Tuesday, March 5, 2024
No menu items!
HomeChandigarhWeather Update: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ

Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ

 

Weather Update- ਧੁੰਦ ਕਾਰਨ ਟ੍ਰੈਫਿਕ, ਫਲਾਈਟਾਂ ਅਤੇ ਟਰੇਨਾਂ ਵਿਚ ਪਿਆ ਵਿਘਨ

ਪੰਜਾਬ ਨੈੱਟਵਰਕ, ਚੰਡੀਗੜ੍ਹ-

Weather Update- ਪੰਜਾਬ ਸਮੇਤ ਉੱਤਰ ਭਾਰਤ ਦੇ ਅੰਦਰ ਅੱਜ ਸਵੇਰ ਤੋਂ ਹੀ ਬਾਰਸ਼ ਹੋ ਰਹੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਸਵੇਰੇ ਮੀਂਹ ਪਿਆ, ਜਿਸ ਕਾਰਨ ਠੰਡ ਤੋਂ ਤਾਂ ਮਾਮੂਲੀ ਜਿਹੀ ਰਾਹਤ ਮਿਲੀ ਹੈ, ਪਰ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ।

ਜਾਣਕਾਰੀ ਮੁਤਾਬਿਕ, ਅੱਜ ਸਵੇਰੇ ਜਦੋਂ ਲੋਕ ਘਰਾਂ ਤੋਂ ਬਾਹਰ ਨਿਕਲੇ ਤਾਂ ਸੜਕਾਂ ਧੁੰਦ ਨਾਲ ਢਕੀਆਂ ਹੋਈਆਂ ਸਨ। ਧੁੰਦ ਕਾਰਨ ਟ੍ਰੈਫਿਕ, ਫਲਾਈਟਾਂ ਅਤੇ ਟਰੇਨਾਂ ਵਿਚ ਵਿਘਨ ਪਿਆ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ‘ਚ ਪੰਜਾਬ ਸਮੇਤ ਉੱਤਰੀ ਭਾਰਤ ‘ਚ ਭਾਰੀ ਮੀਂਹ ਪੈ ਸਕਦਾ ਹੈ। ਹਿਮਾਲੀਅਨ ਖੇਤਰ ‘ਚ ਪੱਛਮੀ ਗੜਬੜੀ ਕਾਰਨ ਪਹਾੜਾਂ ‘ਤੇ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋਈ ਹੈ। ਇਸ ਦਾ ਅਸਰ ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਬਿਹਾਰ, ਹਰਿਆਣਾ ਸਮੇਤ ਉੱਤਰੀ ਭਾਰਤ ਦੇ ਹੋਰ ਰਾਜਾਂ ਵਿੱਚ ਦਿਖਾਈ ਦੇ ਰਿਹਾ ਹੈ।

4 ਫਰਵਰੀ ਤੱਕ ਬਾਰਿਸ਼ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਵੇਰੇ ਸੰਘਣੀ ਧੁੰਦ ਛਾਈ ਰਹੇਗੀ। ਵਿਜ਼ੀਬਿਲਟੀ 50 ਮੀਟਰ ਤੋਂ 200 ਮੀਟਰ ਦੇ ਵਿਚਕਾਰ ਹੋਵੇਗੀ।

ਫਿਲਹਾਲ ਇੱਥੇ ਲੋਕਾਂ ਨੂੰ ਠੰਡ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਅਗਲੇ ਚਾਰ ਦਿਨਾਂ ਤੱਕ ਇੱਥੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments