Saturday, April 13, 2024
No menu items!
HomePunjabFirozpur 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਔਰਤ ਦੀ ਮੌਤ

Firozpur ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ ਔਰਤ ਦੀ ਮੌਤ

 

Firozpur: ਮਮਦੋਟ ‘ਚ ਅਸਮਾਨੀ ਬਿਜਲੀ ਡਿੱਗਣ ਨਾਲ ਕਮਰੇ ਦਾ ਲੈਂਟਰ ਡਿੱਗਿਆ, ਬਜ਼ੁਰਗ ਔਰਤ ਦੀ ਮਲਬੇ ਹੇਠ ਦੱਬ ਕੇ ਮੌਤ

ਬਗ਼ੀਚਾ ਸਿੰਘ, ਮਮਦੋਟ (ਫਿਰੋਜ਼ਪੁਰ) –

ਨਜ਼ਦੀਕੀ ਪਿੰਡ ਨਵਾਂ ਬਾਰੇ ’ਚ ਐਤਵਾਰ ਨੂੰ ਇਕ ਘਰ ਦੀ ਛੱਤ ’ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਮਰੇ ਦੀ ਛੱਤ ਦਾ ਲੈਂਟਰ ਡਿੱਗ ਗਿਆ ਤੇ ਕਮਰੇ ’ਚ ਸੌਂ ਰਹੀ ਇਕ ਬਜ਼ੁਰਗ ਔਰਤ ਦੀ ਮਲਬੇ ਹੇਠ ਦੱਬ ਕੇ ਮੌਤ ਹੋ ਗਈ।

ਐਤਵਾਰ ਨੂੰ ਭਾਰੀ ਮੀਂਹ ਤੇ ਝੱਖੜ ਕਾਰਨ ਜ਼ਿਲ੍ਹੇ ਵਿਚ ਕਈ ਥਾਵਾਂ ’ਤੇ ਫ਼ਸਲਾਂ ਤਬਾਹ ਹੋ ਗਈਆਂ। ਘਰ ਦੀ ਛੱਤ ’ਤੇ ਬਿਜਲੀ ਡਿੱਗਣ ਕਾਰਨ ਛੱਤ ਦਾ ਲੈਂਟਰ ਡਿੱਗ ਗਿਆ ਅਤੇ ਘਰ ’ਚ ਸੌਂ ਰਹੀ ਬਜ਼ੁਰਗ ਔਰਤ ਦੀ ਮੌਤ ਹੋ ਗਈ।

ਮ੍ਰਿਤਕ ਬਜ਼ੁਰਗ ਔਰਤ ਦੇ ਪੁੱਤਰ ਤਰਸੇਮ ਸਿੰਘ ਨੇ ਦੱਸਿਆ ਕਿ ਐਤਵਾਰ ਸ਼ਾਮ ਕਰੀਬ 5 ਵਜੇ ਉਨ੍ਹਾਂ ਦੇ ਘਰ ਦੀ ਛੱਤ ’ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਮਰੇ ਦੀ ਛੱਤ ਹੇਠ ਅੰਦਰ ਸੌਂ ਰਹੀ ਉਸ ਦੀ ਮਾਤਾ ਪ੍ਰੀਤਮ ਕੌਰ ’ਤੇ ਡਿੱਗ ਗਈ ਤੇ ਉਹ ਮਲਬੇ ਹੇਠ ਦੱਬ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ।

ਉਸ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਸਖ਼ਤ ਮਿਹਨਤ ਕਰਦਾ ਸੀ। ਅਜਿਹੇ ’ਚ ਜੇਕਰ ਘਰ ਦੀ ਛੱਤ ਡਿੱਗ ਗਈ ਹੈ ਤਾਂ ਉਨ੍ਹਾਂ ਲਈ ਦੁਬਾਰਾ ਘਰ ਬਣਾਉਣਾ ਮੁਸ਼ਕਿਲ ਹੈ ਪਰਿਵਾਰ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। pj

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments