Join WhatsApp

Join Now

ਪੰਜਾਬ ਸਿਰ ਕਰਜ਼ਾ ਚਰਮ ਸੀਮਾ ‘ਤੇ…! ਭਗਵੰਤ ਮਾਨ ਸਰਕਾਰ ਨੇ ਸੂਬੇ ਨੂੰ ਕਰ’ਤਾ ਕੰਗਾਲ: ਰਾਜਾ ਵੜਿੰਗ ਦਾ ਵੱਡਾ ਦੋਸ਼

On: ਅਗਸਤ 29, 2026 9:06 ਬਾਃ ਦੁਃ

 

ਪੰਜਾਬ ਸਿਰ ਕਰਜ਼ਾ ਚਰਮ ਸੀਮਾ ‘ਤੇ…! ਭਗਵੰਤ ਮਾਨ ਸਰਕਾਰ ਨੇ ਸੂਬੇ ਨੂੰ ਕਰ’ਤਾ ਕੰਗਾਲ: ਰਾਜਾ ਵੜਿੰਗ ਦਾ ਵੱਡਾ ਦੋਸ਼

2027 ਦੀਆਂ ਚੋਣਾਂ ਲਈ ਕਾਂਗਰਸ ਨੇ ਕੱਸਿਆ ਕਮਰਕੱਸਾ, ਰਾਜਾ ਵੜਿੰਗ ਵੱਲੋਂ ਸਮਰਾਲਾ ’ਚ ਪਾਰਟੀ ਆਗੂਆਂ ਨਾਲ ਮੀਟਿੰਗ

ਸਮਰਾਲਾ, 29 ਅਗਸਤ 2026- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਮਰਾਲਾ ਵਿਖੇ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਨਿਵਾਸ ਸਥਾਨ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਯੂਥ ਕਾਂਗਰਸ ਦੇ ਨਵ-ਨਿਯੁਕਤ ਪੰਜਾਬ ਵਾਈਸ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਨੂੰ ਵਧਾਈ ਦਿੱਤੀ ਅਤੇ ਅਮਰੀਕ ਸਿੰਘ ਢਿੱਲੋਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਸਰਗਰਮ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਨਸ਼ਾ, ਬੇਰੋਜ਼ਗਾਰੀ ਅਤੇ ਕਰਜ਼ੇ ਦੀ ਸਮੱਸਿਆ ਗੰਭੀਰ ਰੂਪ ਧਾਰ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਕਰਜ਼ੇ ਦੇ ਵਿਆਜ ਵਜੋਂ ਰੋਜ਼ਾਨਾ ਕਰੀਬ 80 ਕਰੋੜ ਰੁਪਏ ਅਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਆਰਥਿਕ ਸੰਕਟ ਵੱਲ ਵਧ ਰਿਹਾ ਹੈ ਅਤੇ ਵੱਖ-ਵੱਖ ਵਰਗਾਂ ਵਿੱਚ ਸਰਕਾਰ ਪ੍ਰਤੀ ਨਾਰਾਜ਼ਗੀ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਲੋਕਾਂ ਦੀ ਰਾਏ ਨਾਲ ਆਪਣਾ ਵਿਜ਼ਨ ਡਾਕੂਮੈਂਟ ਤਿਆਰ ਕਰੇਗੀ। ਡਾ. ਅਮਰ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਮੈਨੀਫੈਸਟੋ ਕਮੇਟੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਇਕੱਠੇ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ, ਗਰੀਬਾਂ, ਮੁਲਾਜ਼ਮਾਂ ਅਤੇ ਨੌਜਵਾਨਾਂ ਨਾਲ ਸਬੰਧਤ ਮੁੱਦਿਆਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਨਸ਼ਿਆਂ ਅਤੇ ਗੈਂਗਸਟਰਵਾਦ ’ਤੇ ਕਾਬੂ ਪਾਉਣ, ਰੁਜ਼ਗਾਰ ਦੇ ਮੌਕੇ ਵਧਾਉਣ ਅਤੇ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਠੋਸ ਨੀਤੀਆਂ ਤਿਆਰ ਕੀਤੀਆਂ ਜਾਣਗੀਆਂ। ਯੂਥ ਕਾਂਗਰਸ ਨੂੰ ਪਾਰਟੀ ਦਾ ਭਵਿੱਖ ਦੱਸਦਿਆਂ ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚੋਂ ਹੀ ਭਵਿੱਖ ਦੇ ਵਿਧਾਇਕ ਅਤੇ ਸੰਸਦ ਮੈਂਬਰ ਤਿਆਰ ਹੋਣਗੇ।

ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਵੜਿੰਗ ਨੇ ਮਹਿੰਗਾਈ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਖੰਡ, ਪੈਟਰੋਲ, ਗੈਸ ਸਿਲੰਡਰ ਅਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿੱਚ ਵਾਧੇ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਆਪਣਾ ਸੰਘਰਸ਼ ਜਾਰੀ ਰੱਖੇਗੀ ਅਤੇ 2027 ਦੀਆਂ ਚੋਣਾਂ ਲਈ ਪਾਰਟੀ ਪੂਰੀ ਤਰ੍ਹਾਂ ਤਿਆਰ ਹੋਵੇਗੀ।

ਇਸ ਮੌਕੇ ਯੂਥ ਕਾਂਗਰਸ ਦੇ ਪੰਜਾਬ ਵਾਈਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਪੋਤਰੇ ਕਰਨਵੀਰ ਸਿੰਘ ਢਿੱਲੋਂ ਨੇ ਸਮਰਾਲਾ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲੜਨ ਦੀ ਦਾਅਵੇਦਾਰੀ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਤਜਰਬੇਕਾਰ ਆਗੂਆਂ ਦੇ ਸਤਿਕਾਰ ਦੇ ਨਾਲ ਨੌਜਵਾਨ ਅਤੇ ਨਵੇਂ ਚਿਹਰਿਆਂ ਨੂੰ ਅੱਗੇ ਲਿਆਉਣ ਦੀ ਪਰੰਪਰਾ ’ਤੇ ਚੱਲਦੀ ਰਹੀ ਹੈ।

ਕਰਨਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਸਮਰਾਲਾ ਹਲਕੇ ਦੀਆਂ ਰਾਜਨੀਤਿਕ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੁੜੇ ਹੋਏ ਹਨ ਅਤੇ ਛੋਟੀ ਜਾਂ ਵੱਡੀ ਚੋਣ ਦੌਰਾਨ ਪਾਰਟੀ ਲਈ ਸਰਗਰਮੀ ਨਾਲ ਕੰਮ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਢਿੱਲੋਂ ਪਰਿਵਾਰ ਦੀ ਕਾਂਗਰਸ ਪਾਰਟੀ ਨੂੰ ਲੰਬੇ ਸਮੇਂ ਤੋਂ ਵੱਡੀ ਦੇਣ ਰਹੀ ਹੈ ਅਤੇ ਉਹ ਪਾਰਟੀ ਦੀ ਮਜ਼ਬੂਤੀ ਲਈ ਆਪਣੀ ਭੂਮਿਕਾ ਨਿਭਾਉਂਦੇ ਰਹਿਣਗੇ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment