Join WhatsApp

Join Now

Rail Roko Andolan Punjab! ਪੰਜਾਬ ‘ਚ 4 ਜੁਲਾਈ ਨੂੰ ‘ਰੇਲ ਰੋਕੋ’ ਅੰਦੋਲਨ ਦਾ ਐਲਾਨ

On: June 30, 2026 7:43 PM
Rail Roko Andolan Punjab

 

Rail Roko Andolan Punjab! ਪੰਜਾਬ ‘ਚ 4 ਜੁਲਾਈ ਨੂੰ ‘ਰੇਲ ਰੋਕੋ’ ਅੰਦੋਲਨ ਦਾ ਐਲਾਨ

Rail Roko Andolan Punjab! ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਪੰਥਕ ਅਤੇ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਵਿੱਚ ਲਿਆ ਗਿਆ ਵੱਡਾ ਫੈਸਲਾ- 15 ਅਗਸਤ ਨੂੰ ਉਲੀਕੀ ਗਈ ‘ਆਰ-ਪਾਰ ਦੀ ਲੜਾਈ’ ਲਈ ਰਣਨੀਤੀ ਤਿਆਰ; ਦੇਸ਼-ਵਿਦੇਸ਼ ਦੀਆਂ ਅੰਬੈਸੀਆਂ ਤੱਕ ਪਹੁੰਚ ਕਰੇਗਾ ਮੋਰਚਾ

Rail Roko Andolan Punjab! ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਜੂਨ 2026: ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਇੱਕ ਵਾਰ ਫਿਰ ਵੱਡੇ ਜਨ ਅੰਦੋਲਨ ਦੀ ਆਹਟ ਸੁਣਾਈ ਦੇਣ ਲੱਗੀ ਹੈ। ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਅੱਜ ਪੰਥਕ ਅਤੇ ਕਿਸਾਨ ਜਥੇਬੰਦੀਆਂ ਦੀ ਇੱਕ ਬੇਹੱਦ ਅਹਿਮ ਇਕੱਤਰਤਾ ਹੋਈ, ਜਿਸ ਵਿੱਚ ਸੂਬੇ ਦੇ ਮੌਜੂਦਾ ਸਿਆਸੀ, ਸਮਾਜਿਕ ਅਤੇ ਧਾਰਮਿਕ ਮੁੱਦਿਆਂ ‘ਤੇ ਲੰਮੀ ਚਰਚਾ ਕੀਤੀ ਗਈ।

ਮੀਟਿੰਗ ਵਿੱਚ ਸਾਰੀਆਂ ਜਥੇਬੰਦੀਆਂ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਐਲਾਨ ਕੀਤਾ ਗਿਆ ਕਿ ਪੰਜਾਬ ਦੇ ਭਖਦੇ ਮੁੱਦਿਆਂ ਦੇ ਹੱਲ ਲਈ ਹੁਣ ਸੂਬਾ ਪੱਧਰ ‘ਤੇ ਆਰ-ਪਾਰ ਦਾ ਜਨ ਅੰਦੋਲਨ ਵਿੱਢਿਆ ਜਾਵੇਗਾ। ਮੀਟਿੰਗ ਦੌਰਾਨ ਸੰਘਰਸ਼ ਦੀ ਰੂਪ-ਰੇਖਾ ਉਲੀਕਦੇ ਹੋਏ ਆਗੂਆਂ ਨੇ ਐਲਾਨ ਕੀਤਾ ਕਿ ਆਉਣ ਵਾਲੀ 4 ਜੁਲਾਈ ਨੂੰ ਸਰਹਿੰਦ ਵਿਖੇ ਵਿਸ਼ਾਲ ‘ਰੇਲ ਰੋਕੋ’ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਜਥੇਬੰਦੀਆਂ ਨੇ ਸਾਫ਼ ਕਰ ਦਿੱਤਾ ਹੈ ਕਿ 15 ਅਗਸਤ ਨੂੰ ਉਲੀਕੇ ਗਏ ਵੱਡੇ ਪ੍ਰਦਰਸ਼ਨ ਦੀਆਂ ਤਿਆਰੀਆਂ ਵੀ ਹੁਣੇ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਸਬੰਧੀ ਅਗਲੀ ਰਣਨੀਤੀ ‘ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।

ਇਸ ਇਕੱਤਰਤਾ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਪ੍ਰਮੁੱਖਤਾ ਨਾਲ ਗੂੰਜਿਆ। ਆਗੂਆਂ ਨੇ ਕਿਹਾ ਕਿ ਇਸ ਗੰਭੀਰ ਮਾਮਲੇ ਵੱਲ ਵਿਸ਼ਵ ਪੱਧਰੀ ਧਿਆਨ ਖਿੱਚਣ ਲਈ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਮੁਹਿੰਮ ਚਲਾਈ ਜਾਵੇਗੀ। ਇਸ ਤਹਿਤ ਸੰਯੁਕਤ ਰਾਸ਼ਟਰ ਸੰਘ (UNO), ਦੁਨੀਆ ਭਰ ਦੀਆਂ ਅੰਬੈਸੀਆਂ (ਦੂਤਾਵਾਸਾਂ) ਅਤੇ ਵੱਖ-ਵੱਖ ਦੇਸ਼ਾਂ ਦੇ ਸੰਸਦ ਮੈਂਬਰਾਂ ਨੂੰ ਵਿਸ਼ੇਸ਼ ਪੱਤਰ ਭੇਜੇ ਜਾਣਗੇ।

ਇਸ ਮੌਕੇ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਭਾਈ ਜਸਵੀਰ ਸਿੰਘ ਰੋਡੇ, ਭਾਈ ਮੋਹਕਮ ਸਿੰਘ, ਭਾਈ ਸਤਨਾਮ ਸਿੰਘ ਮਨਾਵਾਂ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜੱਥੇਦਾਰ ਗੁਰਦੀਪ ਸਿੰਘ, ਗੁਰਚਰਨ ਸਿੰਘ ਹਵਾਰਾ, ਗੁਰਜੰਟ ਸਿੰਘ, ਭਰਪੂਰ ਸਿੰਘ, ਭੂਪਿੰਦਰ ਸਿੰਘ, ਕੁਲਦੀਪ ਸਿੰਘ ਡੱਲਾ, ਸੰਤ ਚਰਨਜੀਤ ਸਿੰਘ ਜਸੋਵਾਲ, ਸਰਦੂਲ ਸਿੰਘ, ਪਾਲ ਸਿੰਘ, ਬਲਵਿੰਦਰ ਸਿੰਘ, ਗੁਰਿੰਦਰ ਸਿੰਘ ਭੰਗੂ, ਡਾ. ਦਰਸ਼ਨ ਪਾਲ, ਸੁੱਖ ਗਿੱਲ ਮੋਗਾ, ਜੀਤ ਔਲਖ, ਇੰਦਰਵੀਰ ਸਿੰਘ ਪਟਿਆਲਾ, ਭਾਈ ਪਾਲ ਸਿੰਘ ਫਰਾਂਸ ਅਤੇ ਰੇਸ਼ਮ ਸਿੰਘ ਖਰੜ ਸ਼ਾਮਲ ਸਨ।

ਇਸ ਅਹਿਮ ਇਕੱਤਰਤਾ ਵਿੱਚ ਅਕਾਲੀ ਦਲ ਵਾਰਿਸ ਪੰਜਾਬ, ਅਕਾਲੀ ਦਲ ਅੰਮ੍ਰਿਤਸਰ, ਯੂਨਾਈਟਿਡ ਅਕਾਲੀ ਦਲ, ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਅਤੇ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਨੁਮਾਇੰਦੇ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment