ਵਿਰੋਧੀ ਧਿਰ ਦੇ ਨੇਤਾ ਚੀਮਾ ਦੀ ਪ੍ਰੈਸ ਕਾਨਫਰੰਸ ਦੌਰਾਨ ਲੱਗੀ ਅੱਗ

663

ਚੰਡੀਗੜ੍ਹ 18 may:

ਅੱਜ ਚੰਡੀਗੜ੍ਹ ਵਿਖੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਏ.ਸੀ ਨੂੰ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਏ.ਸੀ. ਨੂੰ ਅੱਗ ਲੱਗਣ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਨੂੰ ਦੂਜੀ ਥਾਂ ‘ਤੇ ਸ਼ਿਫ਼ਟ ਕਰ ਦਿੱਤਾ ਗਿਆ।

ਜਾਣਕਾਰੀ ਮਿਲੀ ਹੈ ਕਿ ਚੰਡੀਗੜ੍ਹ ਦੇ ਸੈਕਟਰ-39 ਸਥਿਤ ਕੋਠੀ ਵਿਚ ਇਹ ਪ੍ਰੈਸ ਕਾਨਫਰੰਸ ਚੱਲ ਰਹੀ ਸੀ ਅਤੇ ਸ਼ਾਰਟ ਸਰਕਟ ਦੇ ਕਾਰਨ ਏ.ਸੀ. ਨੂੰ ਅੱਗ ਲੱਗ ਗਈ। ਮੌਕੇ ‘ਤੇ ਮੌਜ਼ੂਦ ਜਾਣਕਾਰ ਦੇ ਮੁਤਾਬਿਕ ਕੋਈ ਵੀ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ, ਜਦੋਂਕਿ ਮਾਲੀ ਨੁਕਸਾਨ ਹੀ ਹੋਇਆ ਹੈ।