Friday, March 1, 2024
No menu items!
HomeChandigarhWeather Forecast By IMD: ਮੌਸਮ ਵਿਭਾਗ ਵਲੋਂ ਰੈੱਡ ਅਲਰਟ ਜਾਰੀ! ਪੰਜਾਬ 'ਚ...

Weather Forecast By IMD: ਮੌਸਮ ਵਿਭਾਗ ਵਲੋਂ ਰੈੱਡ ਅਲਰਟ ਜਾਰੀ! ਪੰਜਾਬ ‘ਚ ਤੇਜ਼ ਸੀਤ ਲਹਿਰ ਦੀ ਚੇਤਾਵਨੀ

 

Weather Forecast By IMD: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਤੇਜ਼ ਸੀਤ ਲਹਿਰ ਦੀ ਸੰਭਾਵਨਾ 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਮੌਸਮ ਵਿਭਾਗ ਪੰਜਾਬ (IMD) ਦੇ ਵਲੋਂ ਸੂਬੇ ਦੇ ਅੰਦਰ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਰੈੱਡ ਅਲਰਟ ਤੇ ਆਰੇਂਜ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਮੌਸਮ ਵਿਭਾਗ (IMD) ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਪੰਜਾਬ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਉੱਤਰੀ ਮੱਧ ਪ੍ਰਦੇਸ਼ ਅਤੇ ਬਿਹਾਰ ਦੇ ਜ਼ਿਆਦਾਤਰ ਖੇਤਰਾਂ ਵਿੱਚ ਘੱਟੋ ਘੱਟ ਵਿਚਕਾਰ 7 ਤੋਂ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਅਤੇ ਹਰਿਆਣਾ ਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 3 ਤੋਂ 6 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ ਲੁਧਿਆਣਾ ਵਿੱਚ ਸਭ ਤੋਂ ਘੱਟ ਤਾਪਮਾਨ 3.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਤੇਜ਼ ਸੀਤ ਲਹਿਰ ਦੀ ਸੰਭਾਵਨਾ ਹੈ।

ਧੁੰਦ ਕਾਰਨ ਵਿਜ਼ੀਬਿਲਟੀ ਵੀ ਘੱਟ ਗਈ ਹੈ। ਪਾਰਾ ਡਿੱਗਣ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਅਧਿਕਾਰਤ ਅੰਕੜਿਆਂ ਮੁਤਾਬਕ ਕਝ ਇਲਾਕਿਆਂ ‘ਚ ਹਾਲ ਹੀ ‘ਚ ਤਾਪਮਾਨ ਇਕ ਡਿਗਰੀ ਸੈਲਸੀਅਸ ਹੇਠਾਂ ਆ ਗਿਆ ਸੀ।

ਇਸ ਸਮੇਂ ਉੱਤਰੀ ਭਾਰਤ ਸ਼ੀਤ ਲਹਿਰ ਦੇ ਨਾਲ-ਨਾਲ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਿਹਾ ਹੈ, ਹੁਣ ਦੱਖਣੀ ਭਾਰਤ ਦੇ ਲੋਕ ਵੀ ਠੰਡ ਮਹਿਸੂਸ ਕਰ ਰਹੇ ਹਨ।

ਤਾਮਿਲਨਾਡੂ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਊਟੀ ਵਿੱਚ ਤਾਪਮਾਨ ਵਿੱਚ ਅਚਾਨਕ ਗਿਰਾਵਟ ਆਈ ਹੈ। ਇਸ ਕਾਰਨ ਸ਼ਹਿਰੀਆਂ ਨੂੰ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments