾ।

ਇਸ ਦੇ ਨਾਲ ਹੀ ਰਾਜਸਥਾਨ ‘ਚ 10 ਤੋਂ 14 ਅਪ੍ਰੈਲ ਦਰਮਿਆਨ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪਹਿਲੀ ਪੱਛਮੀ ਗੜਬੜੀ 10 ਅਪ੍ਰੈਲ ਤੇ ਦੂਜੀ 13 ਅਪ੍ਰੈਲ ਨੂੰ ਆਉਣ ਦੀ ਸੰਭਾਵਨਾ ਹੈ।

ਪੰਜਾਬ ਵਿੱਚ 35 ਡਿਗਰੀ ਤੋਂ ਪਾਰ ਹੋ ਗਿਆ ਤਾਪਮਾਨ

ਦੱਸ ਦੇਈਏ ਕਿ ਪੰਜਾਬ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਅਜਿਹੇ ਹਾਲਾਤ ਵਿੱਚ ਬਿਜਲੀ ਦੀ ਮੰਗ ਵਧੇਗੀ ਅਤੇ ਨਤੀਜੇ ਵਜੋਂ ਨੁਕਸ ਵਧਣ ਦੀ ਸੰਭਾਵਨਾ ਵਧੇਗੀ। ਇਸ ਸਮੇਂ ਪਾਵਰਕੌਮ ਨਾਰਥ ਜ਼ੋਨ ਅਧੀਨ ਰੋਜ਼ਾਨਾ 2500 ਦੇ ਕਰੀਬ ਫਾਲਟ ਪਏ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments