Thursday, May 9, 2024
No menu items!
HomeChandigarhਕੀ ਪੰਜਾਬ ਦੇ ਮੰਤਰੀ Aman Arora ਲੜਣਗੇ ਸੰਗਰੂਰ ਤੋਂ ਲੋਕ ਸਭਾ ਚੋਣ?...

ਕੀ ਪੰਜਾਬ ਦੇ ਮੰਤਰੀ Aman Arora ਲੜਣਗੇ ਸੰਗਰੂਰ ਤੋਂ ਲੋਕ ਸਭਾ ਚੋਣ? ਪੜ੍ਹੋ ਸਪਸ਼ਟੀਕਰਨ

 

Aman Arora ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ

ਪੰਜਾਬ ਨੈੱਟਵਰਕ, ਸੰਗਰੂਰ-

Aman Arora ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਨੇ ਲੋਕ ਸਭਾ ਚੋਣਾਂ ਵਿੱਚ ਸੰਗਰੂਰ ਸੀਟ ਤੋਂ ਚੋਣ ਲੜਨ ਦੀਆਂ ਅਟਕਲਾਂ ਨੂੰ ਰੱਦ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਕਿਸੇ ਵੀ ਪੱਧਰ ’ਤੇ ਕੋਈ ਗੱਲਬਾਤ ਨਹੀਂ ਹੋਈ ਪਰ ਪਾਰਟੀ ਵਰਕਰ ਹੋਣ ਦੇ ਨਾਤੇ ਉਹ ਹਾਈਕਮਾਂਡ ਦੇ ਹਰ ਹੁਕਮ ਦੀ ਪਾਲਣਾ ਕਰਨਗੇ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਪੰਜਾਬ ‘ਚ AAP-ਕਾਂਗਰਸ ਦਾ ਨਹੀਂ ਹੋਵੇਗਾ ਗੱਠਜੋੜ, AAP ਇਕੱਲਿਆਂ ਲੜੇਗੀ 13 ਸੀਟਾਂ

ਮੀਡੀਆ ਨਾਲ ਗੱਲਬਾਤ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਆਪਣੀ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਦੇ ਆਧਾਰ ’ਤੇ ਪੰਜਾਬ ਵਿੱਚ ਵੋਟਾਂ ਮੰਗੇਗੀ।

ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਏਜੰਸੀਆਂ ਦੀ ਦੁਰਵਰਤੋਂ ਕਰਕੇ ਆਮ ਆਦਮੀ ਪਾਰਟੀ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸਿਆਸਤ ਤੋਂ ਪ੍ਰੇਰਿਤ ਈਡੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਸੰਮਨ ਭੇਜੇ ਜਾ ਰਹੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments