Rain Alert: ਪੰਜਾਬ ‘ਚ ਪਵੇਗਾ ਭਾਰੀ ਮੀਂਹ! ਗੜੇਮਾਰੀ ਦੀ ਵੀ ਚੇਤਾਵਨੀ, ਪੜ੍ਹੋ ਮੌਸਮ ਵਿਭਾਗ ਦਾ ਅਲਰਟ

 

Rain Alert: ਪੰਜਾਬ ‘ਚ ਪਵੇਗਾ ਭਾਰੀ ਮੀਂਹ, ਗੜੇਮਾਰੀ ਦੀ ਵੀ ਚੇਤਾਵਨੀ, ਪੜ੍ਹੋ ਮੌਸਮ ਵਿਭਾਗ ਦਾ ਅਲਰਟ

Punjab Weather Update: ਗਰਜ ਅਤੇ ਗੜੇਮਾਰੀ ਦੀ ਚੇਤਾਵਨੀ; ਔਰੇਂਜ ਅਲਰਟ ਜਾਰੀ

ਚੰਡੀਗੜ੍ਹ, 4 ਮਈ 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਕਾਰਨ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਤਾਪਮਾਨ ਵਿੱਚ 3.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 4.7 ਡਿਗਰੀ ਘੱਟ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅੱਜ ਲਈ ਔਰੇਂਜ ਅਲਰਟ (Orange Alert) ਜਾਰੀ ਕੀਤਾ ਹੈ। 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਗੜੇਮਾਰੀ ਹੋ ਸਕਦੀ ਹੈ। 22 ਜ਼ਿਲ੍ਹਿਆਂ ਵਿੱਚ ਗਰਜ ਅਤੇ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ।

May be an image of ‎map and ‎text that says "‎MHFE संजाহव यतमन ंगन নड্ीरज weather warnings for Punjab Date May 2026 पंजाव लिए जिलेवार गारिग कोताबनी from033 0330hours Noter Waming ੀ ora क สรติง Ministyaf Day1 03 May India sekncas nteamnlagicalCortn aetoe F Departne epsruner หรสบูรท 35Ta xRIT Day 2026 Day3 5May 2025 Day May 202 uoT GUTOWEPIN ΑMnTИR A לאג ۴ه۳م Day 5 May 2026 NENOT GERZASPLF Legend Phenomenon Thunderstorm/Lightning/Hail Gusty Wind (50-60 KMPH) Thunderstorm lightning / gusty (40-50 KMPH) No Warning कोई येतावनी नहीं Warning Level Be Updated निमरानी वेतावजी प्रेणी Be Prepared सवेत(तयार रहे) TakeAction Take Action वेतावनी(कारवाई करें)‎"‎‎

ਗੜੇਮਾਰੀ ਦੀ ਸੰਭਾਵਨਾ ਵਾਲੇ ਜ਼ਿਲ੍ਹੇ (13 ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ।

ਜਦੋਂਕਿ ਤੇਜ਼ ਹਵਾਵਾਂ (40-50 ਕਿਲੋਮੀਟਰ) ਵਾਲੇ ਇਲਾਕੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਅਤੇ ਮੋਗਾ ਹਨ।

ਮੌਸਮ ਵਿਭਾਗ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੀਂਹ ਦੀ ਮਾਤਰਾ, ਹੁਣ ਤੱਕ ਇੱਕ ਸੈਂਟੀਮੀਟਰ ਤੋਂ ਵੱਧ ਮੀਂਹ ਦਰਜ ਹੋ ਚੁੱਕਾ ਹੈ।

May be an image of text

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।