Rain Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 9 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਬਾਰੇ ‘ਯੈਲੋ ਅਲਰਟ’ ਜਾਰੀ

On: ਅਪ੍ਰੈਲ 15, 2026 12:54 ਬਾਃ ਦੁਃ

 

Rain Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 9 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਬਾਰੇ ‘ਯੈਲੋ ਅਲਰਟ’ ਜਾਰੀ

Rain Alert: ਪੰਜਾਬ ‘ਚ ਗਰਮੀ ਦਾ ਕਹਿਰ: ਪਾਰਾ 37 ਡਿਗਰੀ ਤੋਂ ਪਾਰ; 16-17 ਅਪ੍ਰੈਲ ਨੂੰ ਮੀਂਹ ਅਤੇ ਤੇਜ਼ ਹਵਾਵਾਂ ਦਾ ‘ਯੈਲੋ ਅਲਰਟ’ ਜਾਰੀ

ਚੰਡੀਗੜ੍ਹ, 15 ਅਪ੍ਰੈਲ 2026:

Rain Alert: ਪੰਜਾਬ ਵਿੱਚ ਗਰਮੀ ਨੇ ਆਪਣਾ ਪ੍ਰਕੋਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਤਾਪਮਾਨ ਵਿੱਚ 1.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਵੱਧ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਹਾਲਾਂਕਿ, ਮੌਸਮ ਵਿਭਾਗ ਅਨੁਸਾਰ 17 ਅਪ੍ਰੈਲ ਤੋਂ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਮੌਸਮ ਵਿਭਾਗ ਵੱਲੋਂ 9 ਜ਼ਿਲ੍ਹਿਆਂ ਲਈ ‘ਯੈਲੋ ਅਲਰਟ’ ਜਾਰੀ

ਮੌਸਮ ਵਿਭਾਗ ਨੇ ਸੂਬੇ ਦੇ 9 ਜ਼ਿਲ੍ਹਿਆਂ ਵਿੱਚ 17 ਅਤੇ 18 ਅਪ੍ਰੈਲ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਇਸ ਤਹਿਤ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। 16 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਪਟਿਆਲਾ ਰਿਹਾ ਸਭ ਤੋਂ ਗਰਮ

ਬੀਤੇ ਮੰਗਲਵਾਰ ਨੂੰ ਪਟਿਆਲਾ 37.2 ਡਿਗਰੀ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਦੂਜੇ ਪਾਸੇ, ਸਭ ਤੋਂ ਘੱਟ ਨਿਊਨਤਮ ਤਾਪਮਾਨ ਹੁਸ਼ਿਆਰਪੁਰ ਵਿੱਚ 14.7 ਡਿਗਰੀ ਦਰਜ ਕੀਤਾ ਗਿਆ। ਸੂਬੇ ਦੇ ਔਸਤ ਨਿਊਨਤਮ ਤਾਪਮਾਨ ਵਿੱਚ ਵੀ 1 ਡਿਗਰੀ ਦਾ ਵਾਧਾ ਹੋਇਆ ਹੈ।

ਸ਼ਹਿਰਵੱਧ ਤੋਂ ਵੱਧ ਤਾਪਮਾਨਨਿਊਨਤਮ ਤਾਪਮਾਨ
ਪਟਿਆਲਾ37.2°C16.6°C
ਰੂਪਨਗਰ36.2°C
ਫਾਜ਼ਿਲਕਾ36.1°C
ਲੁਧਿਆਣਾ35.6°C15.8°C
ਅੰਮ੍ਰਿਤਸਰ34.8°C15.9°C
ਬਠਿੰਡਾ18.8°C

 

ਮੌਸਮ ਵਿੱਚ ਹੋਣ ਵਾਲੀ ਇਸ ਤਬਦੀਲੀ ਕਾਰਨ ਕਿਸਾਨਾਂ ਨੂੰ ਵੀ ਆਪਣੀ ਪੱਕੀ ਹੋਈ ਕਣਕ ਦੀ ਫ਼ਸਲ ਦੇ ਬਚਾਅ ਲਈ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।

 

Join WhatsApp

Join Now

Leave a Comment