Monday, April 22, 2024
No menu items!
HomeChandigarhYellow Alert: ਮੌਸਮ ਵਿਭਾਗ ਵੱਲੋਂ ਪੰਜਾਬ 'ਚ ਭਾਰੀ ਮੀਂਹ ਪੈਣ ਬਾਰੇ ਯੈਲੋ...

Yellow Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ

 

Yellow Alert: 11 ਮਾਰਚ ਅਤੇ 14 ਮਾਰਚ ਨੂੰ ਪੰਜਾਬ ਦੇ ਅੰਦਰ ਭਾਰੀ ਮੀਂਹ ਸਮੇਤ ਤੂਫਾਨ ਚੱਲਣ ਦੀ ਸੰਭਾਵਨਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

Yellow Alert: ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਦੋ ਦਿਨ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ, 11 ਮਾਰਚ ਅਤੇ 14 ਮਾਰਚ ਨੂੰ ਪੰਜਾਬ ਦੇ ਅੰਦਰ ਭਾਰੀ ਮੀਂਹ ਸਮੇਤ ਤੂਫਾਨ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ-Big gift to employees: ਚੰਡੀਗੜ੍ਹ! ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫ਼ਾ, DC ਰੇਟ ‘ਚ ਹੋਇਆ ਵਾਧਾ

ਇਥੇ ਜਾਣਕਾਰੀ ਲਈ ਦੱਸ ਦਈਏ ਕਿ, ਮੌਸਮ ਵਿਭਾਗ (IMD) ਨੇ ਕਿਹਾ ਕਿ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸਪਾਸ ਰਹੇਗਾ।

ਉਥੇ ਹੀ ਦੂਜੇ ਪਾਸੇ, ਮੌਸਮ ਵਿਭਾਗ (IMD) ਅਨੁਸਾਰ, ਦੋ ਪੱਛਮੀ ਗੜਬੜੀ 10 ਅਤੇ 12 ਮਾਰਚ ਦੀ ਰਾਤ ਤੋਂ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਤ ਕਰ ਸਕਦੀ ਹੈ।

ਇਹ ਵੀ ਪੜ੍ਹੋ-Punjab Cabinet Meeting: ਪੰਜਾਬ ਕੈਬਨਿਟ ਨੇ ਲਏ ਵੱਡੇ ਫ਼ੈਸਲੇ, ਨਵੀਆਂ ਭਰਤੀਆਂ ਨੂੰ ਮਿਲੀ ਮਨਜ਼ੂਰੀ- ਵੇਖੋ ਵੀਡੀਓ

ਇਸ ਕਾਰਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ‘ਚ ਵੱਖ-ਵੱਖ ਥਾਵਾਂ ‘ਤੇ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ 11 ਤੋਂ 14 ਮਾਰਚ ਦੌਰਾਨ ਉੱਤਰਾਖੰਡ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ-AI Teacher in India: ਹੁਣ ਸਕੂਲਾਂ ‘ਚ ਪੜ੍ਹਾਉਣਗੇ AI ਅਧਿਆਪਕ, ਵੇਖੋ ਵੀਡੀਓ

ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ 11 ਤੋਂ 14 ਤਰੀਕ ਨੂੰ ਪੰਜਾਬ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਕਿਹਾ ਕਿ 10 ਮਾਰਚ ਦੌਰਾਨ ਉੜੀਸਾ, ਸਿੱਕਮ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਵਿੱਚ ਖਿੰਡੇ-ਪੁੰਡੇ ਮੀਂਹ ਪੈਣ ਦੀ ਸੰਭਾਵਨਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments