Tuesday, May 14, 2024
No menu items!
HomeChandigarhWeather Update: ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ, ਯੈਲੋ ਅਲਰਟ ਜਾਰੀ-...

Weather Update: ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ, ਯੈਲੋ ਅਲਰਟ ਜਾਰੀ- ਪੜ੍ਹੋ ਪੂਰੀ ਖ਼ਬਰ

 

Weather Update: ਫਰਵਰੀ ਦੇ ਪਹਿਲੇ ਹਫ਼ਤੇ ਸੀਤ ਲਹਿਰ ਅਤੇ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ

ਪੰਜਾਬ ਨੈੱਟਵਰਕ, ਚੰਡੀਗੜ੍ਹ/ਨਵੀਂ ਦਿੱਲੀ-

Weather Update: ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਅੰਦਰ ਜਿਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਉਥੇ ਹੀ ਮੌਸਮ ਵਿਭਾਗ ਨੇ ਪੰਜਾਬ ਅਤੇ ਉੱਤਰ ਭਾਰਤ ਦੇ ਕੁੱਝ ਹਿੱਸਿਆਂ ਸਮੇਤ ਦਿੱਲੀ ਵਿਚ 31 ਜਨਵਰੀ ਅਤੇ 1 ਫਰਵਰੀ ਨੂੰ ਬੱਦਲ ਛਾਏ ਰਹਿਣ ਦੀ ਸੰਭਾਵਨਾ ਦੇ ਨਾਲ ਨਾਲ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।

Image

ਇਸ ਤੋਂ ਇਲਾਵਾ ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਬਿਹਾਰ ਵਿੱਚ ਅਗਲੇ ਪੰਜ ਦਿਨਾਂ ਵਿੱਚ ਲੋਕਾਂ ਨੂੰ ਠੰਢ ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਐਕਟਿਵ ਹੈ, ਜਿਸ ਕਾਰਨ ਲੋਕਾਂ ਨੂੰ ਠੰਡ ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ।

ਇਹ ਵੀ ਪੜ੍ਹੋ-Annual Practical Examinations: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਕੂਲ ਮੁਖੀਆਂ ਨੂੰ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਬਾਰੇ ਨਵੇਂ ਹੁਕਮ ਜਾਰੀ

ਮੌਸਮ ਵਿਭਾਗ ਦਾ ਕਹਿਣਾ ਹੈ ਕਿ, ਫਰਵਰੀ ਵਿੱਚ ਵੀ ਕੜਾਕੇ ਦੀ ਠੰਡ ਜਾਰੀ ਰਹੇਗੀ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਸੰਘਣੀ ਧੁੰਦ ਛਾਈ ਰਹੇਗੀ।

ਮੌਸਮ ਵਿਭਾਗ ਮੁਤਾਬਕ ਪਿਛਲੇ ਦੋ ਦਿਨਾਂ ਤੋਂ ਹਿਮਾਲੀਅਨ ਖੇਤਰ ਵਿੱਚ ਪੱਛਮੀ ਗੜਬੜੀ ਸਰਗਰਮ ਹੈ। ਜਿਸ ਕਾਰਨ ਪਹਾੜਾਂ ‘ਚ ਕੁਝ ਦੂਰ-ਦੁਰਾਡੇ ਥਾਵਾਂ ‘ਤੇ ਬਰਫਬਾਰੀ ਹੋ ਰਹੀ ਹੈ। ਅਗਲੇ ਕੁਝ ਦਿਨਾਂ ਤੱਕ ਇੱਥੇ ਬੱਦਲ ਛਾਏ ਰਹਿਣਗੇ ਅਤੇ ਦਿਨ ਵੇਲੇ ਧੁੱਪ ਨਿਕਲਣ ਦੀ ਸੰਭਾਵਨਾ ਘੱਟ ਹੈ।

ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਅਤੇ ਕਸ਼ਮੀਰ ਦੇ ਕੁਝ ਅੰਦਰੂਨੀ ਇਲਾਕਿਆਂ ‘ਚ ਬਰਫਬਾਰੀ ਹੋ ਰਹੀ ਹੈ। ਇਸ ਸਭ ਨਾਲ ਲੋਕਾਂ ਨੂੰ ਫਿਲਹਾਲ ਠੰਡ ਤੋਂ ਰਾਹਤ ਨਹੀਂ ਮਿਲੇਗੀ। ਫਰਵਰੀ ਦੇ ਪੂਰੇ ਪਹਿਲੇ ਹਫ਼ਤੇ ਸੀਤ ਲਹਿਰ ਅਤੇ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments