Wednesday, May 1, 2024
No menu items!
HomeChandigarhWeather Update: ਮੌਸਮ ਵਿਭਾਗ ਦੀ ਚੇਤਾਵਨੀ! ਪੰਜਾਬ ਚ ਅੱਜ ਪਵੇਗਾ ਭਾਰੀ ਮੀਂਹ

Weather Update: ਮੌਸਮ ਵਿਭਾਗ ਦੀ ਚੇਤਾਵਨੀ! ਪੰਜਾਬ ਚ ਅੱਜ ਪਵੇਗਾ ਭਾਰੀ ਮੀਂਹ

 

Weather Update: ਲੋਕ ਆਪਣੇ ਘਰਾਂ ਦੀਆਂ ਖਿੜਕੀਆਂ ਅਤੇ ਦਰਵਾਜ਼ੇ ਬੰਦ ਰੱਖਣ- ਮੌਸਮ ਵਿਭਾਗ

ਪੰਜਾਬ ਨੈੱਟਵਰਕ, ਚੰਡੀਗੜ੍ਹ-

Weather Update: ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਤੇਜ਼ ਅਤੇ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ। ਅੱਜ ਸੋਮਵਾਰ ਨੂੰ ਕਈ ਥਾਵਾਂ ‘ਤੇ ਮੀਂਹ ਦੀ ਸੰਭਾਵਨਾ ਹੈ। ਕਈ ਥਾਵਾਂ ‘ਤੇ ਗੜੇ ਵੀ ਪੈ ਸਕਦੇ ਹਨ। ਪੰਚਕੂਲਾ, ਚੰਡੀਗੜ੍ਹ ਅਤੇ ਮੋਹਾਲੀ ਲਈ ਵੀ ਅਜਿਹਾ ਹੀ ਅਨੁਮਾਨ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਉਥੇ ਹੀ ਦੂਜੇ ਪਾਸੇ, ਮੌਸਮ ਵਿਭਾਗ ਨੇ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਗੜੇ ਪੈਣ ਦਾ ਖਦਸ਼ਾ ਪ੍ਰਗਟਾਇਆ ਹੈ। ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਰਾਜਸਥਾਨ ਦੇ ਦੱਖਣੀ ਹਿੱਸੇ ਅਤੇ ਉੱਤਰੀ ਗੁਜਰਾਤ ‘ਚ ਚੱਕਰਵਾਤੀ ਸਰਕੂਲੇਸ਼ਨ ਬਣ ਗਿਆ ਹੈ।

ਉਤਰਾਖੰਡ ਦੇ ਮੌਸਮ ਵਿੱਚ ਵੀ ਬਦਲਾਅ ਦੇਖਣ ਨੂੰ ਮਿਲਿਆ ਹੈ। ਕਈ ਇਲਾਕਿਆਂ ‘ਚ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਆ ਸਕਦੀਆਂ ਹਨ। ਅਗਲੇ 3 ਦਿਨਾਂ ‘ਚ ਗੜੇਮਾਰੀ ਦੇ ਨਾਲ-ਨਾਲ ਬਰਫਬਾਰੀ ਵੀ ਹੋ ਸਕਦੀ ਹੈ।

ਇਹ ਵੀ ਪੜ੍ਹੋ-Punjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ

ਮੌਸਮ ਵਿਭਾਗ ਨੇ ਕਿਹਾ ਹੈ ਕਿ ਪੱਛਮੀ ਗੜਬੜੀ ਫਿਲਹਾਲ ਉੱਤਰੀ ਭਾਰਤ ਵਿੱਚ ਸਰਗਰਮ ਹੈ। ਜਿਸ ਕਾਰਨ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਸਮੇਤ ਉੱਤਰੀ ਭਾਰਤ ਦੇ ਕੁੱਝ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।

ਦਿੱਲੀ-NCR ਨੂੰ ਲੈ ਕੇ ਅਲਰਟ ਜਾਰੀ

ਰਾਜਧਾਨੀ ਦੀ ਗੱਲ ਕਰੀਏ ਤਾਂ ਤਾਪਮਾਨ 33 ਫੀਸਦੀ ਤੱਕ ਡਿੱਗ ਸਕਦਾ ਹੈ। ਵੈਸਟਰਨ ਡਿਸਟਰਬੈਂਸ ਦਾ ਅਸਰ 19 ਅਪ੍ਰੈਲ ਤੱਕ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਤਾਪਮਾਨ 40 ਡਿਗਰੀ ਨੂੰ ਪਾਰ ਨਹੀਂ ਕਰੇਗਾ। ਜੀ ਹਾਂ, ਇਹ 19 ਅਪ੍ਰੈਲ ਤੋਂ ਬਾਅਦ ਵਧਣਾ ਸ਼ੁਰੂ ਹੋ ਜਾਵੇਗਾ।

ਇਹ ਵੀ ਪੜ੍ਹੋ-Big News: ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਸਰਟੀਫਿਕੇਟਾਂ ਦੀ ਜਾਂਚ ‘ਤੇ ਲਾਈ ਰੋਕ, ਹੁਕਮ ਜਾਰੀ

ਆਈਐਮਡੀ ਨੇ ਦਿੱਲੀ ਅਤੇ ਐਨਸੀਆਰ ਦੇ ਖੇਤਰਾਂ ਵਿੱਚ ਤੇਜ਼ ਤੂਫ਼ਾਨ ਅਤੇ ਬਿਜਲੀ ਡਿੱਗਣ ਬਾਰੇ ਅਲਰਟ ਵੀ ਜਾਰੀ ਕੀਤਾ ਹੈ। ਵਿਭਾਗ ਨੇ ਕਿਹਾ ਹੈ ਕਿ ਲੋਕ ਆਪਣੇ ਘਰਾਂ ਦੀਆਂ ਖਿੜਕੀਆਂ ਅਤੇ ਦਰਵਾਜ਼ੇ ਬੰਦ ਰੱਖਣ। ਰੁੱਖਾਂ ਦੇ ਹੇਠਾਂ ਪਨਾਹ ਲੈਣ ਤੋਂ ਬਚੋ। ਯਾਤਰਾ ਕਰਨ ਤੋਂ ਵੀ ਪਰਹੇਜ਼ ਕਰੋ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments