Monday, April 22, 2024
No menu items!
HomeChandigarhLok Sabha Elections through Ballot Paper: ਕੀ ਬੈਲਟ ਪੇਪਰ ਰਾਹੀਂ ਹੋਣਗੀਆਂ ਲੋਕ...

Lok Sabha Elections through Ballot Paper: ਕੀ ਬੈਲਟ ਪੇਪਰ ਰਾਹੀਂ ਹੋਣਗੀਆਂ ਲੋਕ ਸਭਾ ਚੋਣਾਂ?

 

Lok Sabha Elections through Ballot Paper- 22 ਫਰਵਰੀ ਨੂੰ ਪੰਜਾਬ ਭਰ ਦੇ ਡੀਸੀਜ਼ ਨੂੰ ਸੌਂਪੇ ਜਾਣਗੇ ਮੰਗ ਪੱਤਰ 

ਪੰਜਾਬ ਨੈੱਟਵਰਕ,ਚੰਡੀਗੜ੍ਹ

Lok Sabha Elections through Ballot Paper: ਕੀ ਇਸ ਵਾਰ ਬੈਲਟ ਪੇਪਰ ਰਾਹੀਂ ਲੋਕ ਸਭਾ ਚੋਣਾਂ ਹੋਣਗੀਆਂ? ਦਰਅਸਲ, ਡਿਪਟੀ ਕਮਿਸ਼ਨਰਾਂ ਨੂੰ ਰਾਸ਼ਟਰਪਤੀ ਦੇ ਨਾਮ ਤੇ ਈਵੀਐੱਮ ਦੀ ਥਾਂ ਬੈਲਟ ਪੇਪਰ ਰਾਹੀਂ ਪਵਾਉਣ ਲਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਮੰਗ ਪੱਤਰ ਸੌਂਪਣ ਦਾ ਫ਼ੈਸਲਾ ਕੀਤਾ ਹੈ। ਇਹ ਮੰਗ ਪੱਤਰ 22 ਫਰਵਰੀ ਨੂੰ ਪੰਜਾਬ ਭਰ ਦੇ ਡੀਸੀਜ਼ ਨੂੰ ਸੌਂਪੇ ਜਾਣਗੇ।

ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਅੱਜ ਭਾਰਤ ਅੰਦਰ 20 ਸਾਲਾਂ ਤੋਂ ਸੱਤਾਧਾਰੀ ਭਾਜਪਾ, ਕਾਂਗਰਸੀ ਹੁਕਮਰਾਨਾਂ ਵੱਲੋਂ ਈਵੀਐਮ ਵੋਟ ਮਸ਼ੀਨਾਂ ਰਾਹੀਂ ਬਾਬਾ ਸਹਿਬ ਡਾ ਅੰਬੇਡਕਰ ਵੱਲੋਂ ਪ੍ਰਦਾਨ ਕੀਤੇ ਵੋਟ ਦੇ ਅਧਿਕਾਰ ਨੂੰ ਲੁੱਟ ਰਹੇ ਹਨ।

ਉਨ੍ਹਾਂ ਕਿਹਾ ਕਿ ਅੱਜ ਦੇਸ਼ ਅੰਦਰ ਵੱਧ ਰਹੀ ਬੇਰੁਜ਼ਗਾਰੀ, ਮਹਿੰਗਾਈ, ਭੁੱਖਮਰੀ ਦੀ ਜੜ ਈਵੀਐਮ ਹੀ ਹੈ ਪਾਸ਼ ਕੀਤੇ ਜਾ ਰਹੇ ਕਾਲੇ ਕਾਨੂੰਨਾਂ ਸਮੇਤ ਲੋਕਤੰਤਰ ਦੇ ਕੀਤੇ ਜਾ ਰਹੇ ਘਾਣ ਲਈ ਜੋ ਪਾਵਰ ਅੱਜ ਮੋਦੀ ਵਰਤ ਰਿਹਾ ਹੈ ਇਹ ਭਾਜਪਾ ਈਵੀਐਮ ਮਸ਼ੀਨਾਂ ਰਾਹੀਂ ਪ੍ਰਾਪਤ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਮੋਦੀ ਖਿਲਾਫ ਤਾਂ ਬੋਲਦੇ ਹਨ ਪਰ ਈਵੀਐਮ ਮਸ਼ੀਨਾਂ ਤੇ ਖਾਮੋਸ਼ ਹਨ।

ਉਨ੍ਹਾਂ ਦੱਸਿਆ ਕਿ 22 ਫਰਵਰੀ ਨੂੰ ਰਾਸ਼ਟਰੀ ਪਰਿਵਰਤਨ ਮੋਰਚਾ ਵੱਲੋਂ ਵਾਮਨ ਮੇਸਰਾਮ ਦੀ ਅਗਵਾਈ ਹੇਠ ਕੌਮੀ ਚੋਣ ਕਮਿਸ਼ਨ ਦੇ ਦਿੱਲੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਦਿੱਲੀ ਦੇ ਐਕਸ਼ਨ ਦੀ ਹਮਾਇਤ ਵਿੱਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਰਾਜ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਜਾਵੇਗਾ। ਉਨ੍ਹਾਂ ਈਵੀਐਮ ਬੰਦ ਕਰਾਉਣ ਦੇ ਹੱਕ ਵਿੱਚ ਲੋਕਾਂ ਨੂੰ 22 ਫਰਵਰੀ ਨੂੰ ਡੀਸੀ ਦਫਤਰ ਅੱਗੇ ਇਕੱਠੇ ਹੋਣ ਦੀ ਅਪੀਲ ਵੀ ਕੀਤੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments