Saturday, May 4, 2024
No menu items!
HomeChandigarhWeather Forecast: ਮੌਸਮ ਵਿਭਾਗ ਪੰਜਾਬ ਵਲੋਂ 2 ਦਿਨ ਮੀਂਹ ਪੈਣ ਦਾ ਅਲਰਟ...

Weather Forecast: ਮੌਸਮ ਵਿਭਾਗ ਪੰਜਾਬ ਵਲੋਂ 2 ਦਿਨ ਮੀਂਹ ਪੈਣ ਦਾ ਅਲਰਟ ਜਾਰੀ

 

Weather Forecast: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇਮਾਰੀ ਕਾਰਨ ਫ਼ਸਲਾਂ ਤਬਾਹ

ਪੰਜਾਬ ਨੈੱਟਵਰਕ, ਚੰਡੀਗੜ੍ਹ

Weather Forecast: ਮੌਸਮ ਵਿਭਾਗ ਦੇ ਵਲੋਂ ਪੰਜਾਬ ਦੇ ਅੰਦਰ 3 ਦਿਨ, ਯਾਨੀਕਿ 21, 22 ਅਤੇ 23 ਅਪ੍ਰੈਲ ਨੂੰ ਹਲਕੇ ਤੋਂ ਦਰਮਿਆਨੇ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹਨ੍ਹੇਰੀ-ਝੱਖੜ ਦੀ ਵੀ ਚੇਤਾਵਨੀ ਜਾਰੀ ਕੀਤੀ ਹੈ।

Image

ਦੱਸ ਦਈਏ ਕਿ, ਸਰਗਰਮ ਪੱਛਮੀ ਗੜਬੜੀ ਕਾਰਨ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇਮਾਰੀ ਹੋਈ।

ਇਹ ਵੀ ਪੜ੍ਹੋPunjab GP Fund: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਜੀਪੀ ਫੰਡਾਂ ਬਾਰੇ ਸਪੱਸ਼ਟੀਕਰਨ! ਪੜ੍ਹੋ ਵਾਇਰਲ ਪੱਤਰ ਦੀ ਸਚਾਈ

ਹਨੇਰੀ ਕਾਰਨ ਪੱਕੀ ਕਣਕ ਦੀ ਫ਼ਸਲ ਖੇਤਾਂ ਵਿੱਚ ਵਿਛ ਗਈ। ਮੰਡੀਆਂ ਵਿੱਚ ਪੁੱਜੀਆਂ ਫ਼ਸਲਾਂ ਵੀ ਮੀਂਹ ਕਾਰਨ ਪ੍ਰਭਾਵਿਤ ਹੋਈਆਂ। ਸ਼ੁੱਕਰਵਾਰ ਸ਼ਾਮ ਨੂੰ ਪੰਜਾਬ ਦੇ ਜਲੰਧਰ, ਅੰਮ੍ਰਿਤਸਰ, ਪਠਾਨਕੋਟ, ਮੋਗਾ, ਫਰੀਦਕੋਟ, ਫਿਰੋਜ਼ਪੁਰ ਸਮੇਤ ਕਈ ਜ਼ਿਲਿਆਂ ‘ਚ ਗੜੇਮਾਰੀ ਅਤੇ ਮੀਂਹ ਪਿਆ, ਜਿਸ ਨਾਲ ਕਣਕ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ।

ਇਹ ਵੀ ਪੜ੍ਹੋPSEB 10th Result 2024: PSEB 10ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਦੂਜੇ ਪਾਸੇ, ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ ਹੋਈ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ ਪੂਰਬੀ ਭਾਰਤ ਵਿੱਚ 23 ਅਪ੍ਰੈਲ ਤੱਕ ਗਰਮੀ ਦਾ ਕਹਿਰ ਜਾਰੀ ਰਹੇਗਾ। ਵਿਭਾਗ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਉੱਤਰ-ਪੂਰਬੀ ਸਿੱਕਮ, ਅਰੁਣਾਚਲ ਪ੍ਰਦੇਸ਼, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਬੰਗਾਲ ਵਿੱਚ ਗਰਮ ਹਵਾਵਾਂ ਚੱਲਣਗੀਆਂ।

ਇਹ ਵੀ ਪੜ੍ਹੋJudges Breaking: ਪੰਜਾਬ ਦੇ 65 ਸੈਸ਼ਨ ਜੱਜਾਂ/ਐਡੀਸ਼ਨਲ ਸੈਸ਼ਨ ਜੱਜਾਂ ਦੇ ਤਬਾਦਲੇ, ਪੜ੍ਹੋ ਲਿਸਟ

ਹਿਮਾਚਲ ਪ੍ਰਦੇਸ਼ ‘ਚ ਸ਼ੁੱਕਰਵਾਰ ਦੁਪਹਿਰ ਨੂੰ ਧੂੜ ਭਰਿਆ ਤੂਫਾਨ ਆਇਆ, ਜਿਸ ਕਾਰਨ ਲੋਕਾਂ ਦਾ ਜਾਨੀ-ਮਾਲੀ ਨੁਕਸਾਨ ਹੋਇਆ। ਇਸ ਦੇ ਨਾਲ ਹੀ ਫਸਲਾਂ ਦਾ ਵੀ ਨੁਕਸਾਨ ਹੋਇਆ ਹੈ। ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਰਾਮਬਨ ਨੇੜੇ ਜ਼ਮੀਨ ਖਿਸਕਣ ਕਾਰਨ ਆਵਾਜਾਈ ਠੱਪ ਹੋ ਗਈ।

ਇਹ ਵੀ ਪੜ੍ਹੋElection duty : ਪੰਜਾਬ ‘ਚ 14000 ਅਧਿਆਪਕਾਂ ਦੀ ਲੱਗੀ ਚੋਣ ਡਿਊਟੀ! ਲੇਡੀ ਮੁਲਾਜ਼ਮਾਂ ਦੀ ਤੈਨਾਤੀ ਬਾਰੇ ਪੜ੍ਹੋ ਵੱਡੀ ਅਪਡੇਟ

ਸ਼ਾਮ ਨੂੰ ਜਦੋਂ ਪ੍ਰਸ਼ਾਸਨ ਨੇ ਮਲਬਾ ਹਟਾਇਆ ਤਾਂ ਆਖ਼ਰਕਾਰ ਆਵਾਜਾਈ ਬਹਾਲ ਹੋ ਗਈ। ਬਰਫਬਾਰੀ ਅਤੇ ਬਾਰਿਸ਼ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਪੂਰੀ ਘਾਟੀ ‘ਚ ਇਕ ਵਾਰ ਫਿਰ ਤੋਂ ਠੰਡ ਵਾਪਸ ਆ ਗਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments