Join WhatsApp

Join Now

Rain Alert: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ; ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ!

On: ਜੁਲਾਈ 28, 2026 8:09 ਬਾਃ ਦੁਃ

 

Rain Alert: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ; ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ!

ਚੰਡੀਗੜ੍ਹ, 28 ਜੁਲਾਈ 2026 Rain Alert- ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਐਗਰੋਮੈਟ ਬੁਲੇਟਿਨ ਅਨੁਸਾਰ ਪੰਜਾਬ ਵਿੱਚ 28-29 ਜੁਲਾਈ ਤੋਂ 1 ਅਗਸਤ 2026 ਤੱਕ ਲਗਾਤਾਰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਅਤੇ ਅਸਮਾਨੀ ਬਿਜਲੀ ਡਿੱਗਣ ਦਾ ਵੀ ਖ਼ਤਰਾ ਪ੍ਰਗਟਾਇਆ ਗਿਆ ਹੈ।

ਮੌਸਮ ਵਿਭਾਗ ਨੇ 29 ਜੁਲਾਈ ਨੂੰ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਦਕਿ 30 ਜੁਲਾਈ, 31 ਜੁਲਾਈ ਅਤੇ 1 ਅਗਸਤ ਨੂੰ ਵੀ ਕਈ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਦੇ ਮੱਦੇਨਜ਼ਰ ਵੱਖ-ਵੱਖ ਖੇਤੀ ਖੋਜ ਕੇਂਦਰਾਂ (AMFUs) ਵੱਲੋਂ ਕਿਸਾਨਾਂ ਅਤੇ ਪਸ਼ੂ ਪਾਲਕਾਂ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਆਗਾਮੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਕਿਸਾਨਾਂ ਨੂੰ ਫ਼ਸਲਾਂ ਵਿੱਚ ਵਾਧੂ ਖਾਦਾਂ (ਯੂਰੀਆ) ਪਾਉਣ, ਕੀਟਨਾਸ਼ਕਾਂ ਦੇ ਸਪ੍ਰੇਅ ਕਰਨ ਅਤੇ ਵਾਧੂ ਸਿੰਚਾਈ ਕਰਨ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਗਈ ਹੈ। ਝੋਨੇ, ਮੱਕੀ ਅਤੇ ਗੰਨੇ ਦੀ ਫ਼ਸਲ ਵਿੱਚੋਂ ਵਾਧੂ ਬਾਰਿਸ਼ ਦਾ ਪਾਣੀ ਕੱਢਣ ਲਈ ਨਿਕਾਸੀ ਪ੍ਰਬੰਧ ਪੁਖ਼ਤਾ ਰੱਖਣ ਲਈ ਕਿਹਾ ਗਿਆ ਹੈ, ਤਾਂ ਜੋ ਮੱਕੀ ਵਿੱਚ ‘ਬੈਕਟੀਰੀਅਲ ਸਟਾਲਕ ਰਾਟ’ (ਤਣੇ ਦੇ ਗਲਣ) ਵਰਗੀਆਂ ਬੀਮਾਰੀਆਂ ਤੋਂ ਬਚਾਅ ਹੋ ਸਕੇ।

ਜਿਨ੍ਹਾਂ ਕਿਸਾਨਾਂ ਨੇ ਝੋਨਾ/ਬਾਸਮਤੀ ਲਗਾਇਆ ਹੈ, ਉਹ ਖੇਤਾਂ ਵਿੱਚ ਲਗਾਤਾਰ ਪਾਣੀ ਖੜ੍ਹਾ ਨਾ ਰੱਖਣ ਅਤੇ ਲੋੜ ਅਨੁਸਾਰ ਹੀ ਸਿੰਚਾਈ ਕਰਨ। ਸਦਾਬਹਾਰ ਫਲਦਾਰ ਪੌਦੇ (ਜਿਵੇਂ ਕਿੰਨੂ, ਅੰਬ, ਅਮਰੂਦ, ਲੀਚੀ) ਲਗਾਉਣ ਲਈ ਇਹ ਢੁਕਵਾਂ ਸਮਾਂ ਹੈ, ਪਰ ਬਾਗਾਂ ਵਿੱਚੋਂ ਬਾਰਿਸ਼ ਦਾ ਵਾਧੂ ਪਾਣੀ ਤੁਰੰਤ ਬਾਹਰ ਕੱਢਿਆ ਜਾਵੇ।

ਮੌਸਮ ਵਿਭਾਗ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਭਾਰੀ ਬਾਰਿਸ਼ ਅਤੇ ਝੱਖੜ ਦੌਰਾਨ ਪਸ਼ੂਆਂ ਨੂੰ ਖੁੱਲ੍ਹੇ ਵਿੱਚ ਜਾਂ ਰੁੱਖਾਂ ਹੇਠਾਂ ਬੰਨ੍ਹਣ ਦੀ ਬਜਾਏ ਪੱਕੇ ਸ਼ੈੱਡਾਂ ਅੰਦਰ ਰੱਖਿਆ ਜਾਵੇ।

ਬਰਸਾਤ ਦੇ ਮੌਸਮ ਵਿੱਚ ਮੱਛਰਾਂ, ਮੱਖੀਆਂ ਅਤੇ ਚਿੱਚੜਾਂ ਦਾ ਪ੍ਰਕੋਪ ਵਧਣ ਕਾਰਨ ਪਸ਼ੂਆਂ ਦੇ ਛੱਪੜਾਂ/ਸ਼ੈੱਡਾਂ ਵਿੱਚ ਸਫ਼ਾਈ ਅਤੇ ਕੀਟਨਾਸ਼ਕ ਸਪ੍ਰੇਅ ਦੀ ਸਿਫ਼ਾਰਸ਼ ਕੀਤੀ ਗਈ ਹੈ। ਕਿਸਾਨਾਂ ਨੂੰ ਮੌਸਮ ਦੀ ਤਾਜ਼ਾ ਜਾਣਕਾਰੀ ਅਤੇ ਬਿਜਲੀ ਡਿੱਗਣ ਦੀ ਪੂਰਵ-ਚੇਤਾਵਨੀ ਲਈ ਕੇਂਦਰ ਸਰਕਾਰ ਦੀਆਂ “Mausam”, “Meghdoot” ਅਤੇ “Damini” ਐਂਡਰੌਇਡ ਐਪਲੀਕੇਸ਼ਨਾਂ ਡਾਊਨਲੋਡ ਕਰਨ ਦੀ ਸਲਾਹ ਦਿੱਤੀ ਗਈ ਹੈ।

 

More

ਪੰਜਾਬ ਨੂੰ ਸਿਆਸੀ ਡਰਾਮੇਬਾਜ਼ੀ ਨਹੀਂ, ਕੰਮ ਚਾਹੀਦਾ! AAP ਦੇ ਸਾਢੇ ਚਾਰ ਸਾਲਾਂ ‘ਚ 100 ਗੁਣਾ ਵਧਿਆ ਨਸ਼ਾ: ਕੇਵਲ ਢਿੱਲੋਂ

ਚਾਵਲਾ ਰੇਪ ਕੇਸ ਦੀ CBI ਜਾਂਚ ਕਰਵਾਏ ਪੰਜਾਬ ਸਰਕਾਰ, ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਵੇਗਾ’- SGPC ਪ੍ਰਧਾਨ ਦਾ ਵੱਡਾ ਬਿਆਨ

Rabi Crops MSP 2027-28: ਕਿਸਾਨਾਂ ਦੇ ਹੱਕ ‘ਚ ਸਰਕਾਰ ਦਾ ਵੱਡਾ ਫ਼ੈਸਲਾ; ਹਾੜ੍ਹੀ ਦੀਆਂ ਫ਼ਸਲਾਂ ਦੀ MSP ‘ਚ ਵਾਧਾ, ਪੜ੍ਹੋ ਕਣਕ ਦਾ ਨਵਾਂ ਰੇਟ

Big Breaking: ਪੰਜਾਬ ਦੀ ਧਰਤੀ ਤੋਂ ਕੇਂਦਰੀ ਗ੍ਰਹਿ ਮੰਤਰੀ Amit Shah ਦਾ ਵੱਡਾ ਐਲਾਨ; ਦਸੰਬਰ 2029 ਤੱਕ ਚਿੱਟਾ ਮੁਕਤ ਹੋਵੇਗਾ ਸੂਬਾ

Akali-BJP ਗਠਜੋੜ ਸਮੇਂ ਹੀ ਪੰਜਾਬ ‘ਚ ਆਇਆ ‘ਚਿੱਟਾ’: ਅਮਨ ਅਰੋੜਾ ਨੇ ਸਬੂਤਾਂ ਸਮੇਤ ਕੀਤੇ ਵੱਡੇ ਖ਼ੁਲਾਸੇ

ਸੀਟੂ ਨੂੰ ਅਲਵਿਦਾ ਕਹਿ ਕੇ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ ਹੋਈਆਂ 20 ਵਰਕਰਾਂ ਅਤੇ ਹੈਲਪਰਾਂ; ਸੂਬਾ ਪ੍ਰਧਾਨ ਮੈਡਮ ਛੀਨਾ ਵੱਲੋਂ ਭਰਵਾਂ ਸਵਾਗਤ

Leave a Comment