Tuesday, May 21, 2024
No menu items!
HomeChandigarhWeather Forecast: ਮੌਸਮ ਵਿਭਾਗ ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਮੀਂਹ...

Weather Forecast: ਮੌਸਮ ਵਿਭਾਗ ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ ‘ਚ ਭਾਰੀ ਮੀਂਹ ਅਤੇ ਗੜੇ ਪੈਣ ਦਾ ਅਲਰਟ ਜਾਰੀ

 

Weather Forecast: ਭਾਰੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਡਿੱਗਣ ਅਤੇ ਗੜੇ ਦੇ ਨਾਲ ਦੀ ਸੰਭਾਵਨਾ

ਪੰਜਾਬ ਨੈੱਟਵਰਕ, ਚੰਡੀਗੜ੍ਹ/ਨਵੀਂ ਦਿੱਲੀ-

Weather Forecast: ਮੌਸਮ ਵਿਭਾਗ ਦੇ ਵਲੋਂ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅੰਦਰ ਭਾਰੀ ਮੀਂਹ, ਤੇਜ ਤੂਫ਼ਾਨ ਅਤੇ ਗੜੇਮਾਰੀ ਨੂੰ ਲੈ ਕੇ ਚੇਤਾਵਨੀ ਦਿੱਤੀ ਹੈ।

ਮੌਸਮ ਵਿਭਾਗ ਮੁਤਾਬਿਕ, ਅਗਲੇ ਕੁੱਝ ਘੰਟਿਆਂ ਦੌਰਾਨ ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਮੋਹਾਲੀ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਵਿੱਚ ਭਾਰੀ ਮੀਂਹ, ਦਰਮਿਆਨੀ ਤੂਫਾਨ (ਹਵਾ ਦੀ ਗਤੀ 50- 60 ਕਿਲੋਮੀਟਰ) ਅਸਮਾਨੀ ਬਿਜਲੀ ਡਿੱਗਣ ਅਤੇ ਗੜੇ ਦੇ ਨਾਲ ਦੀ ਸੰਭਾਵਨਾ ਹੈ।

ਦੱਸ ਦਈਏ ਕਿ, ਪਿਛਲੇ ਤਿੰਨ ਚਾਰ ਦਿਨਾਂ ਤੋਂ ਅਸਮਾਨ ਵਿੱਚ ਸੰਘਣੇ ਕਾਲੇ ਬੱਦਲ ਹਨ ਅਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਅੱਜ ਸਵੇਰੇ ਤੋਂ ਚੰਡੀਗੜ੍ਹ ਸਮੇਤ ਪੰਜਾਬ ਦੇ ਤਕਰੀਬਨ ਸਾਰੇ ਇਲਾਕਿਆਂ ਵਿਚ ਹਲਕੇ ਤੋਂ ਦਰਮਿਆਨੇ ਮੀਂਹ ਪੈਣ ਦੀਆਂ ਖ਼ਬਰਾਂ ਮਿਲੀਆਂ ਹਨ। ਇਸ ਦੇ ਨਾਲ ਹੀ ਸੂਬੇ ਦੇ ਅੰਦਰ ਪੱਕੀਆਂ ਕਣਕ ਦੀਆਂ ਫ਼ਸਲਾਂ ਦਾ ਤੇਜ਼ ਤੂਫ਼ਾਨ ਦੇ ਕਾਰਨ ਕਾਫੀ ਜਿਆਦਾ ਨੁਕਸਾਨ ਹੋ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਸਮੇਂ ਉੱਤਰੀ ਭਾਰਤ ਵਿੱਚ ਤਾਪਮਾਨ ਆਮ ਨਾਲੋਂ 4 ਤੋਂ 5 ਡਿਗਰੀ ਵੱਧ ਹੈ। ਪਰ ਇਹ ਹੌਲੀ-ਹੌਲੀ ਘਟੇਗਾ, ਜਿਸ ਤੋਂ ਬਾਅਦ ਵੱਧ ਤੋਂ ਵੱਧ 35 ਡਿਗਰੀ ਤੋਂ ਉਪਰ ਰਹੇਗਾ।

ਏਐਨਆਈ ਦੇ ਨਾਲ ਗੱਲਬਾਤ ਦੌਰਾਨ ਮੌਸਮ ਵਿਭਾਗ ਦੇ ਵਿਗਿਆਨੀ ਡਾਕਟਰ ਨਰੇਸ਼ ਕੁਮਾਰ ਨੇ ਕਿਹਾ ਕਿ ਪੱਛਮੀ ਗੜਬੜੀ ਇਸ ਸਮੇਂ ਸਰਗਰਮ ਹੈ। ਦੇਸ਼ ਦੇ ਉੱਤਰ-ਪੱਛਮੀ ਹਿੱਸੇ ਵਿੱਚ ਇਸ ਦੇ ਪ੍ਰਭਾਵ ਕਾਰਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

ਇਸ ਤੋਂ ਇਲਾਵਾ ਇਨ੍ਹਾਂ ਰਾਜਾਂ ਦੇ ਮੈਦਾਨੀ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਦਿੱਲੀ ਅਤੇ ਆਸਪਾਸ ਦੇ ਰਾਜਾਂ ਵਿੱਚ ਮੌਸਮ ਵਿੱਚ ਤਬਦੀਲੀ ਆ ਰਹੀ ਹੈ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਤੋਂ 2 ਅਪ੍ਰੈਲ ਤੱਕ ਪੰਜਾਬ, ਹਰਿਆਣਾ ਅਤੇ ਉੱਤਰਾਖੰਡ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਠੰਡੀਆਂ ਹਵਾਵਾਂ ਚੱਲਣਗੀਆਂ। ਦਿਨ ਵੇਲੇ ਤਾਪਮਾਨ ਆਮ ਵਾਂਗ ਰਹਿ ਸਕਦਾ ਹੈ ਅਤੇ ਸ਼ਾਮ ਨੂੰ ਇੱਕ ਤੋਂ ਦੋ ਡਿਗਰੀ ਤੱਕ ਘੱਟ ਸਕਦਾ ਹੈ।

Image

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments