ਪੰਜਾਬ ਨੈੱਟਵਰਕ, ਚੰਡੀਗੜ੍ਹ-
ਮੌਸਮ ਵਿਭਾਗ ਦੇ ਵਲੋਂ ਅਲਰਟ ਜਾਰੀ ਕਰਦਿਆ ਹੋਇਆ ਪੰਜਾਬ ਸੂਬੇ ਦੇ ਅੰਦਰ ਤਿੰਨ ਦਿਨਾਂ ਲਈ ਹਲਕੇ ਤੋਂ ਦਰਮਿਆਨੇ ਮੀਂਹ ਦੀ ਚੇਤਾਵਨੀ ਦਿੱਤੀ ਹੈ।
ਮੌਸਮ ਵਿਭਾਗ ਚੰਡੀਗੜ੍ਹ ਦੀ ਮੰਨੀਏ ਤਾਂ, 5 ਸਤੰਬਰ ਤੋਂ ਲੈ ਕੇ 7 ਸਤੰਬਰ 2023 ਤੱਕ ਸੂਬੇ ਦੇ ਕੁੱਝ ਹਿੱਸਿਆਂ ਵਿਚ ਮੀਂਹ ਪੈ ਸਕਦਾ ਹੈ।
ਦੱਸ ਦਈਏ ਕਿ, ਅਗਸਤ ਤੋਂ ਬਾਅਦ ਹੁਣ ਤੱਕ ਸਤੰਬਰ ਮਹੀਨੇ ਵਿੱਚ ਮਾਨਸੂਨ ਸ਼ਾਂਤ ਰਿਹਾ ਹੈ ਅਤੇ ਗਰਮੀ ਵਧ ਰਹੀ ਹੈ।
ਹੁੰਮਸ ਭਰੀ ਗਰਮੀ ਨੇ ਕਈ ਇਲਾਕਿਆਂ ਵਿਚ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ।
ਦੂਜੇ ਪਾਸੇ, ਮੌਸਮ ਵਿਭਾਗ ਨੇ ਅੱਜ ਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਮੱਧ ਪ੍ਰਦੇਸ਼, ਮਹਾਰਾਸ਼ਟਰ, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੜੀਸਾ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਗਰਜ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ (IMD) ਨੇ ਅੱਜ ਉੱਤਰ-ਪੂਰਬੀ ਭਾਰਤ ਦੇ ਰਾਜਾਂ ਅਸਾਮ, ਮੇਘਾਲਿਆ, ਨਾਗਾਲੈਂਡ, ਤ੍ਰਿਪੁਰਾ, ਮਿਜ਼ੋਰਮ ਅਤੇ ਮਨੀਪੁਰ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।
Recent satellite imagery suggests the possibility of moderate/severe thunderstorms accompanied with lightening at isolated places and light to moderate spells of rainfall (occasional one or two intense spell) over Gangetic West Bengal, Jharkhand, Odisha, Chhattisgarh, pic.twitter.com/JppxUebVkw
— India Meteorological Department (@Indiametdept) September 3, 2023
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)