Friday, March 1, 2024
No menu items!
HomeEducationਕੀ ਪੰਜਾਬ ਬੋਰਡ ਮੁਲਤਵੀ ਕਰੇਗਾ 16 ਫਰਵਰੀ ਨੂੰ ਹੋਣ ਵਾਲੀਆਂ 10ਵੀਂ ਅਤੇ...

ਕੀ ਪੰਜਾਬ ਬੋਰਡ ਮੁਲਤਵੀ ਕਰੇਗਾ 16 ਫਰਵਰੀ ਨੂੰ ਹੋਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀ ਪ੍ਰੀਖਿਆਵਾਂ?

 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 16 ਫਰਵਰੀ ਨੂੰ ਲਏ ਜਾ ਰਹੇ ਪੇਪਰ ਮੁਲਤਵੀ ਕਰਨ ਦੀ ਕੀਤੀ ਮੰਗਪੰ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਕੀ ਪੰਜਾਬ ਸਕੂਲ ਸਿੱਖਿਆ ਬੋਰਡ 16 ਫਰਵਰੀ ਨੂੰ ਹੋਣ ਵਾਲੀਆਂ ਬਾਰਵੀਂ ਜਮਾਤ ਦੇ ਧਰਮ ਵਿਸ਼ੇ ਅਤੇ ਦਸਵੀਂ ਜਮਾਤ ਦੇ ਵਿਗਿਆਨ ਵਿਸ਼ੇ ਦੀ ਪ੍ਰੀਖਿਆ ਨੂੰ ਮੁਲਤਵੀ ਕਰੇਗਾ? ਇਹ ਸਵਾਲ ਇਸ ਲਈ ਉੱਠ ਰਿਹਾ ਹੈ, ਕਿਉਂਕਿ ਇਸ ਦਿਨ ਸੰਯੁਕਤ ਕਿਸਾਨ ਮੋਰਚਾ, ਕੇਂਦਰੀ ਟਰੇਡ ਯੂਨੀਅਨਾਂ, ਫੈਡਰੇਸ਼ਨਾਂ ਅਤੇ ਆਜ਼ਾਦ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ‘ਭਾਰਤ ਬੰਦ’ ਅਤੇ ‘ਹੜਤਾਲ’ ਦਾ ਸੱਦਾ ਦਿੱਤਾ ਗਿਆ ਹੈ।

ਦੱਸ ਦਈਏ ਕਿ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਸਮੇਤ ਪੰਜਾਬ ਦੀਆਂ ਪ੍ਰਮੁੱਖ ਅਧਿਆਪਕ ਜਥੇਬੰਦੀਆਂ ਦੀ ਵਰਚੁਅਲ ਮੀਟਿੰਗ ਹੋਈ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ, ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਅਤੇ ਟ੍ਰੇਡ ਯੂਨੀਅਨਾਂ ਦੇ ਸੱਦੇ 16 ਫਰਵਰੀ ਨੂੰ ਭਾਰਤ ਬੰਦ ਕੀਤਾ ਜਾ ਰਿਹਾ ਹੈ।

ਇਸੇ ਹੀ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਜਮਾਤ ਦੇ ਧਰਮ ਵਿਸ਼ੇ ਅਤੇ ਦਸਵੀਂ ਜਮਾਤ ਦੇ ਵਿਗਿਆਨ ਵਿਸ਼ੇ ਦੀ ਪ੍ਰੀਖਿਆ ਲੈਣ ਸੰਬੰਧੀ ਡੇਟ ਸ਼ੀਟ ਜ਼ਾਰੀ ਕੀਤੀ ਹੋਈ ਹੈ। ਭਾਰਤ ਬੰਦ ਹੋਣ ਅਤੇ ਸਰਕਾਰੀ ਤੇ ਨਿੱਜੀ ਬੱਸਾਂ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ ਦਿੱਤੇ ਚੱਕਾ ਜਾਮ ਦੇ ਸੱਦੇ ਤਹਿਤ ਵੱਖ-ਵੱਖ ਥਾਵਾਂ ‘ਤੇ ਰੋਕਾਂ ਅਤੇ ਸੜਕ ਜਾਮ ਦੀ ਸਥਿਤੀ ਬਣ ਸਕਦੀ ਹੈ ਜਿਸ ਕਾਰਣ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਤੱਕ ਆਉਣ ਜਾਣ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉਨ੍ਹਾਂ ਮੰਗ ਕੀਤੀ ਕਿ, 16 ਫਰਵਰੀ ਨੂੰ ਹੋਣ ਵਾਲੀਆਂ 10ਵੀਂ ਤੇ 12ਵੀਂ ਜਮਾਤ ਦੀ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਜਾਵੇ ਅਤੇ ਕਿਸੇ ਹੋਰ ਦਿਨ ਇਹ ਪ੍ਰੀਖਿਆ ਕਰਵਾਈ ਜਾਵੇ।

ਮੀਟਿੰਗ ਵਿਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਕਨਵੀਨਰ-ਕਮ-ਕੁਆਰਡੀਨੇਟਰ ਸਤੀਸ਼ ਰਾਣਾ ਅਤੇ ਕਨਵੀਨਰ ਜਰਮਨਜੀਤ ਸਿੰਘ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਗੌਰਮਿੰਟ ਸਕੂਲ ਟੀਚਰਜ਼਼ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਗੋਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਿਗਿਆਨਕ ਦੇ ਜਨਰਲ ਸਕੱਤਰ ਸੁਰਿੰਦਰ ਕੰਬੋਜ ਅਤੇ ਐਨ ਡੀ ਤਿਵਾੜੀ, ਡੈਮੋਕਰੇਟਿਕ ਟੀਚਰਜ਼ ਫ਼ਰੰਟ ਦੇ ਪ੍ਰਧਾਨ ਦਿਗ ਵਿਜੇ ਪਾਲ ਸ਼ਰਮਾ ਅਤੇ ਜਸਵਿੰਦਰ ਸਿੰਘ, ਮਾਸਟਰ ਕਾਡਰ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ, ਡੈਮੋਕਰੇਟਿਕ ਟੀਚਰਜ਼ ਫ਼ਰੰਟ ਦੇ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਅਤੇ ਗੁਰਿੰਦਰ ਸਿੰਘ ਘੁੱਕੇਵਾਲੀ, ਕੰਪਿਊਟਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ, 6635 ਈਟੀਟੀ ਅਧਿਆਪਕ ਯੂਨੀਅਨ ਦੇ ਪ੍ਰਧਾਨ ਦੀਪਕ ਕੰਬੋਜ ਅਤੇ ਸ਼ੈਲਿੰਦਰ ਕੁਮਾਰ, 4161 ਅਧਿਆਪਕ ਯੂਨੀਅਨ ਦੇ ਪ੍ਰਧਾਨ ਗੁਰਮੇਲ ਸਿੰਘ ਅਤੇ 4161 ਮਾਸਟਰ ਕਾਡਰ ਯੂਨੀਅਨ ਦੇ ਪ੍ਰਧਾਨ ਰਛਪਾਲ ਜਲਾਲਾਬਾਦ ਸ਼ਾਮਿਲ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments