ਕਿਸਾਨਾਂ ਆਗੂਆਂ ਦੇ ਘਰਾਂ ‘ਤੇ ਛਾਪੇਮਾਰੀ ਜਮਹੂਰੀਅਤ ਦਾ ਕਤਲ: DTF

On: ਫਰਵਰੀ 6, 2026 5:01 ਬਾਃ ਦੁਃ

 

ਕਿਸਾਨਾਂ ਆਗੂਆਂ ਦੇ ਘਰਾਂ ‘ਤੇ ਛਾਪੇਮਾਰੀ ਜਮਹੂਰੀਅਤ ਦਾ ਕਤਲ: DTF

ਮੋਹਾਲੀ, 6 ਫਰਵਰੀ 2026 –

ਪੰਜਾਬ ਸਰਕਾਰ ਲੋਕਾਂ ਦੀਆਂ ਹੱਕੀ ਮੰਗਾਂ ਅਤੇ ਬੁਨਿਆਦੀ ਅਧਿਕਾਰਾਂ ਨੂੰ ਡੰਡੇ ਦੇ ਜ਼ੋਰ ਨਾਲ਼ ਦਬਾਉਣ ਦੇ ਰਾਹ ਪਈ ਹੋਈ ਹੈ।

ਸੂਬੇ ਨੂੰ ਪੁਲੀਸ ਸਟੇਟ ਬਣਾ ਕੇ ਚਲਾਇਆ ਜਾ ਰਿਹਾ ਹੈ।ਪ੍ਰਤੀਨਿੱਧ ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰ ਫਰੰਟ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੇ ਘਰਾਂ ਵਿੱਚ ਪੰਜਾਬ ਪੁਲਿਸ ਵੱਲੋਂ ਤੜਕਸਾਰ ਕੀਤੀ ਛਾਪੇਮਾਰੀ ਅਤੇ ਕਿਸਾਨਾਂ ਦੀ ਫੜੋ ਫੜਾਈ ਦੀ ਸਖਤ ਸ਼ਬਦਾਂ ਵਿੱਚ ਨਖੇਧੀ ਕਰਦਿਆਂ ਕਿਹਾ ਕਿ ਆਪ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਅਤੇ ਹੋਰ ਕਿਰਤੀ ਲੋਕਾਂ ਤੇ ਹਰ ਰੋਜ਼ ਜ਼ਬਰ ਢਾਹਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਧਰਨਿਆਂ ਵਿੱਚੋਂ ਪੈਦਾ ਹੋਈ ਪਾਰਟੀ ਧਰਨਾ ਪ੍ਰਦਰਸ਼ਨ ਕਰਨ ਦੇ ਜਮਹੂਰੀ ਹੱਕਾਂ ਨੂੰ ਕਤਲ ਕਰ ਰਹੀ ਹੈ।

ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸ਼ਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ,ਸੂਬਾ ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਸਯੁੰਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਸਿੰਘ ਅਤੇ ਸਹਾਇਕ ਪ੍ਰੈੱਸ ਸਕੱਤਰ ਰਾਜਵਿੰਦਰ ਬੈਣੀਵਾਲ ਨੇ ਸੂਬਾ ਸਰਕਾਰ ਦੇ ਲੋਕ ਵਿਰੋਧੀ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਜੇਲ੍ਹ ਵਿੱਚ ਬੰਦ ਦੋ ਕਿਸਾਨ ਆਗੂਆਂ ਵਿੱਚੋਂ ਇੱਕ ਕਿਸਾਨ ਆਗੂ ਨੂੰ ਤਾਂ ਉਸਦੀ ਮਾਤਾ ਦੇ ਸਸਕਾਰ ਤੇ ਮ੍ਰਿਤਕ ਦੇਹ ਨੂੰ ਅਗਨੀ ਭੇਂਟ ਕਰਨ ਦੀ ਇਜਾਜ਼ਤ ਹੀ ਨਹੀਂ ਦਿੱਤੀ ਗਈ। ਵਰਨਣਯੋਗ ਹੈ ਕਿ ਸਾਲ 2025 ਦੌਰਾਨ ਆਦਰਸ਼ ਸਕੂਲ ਚਾਉੰਕੇ ਦੀ ਕਥਿਤ ਭ੍ਰਿਸ਼ਟ ਮੈਨੇਜਮੈਂਟ ਖ਼ਿਲਾਫ਼ ਨੌਕਰੀ ਤੋਂ ਹਟਾਏ ਗਏ ਅਧਿਆਪਕਾਂ ਨੂੰ ਇਨਸਾਫ ਦਿਵਾਉਣ ਲਈ ਕਿਸਾਨ ਆਗੂਆਂ ਨੇ ਸੰਘਰਸ ਕੀਤਾ ਸੀ।

ਜਿਸ ਨੂੰ ਆਧਾਰ ਬਣਾ ਕੇ ਰੰਜਿਸ਼ ਤਹਿਤ ਇਨ੍ਹਾਂ ਦੋ ਕਿਸਾਨ ਆਗੂਆਂ ਤੇ ਪਰਚੇ ਦਰਜ਼ ਕੀਤੇ ਗਏ ਅਤੇ ਜਬਰੀ ਜੇਲ੍ਹ ਵਿੱਚ ਬੰਦ ਕੀਤਾ ਗਿਆ। ਆਗੂਆਂ ਦੀ ਰਿਹਾਈ ਲਈ ਕੀਤੇ ਜਾ ਰਹੇ ਜਮਹੂਰੀ ਪ੍ਰਦਰਸ਼ਨ ਨੂੰ ਦਬਾਉਣ ਲਈ ਕੱਲ੍ਹ ਤੜਕਸਾਰ ਕਿਸਾਨਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ ਪ੍ਰੀਵਾਰਕ ਮੇਬਰਾਂ ਨਾਲ਼ ਬਦਸਲੂਕੀ ਕੀਤੀ ਗਈ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਤੁਰੰਤ ਬੰਦ ਕੀਤਾ ਜਾਵੇ, ਜੇਲ੍ਹ ਵਿੱਚ ਬੰਦ ਆਗੂਆਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।

Join WhatsApp

Join Now

Leave a Comment